ਹੁਣ ਅੰਮ੍ਰਿਤਸਰ ਵਿਚ ਵੱਡੀ ਵਾਰਦਾਤ, 10 ਲੱਖ ਲੁੱਟ ਕੇ ਫ਼ਰਾਰ ਹੋਏ ਮੁਲਜ਼ਮ

ਹੁਣ ਅੰਮ੍ਰਿਤਸਰ ਵਿਚ ਵੱਡੀ ਵਾਰਦਾਤ, 10 ਲੱਖ ਲੁੱਟ ਕੇ ਫ਼ਰਾਰ ਹੋਏ ਮੁਲਜ਼ਮ


ਵੀਓਪੀ ਬਿਊਰੋ, ਅੰਮ੍ਰਿਤਸਰ-ਹੁਣ ਗੁਰੂ ਨਗਰੀ ਅੰਮ੍ਰਿਤਸਰ ਵਿਚ ਦਿਨ ਦਿਹਾੜੇ ਲੁੱਟ ਦੀ ਵਾਰਦਾਤ ਵਾਪਰੀ ਹੈ। ਅੱਖਾਂ ਵਿਚ ਮਿਰਚਾਂ ਪਾ ਕੇ 10 ਲੱਖ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ ਗਿਆ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇੜਲੀ ਪੁਰਾਣੀ ਚੁੰਗੀ ਕੋਲ ਘਟਨਾ ਵਾਪਰੀ ਹੈ। ਮੋਟਰਸਾਈਕਲ ਸਵਾਰ ਨਿੱਜੀ ਕੰਪਨੀ ਦਾ ਮੁਲਾਜ਼ਮ ਲੁਟੇਰਿਆਂ ਦਾ ਸ਼ਿਕਾਰ ਹੋਇਆ ਹੈ। ਇਹ ਵਿਅਕਤੀ ਬੈਂਕ ਵਿਚ ਕੈਸ਼ ਜਮ੍ਹਾ ਕਰਵਾਉਣ ਜਾ ਰਿਹਾ ਸੀ। ਇਸ ਦੌਰਾਨ ਹੱਥੋਪਾਈ ਤੋਂ ਬਾਅਦ ਲੁਟੇਰੇ ਪੈਸੇ ਲੁੱਟ ਕੇ ਭੱਜਣ ਵਿਚ ਕਮਾਯਾਬ ਹੋ ਗਏ। ਮੌਕੇ ਉਤੇ ਪਹੁੰਚੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਬੀਤੇ ਕੱਲ੍ਹ ਲੁਧਿਆਣਾ ਵਿਚ ਲੁੱਟ ਦੀ ਵੱਡੀ ਵਾਰਦਾਤ ਵਾਪਰੀ ਸੀ। ਇਸ ਮਾਮਲੇ ਦੀ ਜਾਂਚ ਬੇਸ਼ੱਕ ਪੁਲਿਸ ਵੱਲੋਂ ਸਰਗਰਮੀ ਨਾਲ ਕੀਤੀ ਜਾ ਰਹੀ ਹੈ ਪਰ ਹਾਲੇ ਤੱਕ ਪੁਲਿਸ ਦੇ ਹੱਥ ਖਾਲੀ ਹਨ। ਵਾਰਦਾਤ ਨੂੰ 48 ਘੰਟਿਆਂ ਤੋਂ ਉਪਰ ਦਾ ਸਮਾਂ ਬੀਤ ਚੁੱਕਾ ਹੈ ਪਰ ਪੁਲਿਸ ਕੋਲ ਦੋ ਥਾਵਾਂ ਦੀ ਸੀਸੀਟੀਵੀ ਫੁਟੇਜ ਤੋਂ ਬਿਨਾਂ ਹੋਰ ਕੋਈ ਸੁਰਾਗ ਨਹੀਂ ਹੈ। ਸੀਸੀਟੀਵੀ ਫੁਟੇਜ ਵਿੱਚ ਪੁਲਿਸ ਨੂੰ ਕੁਝ ਮੁਢਲੀ ਜਾਣਕਾਰੀ ਜ਼ਰੂਰ ਮਿਲੀ ਹੈ। ਪੁਲਿਸ ਨੂੰ ਹੁਣ ਤੱਕ ਕੀਤੀ ਗਈ ਜਾਂਚ ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਲੁਟੇਰਿਆਂ ਨੇ ਵਾਰਦਾਤ ਤੋਂ ਪਹਿਲਾਂ ਕਈ ਦਿਨ ਲਗਾਤਾਰ ਕੰਪਨੀ ਦੇ ਦਫ਼ਤਰ ਦੀ ਰੇਕੀ ਕੀਤੀ ਸੀ। ਉਨ੍ਹਾਂ ਨੂੰ ਪੂਰੀ ਜਾਣਕਾਰੀ ਸੀ ਕਿ ਕੰਪਨੀ ਵਿੱਚ ਕੈਮਰੇ ਕਿੱਥੇ ਲੱਗੇ ਹੋਏ ਹਨ ਤੇ ਸਕਿਉਰਿਟੀ ਸਿਸਟਮ ਅਤੇ ਸੈਂਸਰ ਸਾਇਰਨ ਕਿੱਥੇ-ਕਿੱਥੇ ਹਨ। ਪੁਲਿਸ ਦਾ ਦਾਅਵਾ ਹੈ ਕਿ ਜਲਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

error: Content is protected !!