ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਕੇਜਰੀਵਾਲ ਦਾ ਪਾਇਲਟ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਕੇਜਰੀਵਾਲ ਦਾ ਪਾਇਲਟ

ਗੁਰਦਾਸਪੁਰ (ਵੀਓਪੀ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਨੇ ਨਿਸ਼ਾਨਾ ਵਿਨਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਪੰਜਾਬ ਦੇ ਗੁਰਦਾਸਪੁਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ‘ਆਪ’ ਸਰਕਾਰ ਅਤੇ ਸੀਐੱਮ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਿਆ। ਅਮਿਤ ਸ਼ਾਹ ਨੇ ਕਿਹਾ ਕਿ ਮੈਂ ਆਪਣੀ ਪੂਰੀ ਜ਼ਿੰਦਗੀ ‘ਚ ਕਦੇ ਵੀ ਆਮ ਆਦਮੀ ਪਾਰਟੀ ਵਾਂਗ ਖਾਲੀ ਵਾਅਦੇ ਕਰਦੀ ਸਰਕਾਰ ਨਹੀਂ ਦੇਖੀ।

ਸ਼ਾਹ ਨੇ ਕਿਹਾ ਕਿ ਇੱਥੇ ਮੁੱਖ ਮੰਤਰੀ ਹੀ ਅਰਵਿੰਦ ਕੇਜਰੀਵਾਲ ਨੂੰ ਦੇਸ਼ ਦਾ ਦੌਰਾ ਕਰਵਾਉਂਦੇ ਹਨ। ਮੁੱਖ ਮੰਤਰੀ ਮਾਨ ਕੇਜਰੀਵਾਲ ਦੇ ਪਾਇਲਟ ਹਨ। ਮੁੱਖ ਮੰਤਰੀ ਦਾ ਸਾਰਾ ਸਮਾਂ ਕੇਜਰੀਵਾਲ ਦੇ ਦੌਰੇ ‘ਤੇ ਹੀ ਲੱਗ ਜਾਂਦਾ ਹੈ, ਜਿਸ ਕਾਰਨ ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਪਰ ਮੁੱਖ ਮੰਤਰੀ ਕੋਲ ਪੰਜਾਬ ਲਈ ਸਮਾਂ ਨਹੀਂ ਹੈ। ਮੁੱਖ ਮੰਤਰੀ ਨੂੰ ਸਵਾਲ ਪੁੱਛਦਿਆਂ ਸ਼ਾਹ ਨੇ ਕਿਹਾ ਕਿ ਹਰ ਯੋਗ ਔਰਤ ਨੂੰ ਦਿੱਤੇ ਜਾਣ ਵਾਲੇ 1000 ਰੁਪਏ, ਨਵ-ਵਿਆਹੀਆਂ ਲੜਕੀਆਂ ਨੂੰ ਸ਼ਗਨ ਸਕੀਮ ਕਿੱਥੇ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇ ਪ੍ਰਚਾਰ ਲਈ ਪੰਜਾਬ ਦੇ ਪੈਸੇ ਨਾਲ ਵੱਖ-ਵੱਖ ਰਾਜਾਂ ਵਿੱਚ ਇਸ਼ਤਿਹਾਰ ਜਾਰੀ ਕੀਤੇ ਜਾ ਰਹੇ ਹਨ।

ਇਸ ਦੌਰਾਨ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਪਹਿਲ ਹੈ। ਇਸ ਦੇ ਲਈ ਅੰਮ੍ਰਿਤਸਰ ਵਿੱਚ ਐਨਸੀਬੀ ਦਾ ਦਫ਼ਤਰ ਖੋਲ੍ਹਿਆ ਜਾਵੇਗਾ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂਆਂ ਨੇ ਆਪਣੇ ਭਾਸ਼ਣਾਂ ਰਾਹੀਂ ਮੋਦੀ ਸਰਕਾਰ ਦੇ 9 ਸਾਲਾਂ ਦੇ ਕਾਰਜਕਾਲ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।

error: Content is protected !!