ਸੁਖਬੀਰ ਬਾਦਲ ਨੂੰ ਸੀਐਮ ਮਾਨ ਦਾ ਮੋੜਵਾਂ ਜਵਾਬ, ਕਿਹਾ- ‘ਇਹ ਪਾਗਲ ਜਿਹਾ ਪੰਜਾਬ ਨੂੰ ਲੁੱਟਦਾ ਨਹੀਂ ਤੁਹਾਡੇ ਵਾਂਗ’
ਵੀਓਪੀ ਬਿਊਰੋ, ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਨਿਸ਼ਾਨੇ ਉਤੇ ਲਿਆ ਹੈ। ਸੁਖਬੀਰ ਬਾਦਲ ਦੀ ਸੰਗਤ ਨੂੰ ਸੰਬੋਧਨ ਕਰਦਿਆਂ ਦੀ ਵੀਡੀਓ ਟਵੀਟ ਕਰ ਕੇ ਮੁੱਖ ਮੰਤਰੀ ਮਾਨ ਨੇ ਸ਼ਬਦੀ ਹਮਲਾ ਕਰਦਿਆਂ ਮੋੜਵਾਂ ਜਵਾਬ ਦਿੱਤਾ ਹੈ।
ਸੀਐਮ ਮਾਨ ਵੱਲੋਂ ਸ਼ੇਅਰ ਕੀਤੀ ਵੀਡੀਓ ਵਿੱਚ ਸੁਖਬੀਰ ਬਾਦਲ ਗੁਰਦੁਆਰਾ ਸਾਹਿਬ ਵਿੱਚ ਲੋਕਾਂ ਨੂੰ ਸੰਬੋਧਨ ਕਰ ਰਹੇ ਹਨ ਕਿ ਜਦੋਂ ਦਾ ਪੰਜਾਬ ਬਣਿਆ ਹੈ ਪੰਜਾਬ ਵਿੱਚ ਚਾਰ ਮੁੱਖ ਮੰਤਰੀ ਬਣੇ ਹਨ, ਤਿੰਨ ਹੀ ਸਮਝ ਲਓ। ਬਰਨਾਲਾ ਸਾਹਿਬ ਤਾਂ ਢਾਈ ਸਾਲ ਹੀ ਰਹੇ ਹਨ। ਪਰ ਬਾਦਲ ਸਾਹਿਬ ਤਕਰੀਬਨ 20 ਸਾਲ ਮੁੱਖ ਮੰਤਰੀ ਬਣੇ, ਕੈਪਟਨ ਅਮਰਿੰਦਰ ਸਿੰਘ 10 ਸਾਲ ਮੁੱਖ ਮੰਤਰੀ ਬਣਿਆ ਅਤੇ ਬੇਅੰਤ ਸਿਘ 10 ਸਾਲ ਮੁੱਖ ਮੰਤਰੀ ਬਣਿਆ ਹੈ ਤੇ ਹੁਣ ਇੱਕ ਬਣਿਆ ਹੈ, ਇਸ ਨੂੰ ਇਕ ਸਾਲ ਹੋਇਆ ਹੈ। ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ਨੂੰ ਮੋੜਵਾਂ ਜਵਾਬ ਦਿੱਤਾ ਹੈ।
ਸੀਐਮ ਮਾਨ ਨੇ ਲਿਖਿਆ ਹੈ ਕਿ ਆਹ ਦੇਖੋ ਪੰਜਾਬੀਓ..ਇਨ੍ਹਾਂ ਦੀ ਬੌਖਲਾਹਟ ਜਾਂ ਦਿਮਾਗੀ ਸੰਤੁਲਨ ਖਰਾਬ.. ਬਾਦਲ ਵੀ ਸਾਹਬ ..ਬਰਨਾਲਾ ਵੀ ਸਾਹਬ…ਬੇਅੰਤ ਸਿੰਘ ਵੀ ਅਤੇ ਕੈਪਟਨ ਵੀ ਸਾਹਬ..ਮੈਨੂੰ “ਪਾਗਲ ਜਿਹਾ” …ਕੋਈ ਗੱਲ ਨੀ ਸੁਖਬੀਰ ਸਿੰਘ ਜੀ ਮੇਰੇ ਨਾਲ ਕੁਦਰਤ ਐ ..ਮੇਰੇ ਨਾਲ ਲੋਕ ਨੇ ..ਘੱਟੋ-ਘੱਟ ਇਹ ਪਾਗਲ ਜਿਹਾ ਪੰਜਾਬ ਨੂੰ ਲੁੱਟਦਾ ਨਹੀਂ ਤੁਹਾਡੇ ਵਾਂਗ…।
ਆਹ ਦੇਖੋ ਪੰਜਾਬੀਓ..ਇਹਨਾਂ ਦੀ ਬੌਖਲਾਹਟ ਜਾਂ ਦਿਮਾਗੀ ਸੰਤੁਲਨ ਖਰਾਬ.. ਬਾਦਲ ਵੀ ਸਾਹਬ ..ਬਰਨਾਲਾ ਵੀ ਸਾਹਬ…ਬੇਅੰਤ ਸਿੰਘ ਵੀ ਅਤੇ ਕੈਪਟਨ ਵੀ ਸਾਹਬ..ਮੈਨੂੰ “ਪਾਗਲ ਜਿਹਾ” …ਕੋਈ ਗੱਲ ਨੀ ਸੁਖਬੀਰ ਸਿੰਘ ਜੀ ਮੇਰੇ ਨਾਲ ਕੁਦਰਤ ਐ ..ਮੇਰੇ ਨਾਲ ਲੋਕ ਨੇ ..ਘੱਟੋ-ਘੱਟ ਇਹ ਪਾਗਲ ਜਿਹਾ ਪੰਜਾਬ ਨੂੰ ਲੁੱਟਦਾ ਨਹੀਂ ਤੁਹਾਡੇ ਵਾਂਗ… pic.twitter.com/QPI9ljPalC
— Bhagwant Mann (@BhagwantMann) June 15, 2023