ਬਾਜਵਾ ਦਾ ‘ਆਪ’ ‘ਤੇ ਤੰਜ਼, ਕਿਹਾ- ਦਲਿਤ ਚਿਹਰੇ ਨੂੰ ਉਪ ਮੁੱਖ ਮੰਤਰੀ ਬਣਾਉਣਾ ਸੀ ਭੁੱਲ ਗਏ

ਬਾਜਵਾ ਦਾ ‘ਆਪ’ ‘ਤੇ ਤੰਜ਼, ਕਿਹਾ- ਦਲਿਤ ਚਿਹਰੇ ਨੂੰ ਉਪ ਮੁੱਖ ਮੰਤਰੀ ਬਣਾਉਣਾ ਸੀ ਭੁੱਲ ਗਏ

 

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਕਾਂਗਰਸ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਵੱਲੋਂ ਲਾਏ ਗਏ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਸੀਐੱਮ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ (ਆਪ) ਨੂੰ ਭਾਜਪਾ ਦੀ ਬੀ ਟੀਮ ਦੱਸਿਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਏਜੀ ਦਫ਼ਤਰ ਵਿੱਚ ਦਲਿਤ ਸਮਾਜ ਨੂੰ ਥਾਂ ਨਾ ਦੇਣ ’ਤੇ ਵੀ ਸਵਾਲ ਉਠਾਏ ਅਤੇ ਕਿਹਾ ਕਿ ਦਲਿਤ ਚਿਹਰਾ ਤੁਸੀ ਉਪ ਮੁੱਖ ਮੰਤਰੀ ਬਣਾਉਣਾ ਸੀ, ਉਹ ਕਿੱਥੇ ਗਿਆ।

ਬਾਜਵਾ ਨੇ ਕਿਹਾ- ਵਿੱਤ ਮੰਤਰੀ ਹਰਪਾਲ ਚੀਮਾ ਨੂੰ ਉਪਰੋਂ ਹੁਕਮ ਸਨ ਕਿ ਉਨ੍ਹਾਂ ਨੇ ਕੀ ਕਹਿਣਾ ਹੈ। ‘ਆਪ’ ਆਗੂਆਂ ਨੇ ਉਨ੍ਹਾਂ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਹੈ। ਬਾਜਵਾ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਅਤੇ ਪਰਿਵਾਰ ਨੇ ਪੰਜਾਬ ਦੀ ਸ਼ਾਂਤੀ ਲਈ ਕੁਰਬਾਨੀਆਂ ਦਿੱਤੀਆਂ ਹਨ। ਦਲਿਤ ਭਾਈਚਾਰੇ ਨੂੰ ਆਪਣਾ ਆਗੂ ਦੱਸਿਆ।

ਬਾਜਵਾ ਨੇ ਕਿਹਾ ਕਿ ਏ.ਜੀ.ਦਫ਼ਤਰ ਵਿੱਚ ਦਲਿਤ ਭਾਈਚਾਰੇ ਨਾਲ ਸਬੰਧਤ ਕੋਈ ਵੀ ਵਕੀਲ ਨਹੀਂ ਹੈ। ਬਾਜਵਾ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸਵਾਲ ਕੀਤਾ ਕਿ ਉਨ੍ਹਾਂ ਨੇ ਕਦੇ ਵੀ ਇਸ ਗੱਲ ਦਾ ਜ਼ਿਕਰ ਕਿਉਂ ਨਹੀਂ ਕੀਤਾ ਕਿ ਪੰਜਾਬ ਦੇ ਦਲਿਤ ਨੌਜਵਾਨਾਂ ਨੂੰ ਮੌਜੂਦਾ ਐਡਵੋਕੇਟ ਜਨਰਲ (ਏਜੀ) ਦੇ ਦਫ਼ਤਰ ਵਿੱਚ ਰਾਖਵਾਂਕਰਨ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਇਤਰਾਜ਼ ਜਤਾਇਆ ਜਦੋਂ ਏਜੀ ਦਫ਼ਤਰ ਵੱਲੋਂ ਕਿਹਾ ਗਿਆ ਕਿ ਇੱਥੇ ਰਾਖਵਾਂਕਰਨ ਨਹੀਂ ਦਿੱਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਦਾ ਮਤਲਬ ਹੈ ਕਿ ਦਲਿਤ ਵਰਗ ਦਾ ਕੋਈ ਵੀ ਨੌਜਵਾਨ ਪ੍ਰਤਿਭਾਸ਼ਾਲੀ ਨਹੀਂ ਹੋਣਾ ਚਾਹੀਦਾ।

