ਸਿੱਧੂ ਮੂਸੇਵਾਲਾ ਹੱਤਿਆਕਾਂਡ, ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਨਾ ਕਰਨ ਉਤੇ ਮਾਨਸਾ ਦੀ ਸੀਜੇਐਮ ਨੇ ਵਰਤੀ ਸਖ਼ਤੀ

ਸਿੱਧੂ ਮੂਸੇਵਾਲਾ ਹੱਤਿਆਕਾਂਡ, ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਨਾ ਕਰਨ ਉਤੇ ਮਾਨਸਾ ਦੀ ਸੀਜੇਐਮ ਨੇ ਵਰਤੀ ਸਖ਼ਤੀ


ਵੀਓਪੀ ਬਿਊਰੋ, ਮਾਨਸਾ : ਸਿੱਧੂ ਮੂਸੇਵਾਲਾ ਹੱਤਿਆ ਕਾਂਡ ’ਚ ਮਾਨਸਾ ਦੇ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ (ਸੀਜੇਐਮ) ਨੇ ਜੇਲ੍ਹ ਪ੍ਰਸ਼ਾਸਨ ਨੂੰ ਝਾੜ ਪਾਈ ਹੈ। ਕਿਸੇ ਵੀ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਨਾ ਕੀਤੇ ਜਾਣ ਤੋਂ ਬਾਅਦ ਮਾਨਸਾ ਦੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ (ਸੀਜੇਐੱਮ) ਸੁਰਭੀ ਪਰਾਸ਼ਰ ਨੇ ਜੇਲ੍ਹ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਸਾਰੇ ਮੁਲਜ਼ਮਾਂ ਨੂੰ 28 ਜੂਨ ਨੂੰ ਫਿਜ਼ੀਕਲ ਜਾਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਜਾਵੇ। ਦੱਸ ਦੇਈਏ ਕਿ ਬੁੱਧਵਾਰ ਨੂੰ ਪਿਛਲੀ ਸੁਣਵਾਈ ਦੌਰਾਨ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਕਿਸੇ ਵੀ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਨਾ ਕੀਤੇ ਜਾਣ ਕਾਰਨ ਅਦਾਲਤ ਨੇ ਜੇਲ੍ਹ ਪ੍ਰਸ਼ਾਸਨ ਨੂੰ ਸਖਤੀ ਵਰਤਦਿਆਂ ਮੁਲਜ਼ਮਾਂ ਨੂੰ ਅਗਲੀ ਸੁਣਵਾਈ ’ਚ ਪੇਸ਼ ਕਰਨ ਲਈ ਕਿਹਾ ਹੈ।
ਸਾਰਿਆਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਇਕੋ ਸਮੇਂ ਪੇਸ਼ ਕਰਨਾ ਅਧਿਕਾਰੀਆਂ ਲਈ ਇਕ ਚੁਣੌਤੀ ਹੈ। ਹੁਣ ਤਕ ਇਕ ਦਿਨ ’ਚ ਛੇ ਤੋਂ ਵੱਧ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਨਹੀਂ ਕੀਤਾ ਗਿਆ ਹੈ। ਪਿਛਲੀ ਵਾਰ ਸੁਣਵਾਈ ’ਚ ਤਿੰਨ ਵਾਰ ਕੋਈ ਮੁਲਜ਼ਮ ਅਦਾਲਤ ’ਚ ਪੇਸ਼ ਨਹੀਂ ਹੋਇਆ। ਮੁੱਖ ਮੁਲਜ਼ਮ ਲਾਰੈਂਸ ਬਿਸ਼ਨੋਈ ਨੂੰ 27 ਵਾਰ ਦੀ ਸੁਣਵਾਈ ’ਚ ਸਿਰਫ ਇਕ ਵਾਰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ’ਚ ਪੇਸ਼ ਕੀਤਾ ਗਿਆ ਹੈ। ਕੁਲ 31 ਮੁਲਜ਼ਮਾਂ ’ਚੋਂ ਪੁਲਿਸ ਨੇ 27 ਨੂੰ ਗਿ੍ਰਫਤਾਰ ਕੀਤਾ ਹੈ। ਇਨ੍ਹਾਂ ’ਚੋਂ ਦੋ ਮੰਦੀਪ ਸਿੰਘ ਤੇ ਮਨਮੋਹਨਮ ਸਿੰਘ ਤਰਨਤਾਰਨ ਜ਼ਿਲ੍ਹੇ ਦੇ ਗੋਇੰਦਵਾਲ ਜੇਲ੍ਹ ’ਚ ਝੜਪ ਦੌਰਾਨ ਮਾਰੇ ਗਏ ਸਨ। ਚਾਰ ਮੁਲਜ਼ਮ ਵਿਦੇਸ਼ਾਂ ’ਚ ਹਨ। ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਵੀਰਵਾਰ ਦੇਰ ਰਾਤ ਇਕ ਵਜੇ ਉੱਚ ਸੁਰੱਖਿਆ ਵਾਲੀ ਬਠਿੰਡਾ ਸੈਂਟਰਲ ਜੇਲ੍ਹ ’ਚ ਭੇਜ ਦਿੱਤਾ ਗਿਆ ਹੈ।


ਐੱਸਆਈਟੀ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਤੇ ਜੱਗੂ ਭਗਵਾਨਪੁਰੀਆ ਸਮੇਤ 31 ਮੁਲਜ਼ਮਾਂ ਵਿਰੁੱਧ ਦੋ ਚਾਰਜਸ਼ੀਟ ਪੇਸ਼ ਕੀਤੀਆਂ ਸਨ, ਜਿਨ੍ਹਾਂ ’ਚ ਦਾਅਵਾ ਕੀਤਾ ਗਿਆ ਹੈ ਕਿ ਹੱਤਿਆ ਬਿਸ਼ਨੋਈ ਤੇ ਬੰਬੀਹਾ ਗਿਰੋਹ ਵਿਚਾਲੇ ਬਦਲੇ ਦੀ ਇਕ ਕੜੀ ਦਾ ਹਿੱਸਾ ਸੀ। ਪੰਜਾਬ ਪੁਲਿਸ ਵੱਲੋਂ ਮੂਸੇਵਾਲਾ ਹੱਤਿਆ ਕਾਂਡ ’ਚ ਚਾਰਜਸ਼ੀਟ ਦਾਖਲ ਕੀਤੇ ਨੌਂ ਮਹੀਨੇ ਤੋਂ ਵੱਧ ਦਾ ਸਮਾਂ ਲੰਘ ਚੁੱਕਾ ਹੈ, ਪਰ ਅਦਾਲਤ ਹਾਲੇ ਤਕ ਮੁਲਜ਼ਮਾਂ ਖਿਲਾਫ ਦੋਸ਼ ਤੈਅ ਨਹੀਂ ਕਰ ਸਕੀ ਹੈ।

error: Content is protected !!