Skip to content
Friday, December 27, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
June
20
ਪੰਜਾਬ ਵਿਧਾਨ ਸਭਾ ਵਿਚ ਮੁ੍ੱਖ ਮੰਤਰੀ ਮਾਨ ਨੇ ‘ਸਿੱਖ ਗੁਰਦੁਆਰਾ ਸੋਧ ਬਿੱਲ-2023’ ਕੀਤਾ ਪੇਸ਼, ਵਿਧਾਇਕ ਇਆਲੀ ਨੇ ਕੀਤਾ ਵਿਰੋਧ
Latest News
Punjab
ਪੰਜਾਬ ਵਿਧਾਨ ਸਭਾ ਵਿਚ ਮੁ੍ੱਖ ਮੰਤਰੀ ਮਾਨ ਨੇ ‘ਸਿੱਖ ਗੁਰਦੁਆਰਾ ਸੋਧ ਬਿੱਲ-2023’ ਕੀਤਾ ਪੇਸ਼, ਵਿਧਾਇਕ ਇਆਲੀ ਨੇ ਕੀਤਾ ਵਿਰੋਧ
June 20, 2023
Voice of Punjab
ਪੰਜਾਬ ਵਿਧਾਨ ਸਭਾ ਵਿਚ ਮੁ੍ੱਖ ਮੰਤਰੀ ਮਾਨ ਨੇ ‘ਸਿੱਖ ਗੁਰਦੁਆਰਾ ਸੋਧ ਬਿੱਲ-2023’ ਕੀਤਾ ਪੇਸ਼, ਵਿਧਾਇਕ ਇਆਲੀ ਨੇ ਕੀਤਾ ਵਿਰੋਧ
ਵੀਓਪੀ ਬਿਊਰੋ, ਚੰਡੀਗੜ੍ਹ : ਪੰਜਾਬ ਵਿਧਾਨ ਸਭਾ ‘ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਸਿੱਖ ਗੁਰਦੁਆਰਾ ਸੋਧ ਬਿੱਲ-2023’ ਪੇਸ਼ ਕਰ ਦਿੱਤਾ ਗਿਆ, ਜਿਸ ‘ਤੇ ਸਦਨ ਅੰਦਰ ਵਿਚਾਰ-ਚਰਚਾ ਜਾਰੀ ਹੈ। ਇਹ ਬਿੱਲ ਗੁਰਬਾਣੀ ਦੇ ਲਾਈਵ ਪ੍ਰਸਾਰਣ ਨੂੰ ਲੈ ਕੇ ਹੈ। ਬਿੱਲ ਬਾਰੇ ਬੋਲਦਿਆਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਗੁਰਬਾਣੀ ਦੇ ਪ੍ਰਸਾਰਣ ਨੂੰ ਫਰੀ ਟੂ ਏਅਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਾਂ ਦੇ ਮਾਮਲਿਆਂ ‘ਚ ਕੋਈ ਦਖ਼ਲ-ਅੰਦਾਜ਼ੀ ਨਹੀਂ ਕੀਤੀ ਜਾ ਰਹੀ ਅਤੇ ਅਸੀਂ ਵੀ ਸਿੱਖਾਂ ਦੇ ਹੀ ਬੱਚੇ ਹਾਂ ਅਤੇ ਸਾਡੇ ਘਰਾਂ ‘ਚ ਵੀ ਗੁਰਬਾਣੀ ਚੱਲਦੀ ਹੈ ਅਤੇ ਅਖੰਡ ਪਾਠ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਗੱਲ ਜਾਣ-ਬੁੱਝ ਕੇ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਮਾਨ ਵੱਲੋਂ ਲਿਆਂਦਾ ਬਿੱਲ ਸਿੱਖ ਵਿਰੋਧੀ ਨਹੀਂ ਹੈ ਤੇ ਨਾ ਹੀ ਸਿੱਖਾਂ ਦੇ ਮਾਮਲਿਆਂ ‘ਚ ਕੋਈ ਦਖ਼ਲ-ਅੰਦਾਜ਼ੀ ਹੈ।
ਇਸ ਬਿੱਲ ਦਾ ਵਿਰੋਧ ਕਰਦਿਆਂ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਐਸਜੀਪੀਸੀ ਨੂੰ ਆਪਣਾ ਚੈਨਲ ਸ਼ੁਰੂ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਸਿਰਮੌਰ ਸੰਸਥਾ ਹੈ ਅਤੇ ਸਰਕਾਰ ਦਾ ਇਸ ਕਮੇਟੀ ‘ਚ ਦਖ਼ਲ-ਅੰਦਾਜ਼ੀ ਕਰਨ ਦਾ ਕੋਈ ਹੱਕ ਨਹੀਂ ਬਣਦਾ ਹੈ। ਇਹ ਬਹੁਤ ਅਹਿਮ ਮਸਲਾ ਹੈ, ਜੋ ਗੁਰਬਾਣੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨੇ ਬਿੱਲ ਦਾ ਵਿਰੋਧ ਕਰਦਿਆਂ ਕਿਹਾ ਕਿ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮਿਲ ਕੇ ਇਸ ‘ਤੇ ਵਿਚਾਰ ਕਰਕੇ ਹੱਲ ਕੱਢੇ। ਮਨਪ੍ਰੀਤ ਇਆਲੀ ਨੇ ਕਿਹਾ ਕਿ ਜੇਕਰ ਇਹ ਬਿੱਲ ਪਾਸ ਹੁੰਦਾ ਹੈ ਤਾਂ ਆਉਣ ਵਾਲੇ ਸਮੇਂ ‘ਚ ਸਰਕਾਰਾਂ ਇਸ ਦੀ ਆੜ ‘ਚ ਗਲਤ ਫ਼ੈਸਲੇ ਲੈਣਗੀਆਂ ਅਤੇ ਸਰਕਾਰਾਂ ਦੀ ਐੱਸ. ਜੀ. ਪੀ. ਸੀ. ‘ਚ ਦਖ਼ਲ-ਅੰਦਾਜ਼ੀ ਵਧੇਗੀ। ਇਸ ਨਾਲ ਸਿੱਖਾਂ ਦੇ ਮਨਾਂ ਨੂੰ ਭਾਰੀ ਠੇਸ ਪੁੱਜੇਗੀ।
Post navigation
ਗੁਰਬਾਣੀ ਦਾ ਪ੍ਰਸਾਰਣ ਮਰਿਆਦਾ ਨਾਲ ਜੁੜਿਆ, ਦਖਲ ਬਰਦਾਸ਼ਤ ਨਹੀਂ : ਜਥੇਦਾਰ ਰਘਵੀਰ ਸਿੰਘ, ਕਿਹਾ- ਸਰਕਾਰ ਤੇ ਐਸਜੀਪੀਸੀ ਮਿਲ ਕੇ ਕੱਢੋ ਮਸਲੇ ਦਾ ਹੱਲ
ਸੀਨੀਅਰ ਪੁਲਿਸ ਅਧਿਕਾਰੀ ਦੇ ਘਰ ਨੇੜੇ ਹੀ ਚਲਾ ਰਹੇ ਸੀ ‘ਦੇਹ ਵਪਾਰ’ ਦਾ ਧੰਦਾ, ਧੰਦਾ ਕਰਨ ਵਾਲੀ ਔਰਤ ਪਹਿਲਾਂ ਵੀ ਇਸੇ ਮਾਮਲੇ ‘ਚ ਗਈ ਸੀ ਜੇਲ੍ਹ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us