ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦਾ ਕੈਨੇਡਾ ਵਿਚ ਗੋਲ਼ੀਆਂ ਮਾਰ ਕੇ ਕਤਲ

ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦਾ ਕੈਨੇਡਾ ਵਿਚ ਗੋਲ਼ੀਆਂ ਮਾਰ ਕੇ ਕਤਲ


ਵੀਓਪੀ ਬਿਊਰੋ, ਚੰਡੀਗੜ੍ਹ/ਟੋਰਾਂਟੋ – ਕੈਨੇਡਾ ਵਿਚ ਰਹਿ ਰਹੇ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ ਮੁਖੀ ਆਗੂ ਹਰਦੀਪ ਸਿੰਘ ਨਿੱਝਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਘਟਨਾ ਨੂੰ ਦੋ ਬੰਦੂਕਧਾਰੀਆਂ ਨੇ ਅੰਜਾਮ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਬਾਹਰ ਦਿੱਤਾ। ਨਿੱਝਰ ਵੱਖਵਾਦੀ ਸੰਗਠਨ ਸਿੱਖਸ ਫਾਰ ਜਸਟਿਸ (ਐਸਐਫਜੇ) ਨਾਲ ਵੀ ਜੁੜਿਆ ਹੋਇਆ ਸੀ, ਜੋ ਭਾਰਤ ਵਿੱਚ ਪਾਬੰਦੀਸ਼ੁਦਾ ਹੈ। ਉਹ ਸਰੀ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦਾ ਪ੍ਰਧਾਨ ਸੀ।
ਉਸ ਨੇ ਬਰੈਂਪਟਨ ਸ਼ਹਿਰ ਵਿੱਚ ਖਾਲਿਸਤਾਨੀ ਜਨਮਤ ਸੰਗ੍ਰਹਿ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਪਹਿਲਾਂ ਨਿੱਝਰ ਖ਼ਿਲਾਫ਼ ਕਥਿਤ ਤੌਰ ‘ਤੇ ਅੱਤਵਾਦੀ ਹਮਲਿਆਂ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿਚ ਚਾਰਜਸ਼ੀਟ ਦਾਇਰ ਕੀਤੀ ਸੀ। ਭਾਰਤ ਨੇ ਕੈਨੇਡੀਅਨ ਅਧਿਕਾਰੀਆਂ ਨੂੰ ਪੰਜਾਬ ਵਿੱਚ ਅੱਤਵਾਦੀ ਕਾਰਵਾਈਆਂ ਵਿੱਚ ਕਥਿਤ ਸ਼ਮੂਲੀਅਤ ਲਈ ਨਿੱਝਰ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਸੀ।


ਦੱਸ ਦਈਏ ਕਿ ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਝਰ ਕੈਨੇਡਾ ਵਿੱਚ ਬੈਠ ਕੇ ਇਸ ਸੰਗਠਨ ਨੂੰ ਚਲਾ ਰਿਹਾ ਸੀ। ਸਤੰਬਰ 2020 ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਹਰਦੀਪ ਸਿੰਘ ਨਿੱਝਰ ਨੂੰ ਅੱਤਵਾਦੀ ਐਲਾਨਿਆ ਸੀ। ਇਸ ਤੋਂ ਬਾਅਦ ਜਲੰਧਰ ਦੇ ਪਿੰਡ ਭਾਰ ਸਿੰਘ ਪੁਰਾ ਵਿੱਚ ਨਿੱਝਰ ਦੀਆਂ ਜਾਇਦਾਦਾਂ ਵੀ ਕੁਰਕ ਕੀਤੀਆਂ ਗਈਆਂ ਸੀ। ਐਨਆਈਏ ਨੇ ਨਿੱਝਰ ‘ਤੇ 10 ਲੱਖ ਦਾ ਇਨਾਮ ਦਾ ਐਲਾਨਿਆ ਸੀ।

error: Content is protected !!