ਕਈ ਕਲਾਕਾਰਾਂ ਨੇ ਸਿੱਧੂ ਮੂਸੇਵਾਲਾ ਖਿਲਾਫ਼ ਪੁਲਿਸ ਨੂੰ ਦਿੱਤੀ ਸੀ ਸ਼ਿਕਾਇਤ, ਕਹਿੰਦੇ, ਇਹ ਹਥਿਆਰਾਂ ਵਾਲੇ ਗਾਣੇ ਗਾਉਂਦਾ : ਮਾਤਾ ਚਰਨ ਕੌਰ

ਕਈ ਕਲਾਕਾਰਾਂ ਨੇ ਸਿੱਧੂ ਮੂਸੇਵਾਲਾ ਖਿਲਾਫ਼ ਪੁਲਿਸ ਨੂੰ ਦਿੱਤੀ ਸੀ ਸ਼ਿਕਾਇਤ, ਕਹਿੰਦੇ, ਇਹ ਹਥਿਆਰਾਂ ਵਾਲੇ ਗਾਣੇ ਗਾਉਂਦਾ : ਮਾਤਾ ਚਰਨ ਕੌਰ


ਵੀਓਪੀ ਬਿਊਰੋ, ਮਾਨਸਾ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਮਾਨਸਾ ਪਹੁੰਚ ਕੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਸ਼ਾਇਦ ਸਰਕਾਰ ਇਨਸਾਫ਼ ਨਹੀਂ ਦੇਣਾ ਚਾਹੁੰਦੀ, ਕਿਉਂਕਿ ਮੂਸੇਵਾਲਾ ਦੇ ਕਤਲ ਨੂੰ ਇਕ ਸਾਲ ਹੋ ਗਿਆ ਹੈ ਤੇ ਪਰਿਵਾਰ ਲਗਾਤਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ ਪਰ ਅਜੇ ਤਕ ਇਨਸਾਫ਼ ਨਹੀਂ ਮਿਲਿਆ। ਹੁਣ ਉਨ੍ਹਾਂ ਨੂੰ ਸਰਕਾਰ ਤੋਂ ਇਨਸਾਫ਼ ਮਿਲਣ ਦੀ

ਕੋਈ ਉਮੀਦ ਨਹੀਂ ਹੈ। ਚਰਨ ਕੌਰ ਨੇ ਦਸਿਆ ਕਿ ਮੂਸੇਵਾਲਾ ਆਪਣੇ ਮਾਪਿਆਂ ਦਾ ਕਹਿਣਾ ਮੰਨਦਾ ਸੀ। ਜਦੋਂ ਸਿੱਧੂ ਕੈਨੇਡਾ ਤੋਂ ਵਾਪਸ ਆਇਆ ਤਾਂ ਗਾਇਕਾਂ ਤੇ ਕਲਾਕਾਰਾਂ ਨੇ ਸਿੱਧੂ ਦੀ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ ਉਹ ਹਥਿਆਰਾਂ ਵਾਲੇ ਗੀਤ ਹੁੰਦਾ ਹੈ। ਜਿਸ ਵਿਚ ਮਾਨਸਾ ਦੇ ਕਲਾਕਾਰ ਪਹਿਲੇ ਨੰਬਰ ‘ਤੇ ਰਹੇ। ਸਿੱਧੂ ਨੇ ਕਦੇ ਉਨ੍ਹਾਂ ਦਾ ਨਾਂ ਨਹੀਂ ਲਿਆ। ਸਰਕਾਰ ਤੋਂ ਇਨਸਾਫ਼ ਦੀ ਕੋਈ ਉਮੀਦ ਨਹੀਂ ਹੈ ਪਰ ਅਸੀਂ ਸਮੇਂ-ਸਮੇਂ ‘ਤੇ ਸਰਕਾਰ ਨੂੰ ਯਾਦ ਕਰਵਾਉਂਦੇ ਰਹਾਂਗੇ।

error: Content is protected !!