ਵਿਧਵਾ ਨੂੰ ਆਪਣੇ ਪ੍ਰੇਮ ਜਾਲ ‘ਚ ਫਸਾ ਕੇ ਕਰ’ਤਾ ਪੁੱਠਾ ਕਾਰਾ, ਜੇ ਮਿਲਣ ਨੂੰ ਨਾਂਹ ਕਰਦੀ ਤਾਂ ਫੋਟੋਆਂ ਵਾਇਰਲ ਕਰਨ ਦੀਆਂ ਦਿੰਦਾ ਸੀ ਧਮਕੀਆਂ

ਵਿਧਵਾ ਨੂੰ ਆਪਣੇ ਪ੍ਰੇਮ ਜਾਲ ‘ਚ ਫਸਾ ਕੇ ਕਰ’ਤਾ ਪੁੱਠਾ ਕਾਰਾ, ਜੇ ਮਿਲਣ ਨੂੰ ਨਾਂਹ ਕਰਦੀ ਤਾਂ ਫੋਟੋਆਂ ਵਾਇਰਲ ਕਰਨ ਦੀਆਂ ਦਿੰਦਾ ਸੀ ਧਮਕੀਆਂ

ਵੀਓਪੀ ਬਿਊਰੋ- ਅੰਮ੍ਰਿਤਸਰ ‘ਚ ਇਕ ਵਿਅਕਤੀ ਨੇ 28 ਸਾਲਾ ਵਿਧਵਾ ਨੂੰ ਆਪਣੇ ਪ੍ਰੇਮ ਜਾਲ ‘ਚ ਫਸਾ ਲਿਆ। ਇਸ ਤੋਂ ਬਾਅਦ ਉਸ ਨੇ ਔਰਤ ਨਾਲ ਸਰੀਰਕ ਸਬੰਧ ਵੀ ਬਣਾਏ। ਮੁਲਜ਼ਮ ਨੇ ਉਸ ਦੀਆਂ ਅਸ਼ਲੀਲ ਫੋਟੋਆਂ ਖਿੱਚ ਲਈਆਂ ਅਤੇ ਫੇਸਬੁੱਕ ’ਤੇ ਪੋਸਟ ਕਰਕੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਹੁਣ ਇਹ ਮਾਮਲਾ ਪੁਲਿਸ ਕੋਲ ਪਹੁੰਚ ਗਿਆ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੀ ਰਹਿਣ ਵਾਲੀ 28 ਸਾਲਾ ਲੜਕੀ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਉਸ ਦੇ ਪਤੀ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਉਹ ਸਹਿਜ ਪ੍ਰੀਤ ਸਿੰਘ ਉਰਫ਼ ਸਹਿਜਪਾਲ ਨੂੰ ਮਿਲੀ ਅਤੇ ਦੋਹਾਂ ਵਿਚਕਾਰ ਸਬੰਧ ਬਣ ਗਏ। ਇਸ ਦੌਰਾਨ ਮੁਲਜ਼ਮ ਨੇ ਉਸ ਦੀਆਂ ਅਸ਼ਲੀਲ ਤਸਵੀਰਾਂ ਖਿੱਚ ਲਈਆਂ।

ਉਹ ਫੋਟੋ ਵਾਇਰਲ ਕਰਨ ਦੀ ਧਮਕੀ ਦੇ ਕੇ ਉਸ ਨੂੰ ਬਲੈਕਮੇਲ ਕਰ ਰਿਹਾ ਸੀ। ਬਲੈਕਮੇਲ ਨਾ ਹੋਣ ‘ਤੇ ਦੋਸ਼ੀ ਨੇ ਫੋਟੋ ਸੋਸ਼ਲ ਮੀਡੀਆ ਐਪ ਫੇਸਬੁੱਕ ‘ਤੇ ਸ਼ੇਅਰ ਕਰ ਦਿੱਤੀ। ਥਾਣਾ ਇਸਲਾਮਾਬਾਦ ਦੀ ਪੁਲਿਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

error: Content is protected !!