ਹੁਣ ਸੰਨੀ ਦਿਓਲ ਦੀ ਜੱਫੀ ਨੇ ਮਚਾਇਆ ‘ਗਦਰ’, ਸ਼੍ਰੋਮਣੀ ਕਮੇਟੀ ਨੇ ਪ੍ਰਗਟਾਇਆ ਇਤਰਾਜ਼, ਸਖਤ ਕਾਰਵਾਈ ਦੀ ਕੀਤੀ ਮੰਗ

ਹੁਣ ਸੰਨੀ ਦਿਓਲ ਦੀ ਜੱਫੀ ਨੇ ਮਚਾਇਆ ‘ਗਦਰ’, ਸ਼੍ਰੋਮਣੀ ਕਮੇਟੀ ਨੇ ਪ੍ਰਗਟਾਇਆ ਇਤਰਾਜ਼, ਸਖਤ ਕਾਰਵਾਈ ਦੀ ਕੀਤੀ ਮੰਗ


ਵੀਓਪੀ ਬਿਊਰੋ, ਜਲੰਧਰ-ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਤੇ ਬਿਕਰਮ ਮਜੀਠੀਆ ਦੀ ਜੱਫੀ ਦੇ ਵਿਵਾਦ ਤੋਂ ਬਾਅਦ ਹੁਣ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਤੇ ਫਿਲਮ ਅਦਾਕਾਰ ਸੰਨੀ ਦਿਓਲ ਦੀ ਜੱਫੀ ਨੇ ‘ਗਦਰ’ ਮਚਾ ਦਿੱਤਾ ਹੈ। ਸੰਨੀ ਦਿਓਲ ਵੱਲੋਂ ਅਦਾਕਾਰ ਅਮੀਸ਼ਾ ਪਟੇਲ ਨਾਲ ਗੁਰਦੁਆਰਾ ਸਾਹਿਬ ਵਿਚ ਜੱਫੀ ਪਾਉਣ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਰਾਜ਼ ਪ੍ਰਗਟਾਇਆ ਹੈ ਤੇ ਕਾਰਵਾਈ ਦੀ ਮੰਗ ਕੀਤੀ ਹੈ।
ਜਾਣਕਾਰੀ ਅਨੁਸਾਰ ਅਦਾਕਾਰ ਸੰਨੀ ਦਿਓਲ ਤੇ ਅਦਾਕਾਰਾ ਅਮੀਸ਼ਾ ਪਟੇਲ ਦੀ ਸਟਾਰਰ ਫਿਲਮ ‘ਗਦਰ-2’ ਆ ਰਹੀ ਹੈ। ਇਸ ਵਿਚ ਇਕ ਸੀਨ ਫਿਲਮਾਇਆ ਗਿਆ ਹੈ, ਜਿਸ ਵਿਚ ਸੰਨੀ ਦਿਓਲ, ਅਦਾਕਾਰਾ ਨੂੰ ਗੁਰਦੁਆਰਾ ਸਾਹਿਬ ਵਿਚ ਜੱਫੀ ਪਾਉਂਦੇ ਹਨ। ਫਿਲਮ ‘ਗਦਰ-2’ ਦੇ ਇਕ ਸੀਨ ਨੂੰ ਲੈ ਕੇ ਸਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਸ਼ਾਨੇ ਉਤੇ ਆ ਗਏ ਹਨ। ਇਸ ਸੀਨ ਨੂੰ ਲੈ ਕੇ ਸੰਨੀ ਦਿਓਲ ਵਿਵਾਦਾਂ ‘ਚ ਘਿਰ ਗਏ ਹਨ। ਸ਼੍ਰੋਮਣੀ ਕਮੇਟੀ ਨੇ ਫਿਲਮ ਦੇ ਇਸ ਸੀਨ ‘ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਫਿਲਮ ਦਾ ਇਹ ਸੀਨ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ ਹੈ, ਜਿਸ ਤੋਂ ਬਾਅਦ ਐਸਜੀਪੀਸੀ ਐਕਸ਼ਨ ‘ਚ ਆ ਗਈ ਹੈ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਦੇ ਇਸ ਸੀਨ ’ਤੇ ਸ਼੍ਰੋਮਣੀ ਕਮੇਟੀ ਨੂੰ ਇਤਰਾਜ਼ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰੇ ਵਿੱਚ ਅਜਿਹੇ ਦ੍ਰਿਸ਼ ਨਹੀਂ ਫਿਲਮਾਏ ਜਾ ਸਕਦੇ। ਜ਼ਿਕਰਯੋਗ ਹੈ ਕਿ 2001 ‘ਚ ਬਣੀ ‘ਗਦਰ-ਏਕ ਪ੍ਰੇਮ ਕਥਾ’ ਦੇ 22 ਸਾਲ ਬਾਅਦ ਇਸ ਫਿਲਮ ਦਾ ਸੀਕੁਅਲ ਬਣਨ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਫਿਲਮ 11 ਅਗਸਤ ਨੂੰ ਰਿਲੀਜ਼ ਹੋਵੇਗੀ।


ਦੱਸਦੇਈਏ ਕਿ ਸੰਨੀ ਦਿਓਲ ਦੇ ਇਸ ਵਿਵਾਦ ਤੋਂ ਪਹਿਲਾਂ ਉਹ ਗੁਰਦਾਸਪੁਰ ਲੋਕ ਸਭਾ ਹਲਕੇ ਵਿਚ ਸੰਸਦ ਮੈਂਬਰ ਹੋਣ ਵਜੋਂ ਵੀ ਨਾ ਪਹੁੰਚਣ ਨੂੰ ਲੈ ਕੇ ਵਿਵਾਦਾਂ ਵਿਚ ਘਿਰੇ ਰਹੇ ਹਨ। ਸੰਨੀ ਦਿਓਲ ਨੂੰ ਆਖ਼ਰੀ ਵਾਰ ਗੁਰਦਾਸਪੁਰ ਲੋਕ ਸਭਾ ਹਲਕੇ ‘ਚ ਕਰੀਬ 3 ਸਾਲ ਪਹਿਲਾਂ ਦੇਖਿਆ ਗਿਆ ਸੀ। ਚੋਣ ਜਿੱਤਣ ਤੋਂ ਬਾਅਦ ਉਨ੍ਹਾਂ ਨੇ ਜ਼ਿਆਦਾਤਰ ਸਮਾਂ ਹਿਮਾਚਲ ਦੇ ਮਨਾਲੀ ‘ਚ ਬਿਤਾਇਆ ਹੈ।
ਕੋਰੋਨਾ ਦੇ ਦੌਰ ਵਿੱਚ ਵੀ ਉਹ ਇੱਕ ਵਾਰ ਵੀ ਉਹ ਆਪਣੇ ਸੰਸਦੀ ਹਲਕੇ ਵੱਲ ਨਹੀਂ ਆਏ।

error: Content is protected !!