Skip to content
Friday, November 15, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
June
13
ਮੰਤਰੀ ਕਟਾਰੂਚੱਕ ਉਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਮਾਮਲੇ ਵਿਚ ਨਵਾਂ ਮੋੜ, ਪੀੜਤ ਨੇ ਕਾਰਵਾਈ ਕਰਵਾਉਣ ਤੋਂ ਕੀਤਾ ਇਨਕਾਰ
Punjab
ਮੰਤਰੀ ਕਟਾਰੂਚੱਕ ਉਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਮਾਮਲੇ ਵਿਚ ਨਵਾਂ ਮੋੜ, ਪੀੜਤ ਨੇ ਕਾਰਵਾਈ ਕਰਵਾਉਣ ਤੋਂ ਕੀਤਾ ਇਨਕਾਰ
June 13, 2023
Voice of Punjab
ਮੰਤਰੀ ਕਟਾਰੂਚੱਕ ਉਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਮਾਮਲੇ ਵਿਚ ਨਵਾਂ ਮੋੜ, ਪੀੜਤ ਨੇ ਕਾਰਵਾਈ ਕਰਵਾਉਣ ਤੋਂ ਕੀਤਾ ਇਨਕਾਰ
ਵੀਓਪੀ ਬਿਊਰੋ, ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਲੱਗੇ ਦੋਸ਼ਾਂ ਦੇ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। ਇਲਜ਼ਾਮ ਲਾਉਣ ਵਾਲੇ ਪੀੜਤ ਕੇਸ਼ਵ ਕੁਮਾਰ ਨੇ ਹੁਣ ਯੂ-ਟਰਨ ਲੈ ਲਿਆ ਹੈ। ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਕੋਲ ਪੀੜਤ ਕੇਸ਼ਵ ਕੁਮਾਰ ਨੇ ਕੈਬਨਿਟ ਮੰਤਰੀ ਕਟਾਰੂਚੱਕ ਖ਼ਿਲਾਫ਼ ਕੋਈ ਕਾਰਵਾਈ ਕਰਾਉਣ ਤੋਂ ਇਨਕਾਰ ਕਰ ਦਿੱਤਾ ਹੈ। ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਸਿਆਸੀ ਹਲਕਿਆਂ ਵਿਚ ਉੱਠੇ ਇਸ ਵਿਵਾਦ ਨੂੰ ਹੁਣ ਵਿਸ਼ਰਾਮ ਲੱਗ ਸਕਦਾ ਹੈ।
ਡੀਆਈਜੀ (ਬਾਰਡਰ ਜ਼ੋਨ) ਨਰਿੰਦਰ ਭਾਰਗਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਅੱਜ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਮਾਮਲੇ ’ਚ ਐਕਸ਼ਨ ਟੇਕਨ ਰਿਪੋਰਟ ਭੇਜ ਦਿੱਤੀ ਹੈ। ਅਹਿਮ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸ਼ਿਕਾਇਤਕਰਤਾ ਕੇਸ਼ਵ ਕੁਮਾਰ ਹੁਣ ਜਿਨਸੀ ਸ਼ੋਸ਼ਣ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕਰਾਉਣਾ ਚਾਹੁੰਦਾ। ਚੇਤੇ ਰਹੇ ਕਿ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ 6 ਜੂਨ ਨੂੰ ਤੀਸਰਾ ਨੋਟਿਸ ਜਾਰੀ ਕਰਕੇ 12 ਜੂਨ ਤੱਕ ਰਿਪੋਰਟ ਮੰਗੀ ਸੀ।
