ਪੰਜਾਬ ‘ਚ ਮੌਸਮ ਸੁਹਾਵਣਾ… ਅਗਲੇ ਕਈ ਦਿਨਾਂ ਪੰਜਾਬ ਦੇ ਕਈ ਹਿੱਸਿਆਂ ‘ਚ ਹੋਵੇਗੀ ਬਾਰਿਸ਼

ਪੰਜਾਬ ‘ਚ ਮੌਸਮ ਸੁਹਾਵਣਾ… ਅਗਲੇ ਕਈ ਦਿਨਾਂ ਪੰਜਾਬ ਦੇ ਕਈ ਹਿੱਸਿਆਂ ‘ਚ ਹੋਵੇਗੀ ਬਾਰਿਸ਼

ਚੰਡੀਗੜ੍ਹ (ਵੀਓਪੀ ਬਿਊਰੋ) ਤੇਜ਼ ਗਰਮੀ ਤੋਂ ਬਾਅਦ ਪੰਜਾਬ ਵਿੱਚ ਕਈ ਜਗ੍ਹਾ ਬਾਰਿਸ਼ ਨੇ ਮੌਸਮ ਸੁਹਾਵਣਾ ਕੀਤਾ ਹੋਇਆ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ, ਹਰਿਆਣਾ ਤੇ ਹਿਮਾਚਲ ‘ਚ ਅਗਲੇ ਕਈ ਦਿਨਾਂ ਤਕ ਮੀਂਹ ਨਾਲ ਮੌਸਮ ਸੁਹਾਵਣਾ ਰਹੇਗਾ। ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਮੀਂਹ ਅਤੇ ਤੇਜ਼ ਹਵਾਵਾਂ ਨਾਲ ਮੌਸਮ ਸੁਹਾਵਣਾ ਰਹੇਗਾ।

ਇਸੇ ਤਰ੍ਹਾਂ ਉੱਤਰਾਖੰਡ ਦੇ ਛੇ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਅੱਜ (ਸ਼ੁੱਕਰਵਾਰ) ਨੂੰ ਗਰਜ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਉੱਤਰਕਾਸ਼ੀ, ਰੁਦਰਪ੍ਰਯਾਗ, ਚਮੋਲੀ, ਬਾਗੇਸ਼ਵਰ, ਪਿਥੌਰਾਗੜ੍ਹ ਅਤੇ ਅਲਮੋੜਾ ਜ਼ਿਲਿਆਂ ‘ਚ ਕੁਝ ਥਾਵਾਂ ‘ਤੇ ਗਰਜ ਦੇ ਨਾਲ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਇਸ ਤੋਂ ਇਲਾਵਾ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਹਾਲਾਂਕਿ ਮੈਦਾਨੀ ਇਲਾਕਿਆਂ ਵਿੱਚ ਮੌਸਮ ਖੁਸ਼ਕ ਰਹੇਗਾ। ਉਚਾਈ ਵਾਲੇ ਇਲਾਕਿਆਂ ਵਿੱਚ ਬਦਲਦੇ ਮੌਸਮ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਮੈਦਾਨੀ ਇਲਾਕਿਆਂ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਰਹੀ ਹੈ। ਦੂਜੇ ਪਾਸੇ ਉੱਤਰਾਖੰਡ ਵਿੱਚ ਅਗਲੇ ਹਫ਼ਤੇ 20 ਤੋਂ 25 ਜੂਨ ਤੱਕ ਮਾਨਸੂਨ ਦਸਤਕ ਦੇ ਸਕਦਾ ਹੈ।

error: Content is protected !!