ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਸਣੇ ਗੁਆਂਢੀ ਸੂਬਿਆਂ ਵਿੱਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਸਣੇ ਗੁਆਂਢੀ ਸੂਬਿਆਂ ਵਿੱਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਜਲੰਧਰ (ਵੀਓਪੀ ਬਿਊਰੋ)- ਅੱਜ ਦੁਪਹਿਰ ਕਰੀਬ 1.33 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਲੋਕ ਡਰ ਦੇ ਮਾਰੇ ਘਰਾਂ ਤੋਂ ਬਾਹਰ ਆ ਗਏ। ਇਹ ਝਟਕੇ ਪੰਜਾਬ ਸਣੇ ਗੁਆਂਢੀ ਸੂਬਿਆਂ ਵਿੱਚ ਮਹਿਸੂਸ ਕੀਤੇ ਗਏ। ਇਸ ਦੌਰਾਨ ਲੋਕਾਂ ਦੇ ਮਨਾਂ ਵਿੱਚ ਡਰ ਦਾ ਮਾਹੌਲ ਵੀ ਦੇਖਿਆ ਗਿਆ।

ਭੂਚਾਲ ਦਾ ਕੇਂਦਰ ਡੋਡਾ ਜੰਮੂ ਕਸ਼ਮੀਰ ਦੱਸਿਆ ਜਾ ਰਿਹਾ ਹੈ। ਇਹ ਝਟਕੇ 1.33 ਮਿੰਟ ‘ਤੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਲੱਗਣ ਤੋਂ ਬਾਅਦ ਲੋਕ ਘਰਾਂ ਵਿਚੋਂ ਬਾਹਰ ਆ ਗਏ। ਭਾਰਤ ਦੇ ਕਈ ਹਿੱਸਿਆਂ ਤੋਂ ਇਲਾਵਾ ਚੀਨ ਅਤੇ ਪਾਕਿਸਤਾਨ ਵਿਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੀ ਤੀਬਰਤਾ 5.4 ਮਾਪੀ ਗਈ ਹੈ। ਫਿਲਹਾਲ ਅਜੇ ਤਕ ਕਿਸੇ ਪਾਸਿਓਂ ਭੂਚਾਲ ਕਾਰਣ ਕਿਸੇ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ।

error: Content is protected !!