ਦੂਜੇ ਵਿਆਹ ਵਾਲੇ ਸਿੱਧੂ ਦੇ ਬਿਆਨ ਦਾ ਮੁੱਖ ਮੰਤਰੀ ਮਾਨ ਨੇ ਦਿੱਤਾ ਕਰਾਰਾ ਜਵਾਬ, ਨਵਜੋਤ ਕੌਰ ਸਿੱਧੂ ਨੇ ਵੀ ਕੀਤਾ ਪਲਟ ਵਾਰ

ਦੂਜੇ ਵਿਆਹ ਵਾਲੇ ਸਿੱਧੂ ਦੇ ਬਿਆਨ ਦਾ ਮੁੱਖ ਮੰਤਰੀ ਮਾਨ ਨੇ ਦਿੱਤਾ ਕਰਾਰਾ ਜਵਾਬ, ਨਵਜੋਤ ਕੌਰ ਸਿੱਧੂ ਨੇ ਵੀ ਕੀਤਾ ਪਲਟ ਵਾਰ


ਵੀਓਪੀ ਬਿਊਰੋ, ਚੰਡੀਗੜ੍ਹ-ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਦਿੱਤੇ ਗਏ ਬਿਆਨ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਨਵਜੋਤ ਸਿੰਘ ਸਿੱਧੂ ਨੇ ਹੋਰ ਸਿਆਸੀ ਪਾਰਟੀਆਂ ਦੇ ਨਾਲ ਹੋਏ ਇਕੱਠ ਵਿਚ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਦੂਜੇ ਵਿਆਹ ਬਾਰੇ ਟਿਪਣੀ ਕਰ ਦਿੱਤੀ ਸੀ। ਬੀਤੇ ਦਿਨੀਂ ਇਸ ਦੇ ਜਵਾਬ ਵਿਚ ਮੁੱਖ ਮੰਤਰੀ ਮਾਨ ਨੇ ਤਿੱਖਾ ਜਵਾਬ ਦਿੱਤਾ। ਉਨ੍ਹਾਂ ਇਕ ਪ੍ਰੋਗਰਾਮ ਵਿਚ ਸੰਬੋਧਨ ਕਰਦਿਆਂ ਕਿਹਾ,’ਜੇ ਪੰਜਾਬ ਦੇ ਮੁੱਦਿਆਂ ਦੀ ਗੱਲ ਕਰਨੀ ਹੈ ਤਾਂ ਆਓ ਸਾਰੇ ਇਕੱਠੇ ਹੋ ਕੇ ਬੈਠ ਕੇ ਗੱਲ ਕਰਦੇ ਹਾਂ। ਨਿੱਜੀ ਜ਼ਿੰਦਗੀ ਬਾਰੇ ਟਿੱਪਣੀ ਕਰਨ ਦਾ ਕੋਈ ਮਤਲਬ ਨਹੀਂ। ਜੇ ਇਸੇ ਪਿੱਚ ਉਤੇ ਖੇਡਣਾ ਤਾਂ ਆ ਜਾਓ ਫਿਰ।’ ਉਨ੍ਹਾਂ ਨੇ ਤਿੱਖਾ ਸ਼ਬਦੀ ਵਾਰ ਕਰਦਿਆਂ ਕਿਹਾ,’ਨਵਜੋਤ ਸਿੰਘ ਸਿੱਧੂ ਦੇ ਪਿਤਾ ਨੇ ਵੀ ਦੂਜਾ ਵਿਆਹ ਕਰਵਾਇਆ ਸੀ। ਸਿੱਧੂ ਸਾਬ੍ਹ ਦੂਜੀ ਪਤਨੀ ਦੇ ਹੀ ਪੁੱਤਰ ਹਨ। ਜੇ ਉਨ੍ਹਾਂ ਦੇ ਪਿਤਾ ਨੇ ਦੂਜਾ ਵਿਆਹ ਨਾ ਕਰਵਾਇਆ ਹੁੰਦਾ ਤਾਂ ਨਵਜੋਤ ਸਿੱਧੂ ਦਾ ਕੋਈ ਵਜੂਦ ਨਾ ਹੁੰਦਾ’
ਉਧਰ, ਹੁਣ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਇਸ ਬਾਰੇ ਟਵੀਟ ਕੀਤਾ ਹੈ। ਉਨ੍ਹਾਂ ਨੇ ਆਖਿਆ ਹੈ ਕਿ ”ਮੁੱਖ ਮੰਤਰੀ ਭਗਵੰਤ ਮਾਨ ਜੀ, ਮੈਨੂੰ ਨਹੀਂ ਲੱਗਦਾ ਕਿ ਨਵਜੋਤ ਨੇ ਤੁਹਾਡੀ ਨਿੱਜੀ ਜ਼ਿੰਦਗੀ ਬਾਰੇ ਗੰਭੀਰਤਾ ਨਾਲ ਟਿੱਪਣੀ ਕੀਤੀ ਹੈ ਕਿਉਂਕਿ ਸਾਨੂੰ ਇਸ ਬਾਰੇ ਗੱਲ ਕਰਨ ਦਾ ਕੋਈ ਅਧਿਕਾਰ ਨਹੀਂ ਹੈ ਪਰ ਤੁਹਾਡੇ ਕੋਲ ਕੁਝ ਤੱਥ ਗਲਤ ਹਨ, ਨਵਜੋਤ ਸਿੱਧੂ ਦੇ ਪਿਤਾ (ਐਡਵੋਕੇਟ ਜਨਰਲ ਪੰਜਾਬ) ਸ੍ਰੀ ਭਗਵੰਤ ਸਿੰਘ ਸਿੱਧੂ ਦਾ ਸਿਰਫ਼ ਇੱਕ ਹੀ ਵਿਆਹ ਹੋਇਆ ਸੀ।

ਦੱਸ ਦਈਏ ਕਿ ਕੱਲ੍ਹ ਭਗਵੰਤ ਮਾਨ ਨੇ ਇਕ ਟਵੀਟ ਕਰਕੇ ਇਹ ਵੀ ਆਖਿਆ ਸੀ ਕਿ-”ਗੱਲ ਕਰਨੀ ਹੈ ਤਾਂ ਪੰਜਾਬ ਦੇ ਮੁੱਦਿਆਂ ‘ਤੇ ਕਰੋ…ਆਓ ਸਾਰੇ ਇਕੱਠੇ ਹੋ ਕੇ ਮੇਰੇ ਕੋਲ…ਗੱਲ ਕਰਦੇ ਹਾਂ ਪੰਜਾਬ ਦੇ ਮਸਲਿਆਂ ਦੀ…ਵਿਆਹ ਕਰਵਾਉਣੇ ਜਾਂ ਹੋਰ ਮੋਬਾਈਲ ਵਾਲਾ ਇਹ ਕੋਈ ਮੁੱਦੇ ਨੇ…ਸਾਨੂੰ ਬੋਲਣ ਤੋਂ ਪਹਿਲਾਂ ਆਪਣਾ ਪੀੜ੍ਹੀ ਥੱਲੇ ਸੋਟਾ ਫੇਰੋ..

 

error: Content is protected !!