ਸੂਤਰਾਂ ਅਨੁਸਾਰ ਪੀੜਤ ਨੇ 5 ਜੂਨ ਨੂੰ ਵਿਸ਼ੇਸ਼ ਜਾਂਚ ਟੀਮ ਨੂੰ ਆਪਣਾ ਬਿਆਨ ਭੇਜ ਕੇ ਅਪੀਲ ਕੀਤੀ ਸੀ ਕਿ ਉਹ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕਰਾਉਣਾ ਚਾਹੁੰਦਾ ਹੈ ਤੇ ਪੀੜਤ ਨੇ ਆਪਣੀ ਲਿਖਤੀ ਬਿਆਨ ਲਿਖਦੇ ਹੋਏ ਦੀ ਇੱਕ ਵੀਡੀਓ ਵੀ ਬਣਾਈ ਹੋਈ ਸੀ। ਵਿਸ਼ੇਸ਼ ਜਾਂਚ ਟੀਮ ਨੇ ਉਸ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਕਿਹਾ ਤਾਂ ਪੀੜਤ ਨੇ 10 ਜੂਨ ਨੂੰ ਪੇਸ਼ ਹੋਣ ਦੀ ਗੱਲ ਆਖੀ। ਸੂਤਰਾਂ ਅਨੁਸਾਰ ਪੀੜਤ ਨੇ 8 ਜੂਨ ਨੂੰ ਹੀ ਵਿਸ਼ੇਸ਼ ਜਾਂਚ ਟੀਮ ਨਾਲ ਸੰਪਰਕ ਕੀਤਾ ਤੇ 9 ਜੂਨ ਨੂੰ ਪੀੜਤ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋਇਆ।
ਤਿੰਨ ਮੈਂਬਰੀ ਟੀਮ ਨੇ ਪੀੜਤ ਦੇ ਪੇਸ਼ ਹੋਣ ਮੌਕੇ ਦੀ ਵੀਡੀਓਗਰਾਫੀ ਵੀ ਕਰਾਈ ਅਤੇ ਪੀੜਤ ਨੇ ਲਿਖਤੀ ਰੂਪ ਵਿਚ ਹਿੰਦੀ ਭਾਸ਼ਾ ਵਿਚ ਲਿਖ ਕੇ ਇਸ ਮਾਮਲੇ ਵਿਚ ਕੋਈ ਕਾਰਵਾਈ ਨਾ ਕਰਾਉਣ ਦੀ ਗੱਲ ਆਖੀ। ਸੂਤਰਾਂ ਅਨੁਸਾਰ ਸ਼ਿਕਾਇਤਕਰਤਾ ਨੇ ਵਿਸ਼ੇਸ਼ ਜਾਂਚ ਟੀਮ ਕੋਲ ਬਿਆਨ ਕੀਤਾ ਕਿ ਉਸ ਦਾ ਮੋਬਾਈਲ ਫ਼ੋਨ ਗੁੰਮ ਹੋ ਗਿਆ ਸੀ ਅਤੇ ਉਸ ਕੋਲ ਇੱਕ ਵਿਅਕਤੀ ਮੋਬਾਈਲ ਲੈ ਕੇ ਆਇਆ ਸੀ ਜਿਸ ਨੇ ਇੱਕ ਵੀਡੀਓ ਦਿਖਾਈ ਜੋ ਕਿ ਬਦਲੀ ਹੋਈ ਸੀ। ਉਸ ਨੇ ਵਿਸ਼ੇਸ਼ ਜਾਂਚ ਟੀਮ ਅੱਗੇ ਕੋਈ ਸੁਰੱਖਿਆ ਲੈਣ ਤੋਂ ਵੀ ਇਨਕਾਰ ਕਰ ਦਿੱਤਾ।
ਕੌਮੀ ਕਮਿਸ਼ਨ ਨੇ ਪੀੜਤ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਣ ਦੀ ਗੱਲ ਵੀ ਕੀਤੀ ਸੀ ਪਰ ਜਾਂਚ ਟੀਮ ਨੇ ਇਹ ਤਰਕ ਦਿੱਤਾ ਹੈ ਕਿ ਕੈਬਨਿਟ ਮੰਤਰੀ ਕਟਾਰੂਚੱਕ ਖ਼ੁਦ ਵੀ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਿਤ ਹਨ। ਪੀੜਤ ਦੇ ਪਿੱਛੇ ਹਟਣ ਨਾਲ ‘ਆਪ’ ਸਰਕਾਰ ਨੂੰ ਵੱਡੀ ਰਾਹਤ ਮਿਲਦੀ ਜਾਪਦੀ ਹੈ।
Post navigation
ਮੋਗਾ ਵਿਚ ਸੁਨਿਆਰੇ ਨੂੰ ਗੋਲ਼ੀ ਮਾਰ ਕੇ ਗਹਿਣੇ ਲੁਟ ਕੇ ਲੈ ਗੇ ਬੇਖੌਫ ਲੁਟੇਰੇ, ਕਾਰੋਬਾਰੀਆਂ ਵਿਚ ਰੋਸ, ਮੋਗਾ ਸ਼ਹਿਰ ਕੀਤਾ ਬੰਦ
ਪੂਰੀ ਰਾਤ ਦਿੰਦੇ ਰਹੇ ਥਰਡ ਡਿਗਰੀ, ਤਿੰਨ ਵਾਰ ਹੋਇਆ ਬੇਹੋਸ਼, ਉਠਦੇ ਹੀ ਲਾ ਦਿੰਦੇ ਕਰੰਟ, ਸਵੇਰੇ ਕਹਿੰਦੇ ਮੁੰਡਾ ਤਾਂ ਨਿਰਦੋਸ਼ ਹੈ; ਲੁਧਿਆਣਾ ਸੀਆਈਏ ਸਟਾਫ ਦਾ ਕਾਰਨਾਮਾ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us