ਘਰ ਬਾਹਰ ਪਿਸ਼ਾਬ ਕਰਨ ਤੋਂ ਰੋਕਿਆ ਤਾਂ ਇੱਟਾਂ ਮਾਰ-ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਲੋਕਾਂ ਨੇ ਮੁਲਜ਼ਮ ਤੇ ਉਸ ਦੇ ਸਾਥੀਆਂ ਨੂੰ ਕਮਰੇ ਵਿਚ ਬੰਦ ਕਰ ਕੇ…

ਘਰ ਬਾਹਰ ਪਿਸ਼ਾਬ ਕਰਨ ਤੋਂ ਰੋਕਿਆ ਤਾਂ ਇੱਟਾਂ ਮਾਰ-ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਲੋਕਾਂ ਨੇ ਮੁਲਜ਼ਮ ਤੇ ਉਸ ਦੇ ਸਾਥੀਆਂ ਨੂੰ ਕਮਰੇ ਵਿਚ ਬੰਦ ਕਰ ਕੇ…


ਵੀਓਪੀ ਬਿਊਰੋ, ਲੁਧਿਆਣਾ : ਘਰ ਬਾਹਰ ਪਿਸ਼ਾਬ ਕਰ ਰਹੇ ਇਕ ਨੌਜਵਾਨ ਨੂੰ ਰੋਕਣ ’ਤੇ ਮੁਲਜ਼ਮਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇੱਟਾਂ-ਰੋੜੇ ਮਾਰ-ਮਾਰ ਕੇ ਵਹਿਸ਼ੀਪੁਣੇ ਤਰੀਕੇ ਨਾਲ ਕਤਲ ਕਰ ਦਿੱਤਾ। ਇਹ ਘਟਨਾ ਲੁਧਿਆਣਾ ਦੇ ਨੂਰਵਾਲਾ ਰੋਡ ਸਥਿਤ ਗੋਲਡਨ ਬਿਹਾਰ ਕਾਲੋਨੀ ਇਲਾਕੇ ‘ਚ ਵਾਪਰੀ। ਇਲਾਕੇ ਦੇ ਲੋਕਾਂ ਨੇ ਪੰਜਾਂ ਮੁਲਜ਼ਮਾਂ ਨੂੰ ਫੜ ਕੇ ਇਕ ਕਮਰੇ ਵਿੱਚ ਬੰਦ ਕਰ ਦਿੱਤਾ। ਮ੍ਰਿਤਕ ਦੀ ਪਛਾਣ ਗੋਲਡਨ ਵਿਹਾਰ ਕਾਲੋਨੀ ਵਾਸੀ ਰਾਮ ਜਿਆਵਨ ਵਜੋਂ ਹੋਈ ਹੈ। ਉਹ ਮੂਲ ਰੂਪ ‘ਚ ਦੁਰਗਾਪੁਰ ਬਾਜ਼ਾਰ ਪਿੰਡ ਮਾਧਵਪੁਰ, ਜ਼ਿਲ੍ਹਾ ਸੁਲਤਾਨਪੁਰ, ਉੱਤਰ ਪ੍ਰਦੇਸ਼ ਦਾ ਵਸਨੀਕ ਸੀ। ਉਹ ਪਿਛਲੇ 30 ਸਾਲਾਂ ਤੋਂ ਲੁਧਿਆਣਾ ਵਿੱਚ ਰਹਿ ਰਹੇ ਇੱਕ ਪ੍ਰਿੰਟਿੰਗ ਫੈਕਟਰੀ ਵਿੱਚ ਕੰਮ ਕਰ ਰਿਹਾ ਸੀ।


ਘਟਨਾ ਦਾ ਪਤਾ ਲੱਗਦਿਆਂ ਹੀ ਏਸੀਪੀ ਉੱਤਰੀ ਮਨਿੰਦਰ ਬੇਦੀ ਤੇ ਥਾਣਾ ਬਸਤੀ ਜੋਧੇਵਾਲ ਦੇ ਇੰਚਾਰਜ ਗੁਰਮੁੱਖ ਸਿੰਘ ਪੁਲਿਸ ਫੋਰਸ ਸਮੇਤ ਮੌਕੇ ’ਤੇ ਪੁੱਜੇ ਤੇ ਪੰਜਾਂ ਮੁਲਾਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ। ਪੁਲਿਸ ਅਧਿਕਾਰੀ ਉਨ੍ਹਾਂ ਤੋਂ ਪੁੱਛਗਿੱਛ ‘ਚ ਜੁਟੇ ਹੋਏ ਹਨ। ਇਨ੍ਹਾਂ ਨੂੰ ਬੁੱਧਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

error: Content is protected !!