ਗਿਆਨੀ ਰਘਬੀਰ ਸਿੰਘ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ

ਗਿਆਨੀ ਰਘਬੀਰ ਸਿੰਘ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ


ਵੀਓਪੀ ਬਿਊਰੋ, ਅੰਮ੍ਰਿਤਸਰ : ਗਿਆਨੀ ਰਘਬੀਰ ਸਿੰਘ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਨਿਭਾਉਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਗਈਆਂ ਹਨ। ਹਾਲਾਂਕਿ ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਣੇ ਰਹਿਣਗੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ‘ਚ ਮੁੱਖ ਦਫਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਗਿਆਨੀ ਰਘਬੀਰ ਸਿੰਘ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਗਿਆਨੀ ਸੁਲਤਾਨ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਥਾਪਿਆ ਗਿਆ ਹੈ। ਜਥੇਦਾਰ ਸੁਲਤਾਨ ਸਿੰਘ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗ੍ਰੰਥੀ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਘੱਟ ਸਮੇਂ ਦੇ ਰਹਿੰਦਿਆਂ ਕਿਸੇ ਜ਼ਰੂਰੀ ਪੰਥਕ ਮਸਲੇ ‘ਤੇ ਤੁਰੰਤ ਮੀਟਿੰਗ ਸੱਦਣ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਪ੍ਰਧਾਨ ਐਡਵੋਕੇਟ ਧਾਮੀ ਨੇ ਇਹ ਇਕੱਤਰਤਾ ਸੱਦੀ ਸੀ।


ਗਿਆਨੀ ਹਰਪ੍ਰੀਤ ਸਿੰਘ ਇਸ ਸਮੇਂ ਵਿਦੇਸ਼ ਦੌਰੇ ‘ਤੇ ਹਨ, ਜੋ 17 ਜੂਨ ਨੂੰ ਵਾਪਸ ਆਉਣਗੇ। ਦਸਣਯੋਗ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਆਪ ਆਗੂ ਰਾਘਵ ਚੱਢਾ ਦੀ ਮੰਗਣੀ ਵਿਚ ਸ਼ਾਮਲ ਹੋਣ ਦੇ ਵਿਵਾਦ ਨੂੰ ਸ਼੍ਰੋਮਣੀ ਕਮੇਟੀ ਨੇ ਵਿਚਾਰ ਅਧੀਨ ਰੱਖਿਆ ਸੀ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਬਤੌਰ ਜਥੇਦਾਰ ਅਪ੍ਰੈਲ 2017 ਵਿਚ ਲਗਾਇਆ ਸੀ ਅਤੇ ਅਕਤੂਬਰ 2018 ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵੱਜੋਂ ਵਾਧੂ ਸੇਵਾਵਾਂ ਸੋਂਪੀਆਂ ਸਨ।

error: Content is protected !!