ਦਿੱਲੀ- NCR ‘ਚ ਬਾਰਿਸ਼ ਨੇ ਬਦਲਿਆ ਪੂਰੇ ਉਤਰ ਭਾਰਤ ‘ਚ ਮੌਸਮ ਦਾ ਮਿਜਾਜ਼, ਬਿਪਰਜੋਏ ਕਾਰਨ ਪੰਜਾਬ ‘ਚ ਅਗਲੇ 24 ਘੰਟੇ ਚੱਲਣਗੀਆਂ ਤੇਜ਼ ਹਵਾਵਾਂ

ਦਿੱਲੀ- NCR ‘ਚ ਬਾਰਿਸ਼ ਨੇ ਬਦਲਿਆ ਪੂਰੇ ਉਤਰ ਭਾਰਤ ‘ਚ ਮੌਸਮ ਦਾ ਮਿਜਾਜ਼, ਬਿਪਰਜੋਏ ਕਾਰਨ ਪੰਜਾਬ ‘ਚ ਅਗਲੇ 24 ਘੰਟੇ ਚੱਲਣਗੀਆਂ ਤੇਜ਼ ਹਵਾਵਾਂ

ਚੰਡੀਗੜ੍ਹ/ਜਲੰਧਰ (ਵੀਓਪੀ ਬਿਊਰੋ) ਦਿੱਲੀ ਤੇ ਨੇੜਲੇ ਇਲਾਕਿਆਂ ਵਿੱਚ ਬਾਰਿਸ਼ ਨੇ ਗਰਮੀ ਤੋਂ ਥੋੜੀ ਰਾਹਤ ਦਿੱਤੀ ਹੈ। ਇਸ ਦੇ ਨਾਲ ਹੀ ਪੂਰੇ ਉੱਤਰ ਭਾਰਤ ਵਿੱਚ ਬਿਪਰਜੋਏ ਤੂਫਾਨ ਕਾਰਨ ਮੌਸਮ ਅਗਲੇ ਕੁਝ ਦਿਨਾਂ ਵਿੱਚ ਅਜੇ ਹੋਰ ਰੰਗ ਦਿਖਾ ਸਕਦਾ ਹੈ। ਪੰਜਾਬ ਦੀ ਰਾਜਧਾਨੀ ਚੰਡੀਗੜ੍ਹ, ਲੁਧਿਆਣਾ, ਪਟਿਆਲਾ, ਹੁਸ਼ਿਆਰਪੁਰ ਸਮੇਤ ਕੁਝ ਹੋਰ ਇਲਾਕਿਆਂ ਵਿੱਚ ਹਲਕੀ ਬਾਰਿਸ਼ ਕਾਰਨ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਅੱਜ ਕੁਝ ਥਾਵਾਂ ‘ਤੇ ਮੀਂਹ ਅਤੇ ਹਵਾ ਚੱਲਣ ਦੀ ਭਵਿੱਖਬਾਣੀ ਕੀਤੀ ਹੈ।

ਇਸ ਤੋਂ ਬਾਅਦ 20, 21 ਅਤੇ 22 ਜੂਨ ਨੂੰ ਮੌਸਮ ਸਾਫ਼ ਹੋ ਜਾਵੇਗਾ ਅਤੇ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਤਵਾਰ ਸਵੇਰੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਈ, ਜਿਸ ਕਾਰਨ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਦੂਜੇ ਪਾਸੇ ਮੌਸਮ ਵਿੱਚ ਆਈ ਤਬਦੀਲੀ ਨੂੰ ਦੇਖਦਿਆਂ ਝੋਨੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦੇ ਚਿਹਰੇ ਖਿੜ ਗਏ, ਪਰ ਮੀਂਹ ਨਾ ਪੈਣ ਕਾਰਨ ਉਨ੍ਹਾਂ ਨੂੰ ਵੀ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ।

ਇਸ ਦੇ ਨਾਲ ਹੀ ਸੂਬੇ ‘ਚ ਗਰਮੀ ਵਧਣ ਦੇ ਨਾਲ ਹੀ ਬਿਜਲੀ ਦੀ ਮੰਗ ਵੀ ਲਗਾਤਾਰ ਵਧ ਰਹੀ ਹੈ। ਮੌਸਮ ਵਿਗਿਆਨੀਆਂ ਅਨੁਸਾਰ ਐਤਵਾਰ ਨੂੰ ਅੰਮ੍ਰਿਤਸਰ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਪਟਿਆਲਾ ਵਿੱਚ ਸਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ। ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 32.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 5.1 ਡਿਗਰੀ ਸੈਲਸੀਅਸ ਘੱਟ ਹੈ।

error: Content is protected !!