Sad News…ਤੇਜ਼ ਰਫ਼ਤਾਰ ਕਾਰ ਸਵਾਰ ਨੇ ਖੋਹ ਲਿਆ ਮਾਪਿਆਂ ਦਾ ਪੁੱਤਰ, ਮੁਲਜ਼ਮ ਫਰਾਰ

Sad News…ਤੇਜ਼ ਰਫ਼ਤਾਰ ਕਾਰ ਸਵਾਰ ਨੇ ਖੋਹ ਲਿਆ ਮਾਪਿਆਂ ਦਾ ਪੁੱਤਰ, ਮੁਲਜ਼ਮ ਫਰਾਰ

ਸੰਗਰੂਰ (ਵੀਓਪੀ ਬਿਊਰੋ) ਤੇਜ਼ ਰਫਤਾਰ ਕਾਰ ਦੀ ਲਪੇਟ ‘ਚ ਆਉਣ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਿੰਡ ਲਾਡੀ ਵਾਸੀ ਗੁਰਮੇਲ ਸਿੰਘ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦਾ ਲੜਕਾ ਖੁਸ਼ਵਿੰਦਰ ਸਿੰਘ (37) ਆਪਣੇ ਮੋਟਰਸਾਈਕਲ ’ਤੇ ਬਾਲਦ ਕਲਾਂ ਤੋਂ ਲਾੱਡੀ ਨੂੰ ਜਾ ਰਿਹਾ ਸੀ।

ਜਦੋਂ ਉਹ ਭਵਾਨੀਗੜ੍ਹ-ਪਟਿਆਲਾ ਮੁੱਖ ਮਾਰਗ ‘ਤੇ ਆਰ.ਡੀ.ਪੈਲੇਸ ਨੇੜੇ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਦੇ ਚਾਲਕ ਨੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਪੁੱਤਰ ਖੁਸ਼ਵਿੰਦਰ ਸਿੰਘ ਸੜਕ ‘ਤੇ ਡਿੱਗ ਗਿਆ। ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।

ਜਿੱਥੋਂ ਉਸ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਗੁਰਮੇਲ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਸੰਗਰੂਰ ਦੀ ਪੁਲੀਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

error: Content is protected !!