ਇਟਲੀ ਵਿਚ ਬੇਅਦਬੀ ਕਰਨ ਵਾਲਾ ਪੰਜਾਬ ਵਿਚੋਂ ਗ੍ਰਿਫ਼ਤਾਰ, ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਕੀਤਾ ਕਾਬੂ

ਇਟਲੀ ਵਿਚ ਬੇਅਦਬੀ ਕਰਨ ਵਾਲਾ ਪੰਜਾਬ ਵਿਚੋਂ ਗ੍ਰਿਫ਼ਤਾਰ, ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਕੀਤਾ ਕਾਬੂ


ਵੀਓਪੀ ਬਿਊਰੋ ਇੰਟਰਨੈਸ਼ਨਲ- ਪੰਜਾਬ ’ਚ ਪਿਛਲੇ ਤਕਰੀਬਨ ਇਕ ਦਹਾਕੇ ਤੋਂ ਬੇਅਦਬੀ ਦੀਆਂ ਘਟਨਾਵਾਂ ਵਾਪਰਦੀਆਂ ਆ ਰਹੀਆਂ ਹਨ। ਬੀਤੇ ਦਿਨੀਂ ਇਟਲੀ ਨਾਲ ਸਬੰਧਤ ਇਕ ਵਿਅਕਤੀ ਵੱਲੋਂ ਇਕ ਵੀਡੀਓ ਜਾਰੀ ਕਰ ਕੇ ਸੋਸ਼ਲ ਮੀਡੀਆ ਰਾਹੀਂ ਸ੍ਰੀ ਗੁਟਕਾ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਸੀ, ਜਿਸ ਨਾਲ ਸਿੱਖ ਸੰਗਤ ਦੇ ਦਿਲਾਂ ਨੂੰ ਠੇਸ ਪਹੁੰਚਾਈ ਸੀ।
ਇਟਲੀ ਦੀ ਇੰਡੀਅਨ ਸਿੱਖ ਕਮਿਊਨਿਟੀ ਦੇ ਪ੍ਰਧਾਨ ਸੁਖਦੇਵ ਸਿੰਘ ਕੰਗ ਨੇ ਦੱਸਿਆ ਕਿ ਪੰਜਾਬ ਦੇ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਦੀ ਪੁਲਿਸ ਵੱਲੋਂ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਹਰਮਿੰਦਰ ਸਿੰਘ ਵਾਸੀ ਬਦੂਸ਼ੀ ਕਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।


ਇਸ ਸਬੰਧੀ ਉਨ੍ਹਾਂ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਅਸੀਂ ਇਟਲੀ ਸਥਿਤ ਭਾਰਤੀ ਦੂਤਾਵਾਸ ਅਤੇ ਇਟਲੀ ਦੀਵ ਪੁਲਿਸ ਦੇ ਸੰਪਰਕ ਵਿਚ ਸੀ ਅਤੇ ਉਨ੍ਹਾਂ ਵੱਲੋਂ ਇਸ ਮੁਲਜ਼ਮ ਬਾਰੇ ਕਾਫ਼ੀ ਜਾਣਕਾਰੀ ਦਿੱਤੀ ਗਈ ਅਤੇ ਆਖਿਰਕਾਰ ਵਾਹਿਗੁਰੂ ਦੀ ਮੇਹਰ ਸਦਕਾ ਇਸ ਮੁਲਜ਼ਮ ਤੱਕ ਪਹੁੰਚ ਹੀ ਗਏ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਕਿੱਥੇ ਕੀਤੀ, ਇਹ ਹਾਲੇ ਜਾਂਚ ਅਧੀਨ ਹੈ ਅਤੇ ਪੰਜਾਬ ਪੁਲਿਸ ਜਾਂਚ ਕਰ ਰਹੀ ਹੈ।

error: Content is protected !!