ਇਨੋਸੈਂਟ ਹਾਰਟਸ ਗਰੁੱਪ ਦੇ ਮੈਂਬਰਾਂ, ਵਿਦਿਆਰਥੀਆਂ ਅਤੇ ਮੈਡੀਕਲ ਫੈਕਲਿਟੀ ਨੇ ਕੀਤਾ ਖੂਨਦਾਨ

ਇਨੋਸੈਂਟ ਹਾਰਟਸ ਗਰੁੱਪ ਦੇ ਮੈਂਬਰਾਂ, ਵਿਦਿਆਰਥੀਆਂ ਅਤੇ ਮੈਡੀਕਲ ਫੈਕਲਿਟੀ ਨੇ ਕੀਤਾ ਖੂਨਦਾਨ

ਜਲੰਧਰ (ਆਸ਼ੂ ਗਾਂਧੀ) ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰਸੱਟ ਵਲੋਂ ਸਿਵਲ ਹਸਪਤਾਲ ਜਲੰਧਰ ਦੇ ਸਹਿਯੋਗ ਨਾਲ ਚਲਾਏ ਜਾ ਰਹੇ ‘ਦਿਸ਼ਾ-ਐਨ ਇਨੀਸ਼ੀਏਟਿਵ’ ਤਹਿਤ ਇੰਨੋਸੈਂਟ ਹਾਰਟਸ ਮਲਟੀਸਪੈਸ਼ਲਿਟੀ ਹਸਪਤਾਲ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਡਾ: ਚੰਦਰ ਬੌਰੀ ਮੈਨੇਜਿੰਗ ਡਾਇਰੈਕਟਰ-ਮੈਡੀਕਲ ਸੇਵਾਵਾਂ, ਇਨੋਸੈਂਟ ਹਾਰਟਸ ਗਰੁੱਪ) ਨੇ ਕੀਤਾ।

ਇਸ ਖੂਨਦਾਨ ਕੈਂਪ ਵਿਚ ਇਨੋਸੈਂਟ ਹਾਰਟਸ ਗਰੁੱਪਦੇ ਮੈਂਬਰਾਂ, ਅਧਿਆਪਕਾਂ, ਮੈਨੇਜਮੈਂਟ, ਕਾਲਜ ਦੇ ਵਿਦਿਆਰਥੀਆਂ, ਹਸਪਤਾਲ ਦੇ ਮੈਂਬਰਾਂ, ਡਾਕਟਰਾਂ, ਇੰਨੋਸੈਂਟ ਹਾਰਟਸ ਮਲਟੀਸਪੈਸ਼ਲਿਟੀ ਹਸਪਤਾਲ ਦੇ ਮੈਡੀਕਲ ਡਾਇਰੈਕਟਰ ਡਾ: ਮਨੀਸ਼ ਖੁਰਾਣਾ ਅਤੇ ਕਾਰਡੀਓਲੋਜਿਸਟ ਡਾ: ਵਿਵੇਕ ਰਾਣਾ ਨੇ ਵੀ ਖੂਨਦਾਨ ਕਰਕੇ ਇਸ ਨੇਕ ਕਾਰਜ ਵਿਚ ਆਪਣਾ ਅਹਿਮ ਯੋਗਦਾਨ ਪਾਇਆ।

ਇਨੋਸੈਂਟ ਹਾਰਟਸ ਗਰੁੱਪ ਦੇ ਚੇਅਰਮੈਨ ਡਾ: ਅਨੂਪ ਬੌਰੀ ਨੇ ਕਿਹਾ ਕਿ ਖੂਨਦਾਨ ਇਕ ਮਹਾਨ ਦਾਨ ਹੈ। ਇਹ ਸਮਾਜ ਸੇਵਾ ਵਿਚ ਸ਼ਾਮਲ ਹੋਣ ਦਾ ਇਕ ਮਹਤਵਪੂਰਨ ਹਿਸਾ ਹੈ। ਇਸ ਕੈਂਪ ਦਾ ਆਯੋਜਨ ਕਰਨਾ ਸਾਡੇ ਲਈ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ। ਹਸਪਤਾਲ ਦੇ ਪ੍ਰਬੰਧਕ ਭਵਿਖ ਵਿਚ ਵੀ ਇਸੇ ਤਰਾਂ ਦੇ ਖੂਨਦਾਨ ਕੈਂਪ ਲਗਾਉਂਦੇ ਰਹਿਣਗੇ।

ਡਾ: ਚੰਦਰ ਬੌਰੀ ਨੇ ਕਿਹਾ ਕਿ ਲੋਕਾਂ ਵਿਚ ਇਹ ਗਲਤ ਧਾਰਨਾ ਹੈ ਕਿ ਖੂਨਦਾਨ ਕਰਨ ਨਾਲ ਸਰੀਰ ਵਿਚ ਕਮਜੋਰੀ ਆਉਂਦੀ ਹੈ । ਜਦਕਿ ਅਜਿਹਾ ਕੁਝ ਨਹੀਂ ਹੁੰਦਾ, ਸਗੋਂ ਇਹ ਸਾਡੇ ਸਰੀਰ ਨੂੰ ਸਿਹਤਮੰਦ ਰਖਦਾ ਹੈ। ਸਾਰਿਆਂ ਨੂੰ ਸਮੇਂ ਸਿਰ ਖੂਨਦਾਨ ਕਰਨਾ ਚਾਹੀਦਾ ਹੈ। ਕਿਉਂਕਿ ਤੁਹਾਡਾ ਖੂਨਦਾਨ ਕਿਸੇ ਦੀ ਜ਼ਿੰਦਗੀ ਲਈ ਵਰਦਾਨ ਸਾਬਤ ਹੋ ਸਕਦਾ ਹੈ। ਖੂਨਦਾਨ ਕਰਨ ਨਾਲ ਕਈ ਲੋਕਾਂ ਦੀ ਜਾਨ ਬਚਾਈ ਜਾ ਸਕਦੀ ਹੈ।

error: Content is protected !!