ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਾਏ ਜਾਣਗੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ, ਸੁਰੱਖਿਆ ਪ੍ਰਬੰਧ ਪੁਖਤਾ

ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਾਏ ਜਾਣਗੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ, ਸੁਰੱਖਿਆ ਪ੍ਰਬੰਧ ਪੁਖਤਾ

 

ਅੰਮ੍ਰਿਤਸਰ (ਵੀਓਪੀ ਬਿਊਰੋ) ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ‘ਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ‘ਅਖੰਡ ਪਾਠ’ ਦੇ ਭੋਗ ਪਾਏ ਜਾਣਗੇ। ਪਿਛਲੇ ਦੋ ਦਿਨਾਂ ਤੋਂ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਮੰਗਲਵਾਰ ਸਵੇਰ ਤੋਂ ਹੀ ਸਿੱਖ ਸੰਗਤਾਂ ਦਾ ਇਕੱਠ ਹੋਣਾ ਸ਼ੁਰੂ ਹੋ ਗਿਆ ਹੈ। ਕੁਝ ਨੇ 1984 ਦੇ ਸਾਕਾ ਨੀਲਾ ਤਾਰਾ ਦੀਆਂ ਤਸਵੀਰਾਂ ਫੜੀਆਂ ਹੋਈਆਂ ਹਨ, ਜਦੋਂ ਕਿ ਕੁਝ ਨੇ ਸ਼ਾਂਤੀਪੂਰਵਕ ਖਾਲਿਸਤਾਨ ਦੀ ਮੰਗ ਕਰਦੇ ਪੋਸਟਰ ਫੜੇ ਹੋਏ ਹਨ।

ਸਾਕਾ ਨੀਲਾ ਤਾਰਾ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਵੱਲੋਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੌਮ ਦੇ ਨਾਮ ਸੰਦੇਸ਼ ਵੀ ਦੇਣਗੇ। ਹਰਿਮੰਦਰ ਸਾਹਿਬ ਦੇ ਬਾਹਰ ਪੁਲਿਸ, ਕਮਾਂਡੋ ਅਤੇ ਅਰਧ ਸੈਨਿਕ ਬਲ ਤਾਇਨਾਤ ਹਨ। ਇਸ ਦੇ ਨਾਲ ਹੀ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਵੀ ਸਾਦੇ ਕੱਪੜਿਆਂ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਹਿਲਾਂ ਹੀ 18 ਜੁਲਾਈ 2006 ਦੇ ਮਤੇ ਦੀ ਕਾਪੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਜ ਚੁੱਕੇ ਹਨ। ਜਿਸ ਵਿੱਚ ਪੰਜ ਸਾਹਿਬਾਨ ਵੱਲੋਂ ਲਏ ਗਏ ਫੈਸਲੇ ਦਾ ਵੇਰਵਾ ਹੈ ਕਿ ਕੋਈ ਵੀ ਸ੍ਰੀ ਹਰਿਮੰਦਰ ਸਾਹਿਬ ਦੀ ਹਦੂਦ ਅੰਦਰ ਜ਼ਿੰਦਾਬਾਦ ਜਾਂ ਮੁਰਦਾਬਾਦ ਦੇ ਨਾਅਰੇ ਨਹੀਂ ਲਗਾਏਗਾ।

error: Content is protected !!