ਬਾਜਵਾ ਨੇ ਵਿੱਤ ਮੰਤਰੀ ਚੀਮਾ ਨੂੰ ਪੁੱਛਿਆ ਕਿ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਅੰਬੇਡਕਰ ਨਾਲੋਂ ਕਿਹੜਾ ਵਕੀਲ ਜ਼ਿਆਦਾ ਕਾਬਲ ਹੋ ਗਿਆ ਹੈ। ਉਸ ਨੇ ਸਾਰਿਆਂ ਨੂੰ ਹੱਕ ਦਿੱਤੇ। ਇਸ ਦੇ ਬਾਵਜੂਦ ਦਲਿਤ ਵਰਗ ਨੂੰ ਰਾਖਵਾਂਕਰਨ ਨਾ ਦੇਣ ਬਾਰੇ 16 ਅਪ੍ਰੈਲ ਨੂੰ ਸਰਕਾਰ ਦੇ ਏ.ਜੀ. ਫਿਰ 20 ਅਪ੍ਰੈਲ 2023 ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦਸਤਖਤ ਕੀਤੇ ਕਿ ਦਲਿਤ ਵਰਗ ਨੂੰ ਰਾਖਵਾਂਕਰਨ ਦੇਣ ਦੀ ਕੋਈ ਲੋੜ ਨਹੀਂ ਹੈ। ਕਾਂਗਰਸ ਸਰਕਾਰ ਦੌਰਾਨ ਦਲਿਤ ਭਾਈਚਾਰੇ ਨਾਲ ਸਬੰਧਤ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਏ ਜਾਣ ਦੀ ਗੱਲ ਚੱਲ ਰਹੀ ਸੀ।

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਦਲਿਤ ਭਾਈਚਾਰੇ ਵਿੱਚੋਂ ਡਿਪਟੀ ਮੁੱਖ ਮੰਤਰੀ ਲਿਆ ਜਾਵੇਗਾ। ਉਨ੍ਹਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸਵਾਲ ਕੀਤਾ ਕਿ ਕੀ ਉਹ ਜਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਲਿਤ ਭਾਈਚਾਰੇ ਨਾਲ ਸਬੰਧਤ ਮੰਤਰੀਆਂ/ਆਗੂਆਂ ਨੇ ਅਰਵਿੰਦ ਕੇਜਰੀਵਾਲ ਨੂੰ ਪੁੱਛਿਆ ਕਿ ਉਹ ਆਪਣਾ ਵਾਅਦਾ ਕਦੋਂ ਪੂਰਾ ਕਰਨਗੇ।

ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਭਾਸ਼ਣ ‘ਚ ਅਰਵਿੰਦ ਕੇਜਰੀਵਾਲ ‘ਤੇ ‘ਆਪ’ ਦੀਆਂ ਦੋਗਲੀ ਨੀਤੀਆਂ ‘ਤੇ ਸਵਾਲ ਚੁੱਕੇ ਸਨ। ਕਿਉਂਕਿ ਅਰਵਿੰਦ ਕੇਜਰੀਵਾਲ ਪਹਿਲੇ ਦਿਨ ਮੈਟਰੋ ਟਰੇਨ ਰਾਹੀਂ ਸਹੁੰ ਚੁੱਕਣ ਗਏ ਸਨ। ਫਿਰ ਕੁਝ ਮਹੀਨਿਆਂ ਲਈ ਜਾਂ ਸਾਲ ਦੇ ਸ਼ੁਰੂ ਵਿੱਚ ਮਾਰੂਤੀ ਵੈਗਨਾਰ ਵਿੱਚ ਸੀਐਮ ਵਜੋਂ ਯਾਤਰਾ ਕੀਤੀ। ਫਿਰ ਸਿਰ ‘ਤੇ ਸਸਤਾ ਮਫਲਰ ਅਤੇ ਸਸਤੀ ਟੋਪੀ ਪਾ ਕੇ ਲੋਕਾਂ ਨੂੰ ਆਮ ਆਦਮੀ ਦੱਸ ਕੇ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਦੀ ਲੋੜ ਨਹੀਂ ਦੱਸੀ।

error: Content is protected !!