ਕੈਂਸਰ ਨਾਲ ਜੂਝ ਰਹੀ ਨਵਜੋਤ ਕੌਰ ਸਿੱਧੂ ਨੇ ਕੀਤੀ ਉਤਸ਼ਾਹ ਨਾਲ ਭਰੀ ਪੋਸਟ, ਤਸਵੀਰਾਂ ਕੀਤੀਆਂ ਸਾਂਝੀਆਂ

ਕੈਂਸਰ ਨਾਲ ਜੂਝ ਰਹੀ ਨਵਜੋਤ ਕੌਰ ਸਿੱਧੂ ਨੇ ਕੀਤੀ ਉਤਸ਼ਾਹ ਨਾਲ ਭਰੀ ਪੋਸਟ, ਤਸਵੀਰਾਂ ਕੀਤੀਆਂ ਸਾਂਝੀਆਂ


ਵੀਓਪੀ ਬਿਊਰੋ, ਅੰਮ੍ਰਿਤਸਰ : ਕੈਂਸਰ ਦੀ ਭਿਆਨਕ ਬਿਮਾਰੀ ਨਾਲ ਜੂਝ ਰਹੀ ਡਾ. ਨਵਜੋਤ ਕੌਰ ਸਿੱਧੂ ਨੇ ਉਤਸ਼ਾਹ ਨਾਲ ਭਰੀ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਦੌਰਾਨ ਨਵਜੋਤ ਕੌਰ ਸਿੱਧੂ ਨੇ ਕੁੱਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਟਵੀਟਰ ਉਤੇ ਇਸ ਪੋਸਟ ਵਿਚ ਉਨ੍ਹਾਂ ਨੇ ਆਖਿਆ ਹੈ ਕਿ ਕੈਂਸਰ ਤੋਂ ਡਰਨ ਦੀ ਨਹੀਂ ਸਗੋਂ ਇਸ ਨੂੰ ਸਹੀ ਢੰਗ ਨਾਲ ਜਿਊਣ ਦੀ ਲੋੜ ਹੈ। ਜ਼ਿੰਦਗੀ ਕੀਮਤੀ ਹੈ। ਇਸ ਨੂੰ ਜ਼ਿੰਦਗੀ ਦੇ ਉਤਰਾਅ-ਚੜ੍ਹਾਅ ਨਾਲ ਜਿਊਣਾ ਚਾਹੀਦਾ ਹੈ। ਪਿਆਰ, ਨਿਰਸਵਾਰਥ ਸੇਵਾ ਅਤੇ ਅਧਿਆਤਮਿਕ ਵਿਕਾਸ ਹੀ ਜੀਵਨ ਦਾ ਇਕੋ ਇਕ ਉਦੇਸ਼ ਹੈ। ਇਸ ਨੂੰ ਪੂਰੀ ਤਰ੍ਹਾਂ ਜੀਓ।


ਕੁੱਝ ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਵੀ ਪਤਨੀ ਲਈ ਭਾਵੁਕ ਪੋਸਟ ਕੀਤੀ ਸੀ। ਜਿਸ ਵਿਚ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਤਸਵੀਰ ਸਾਂਝੀ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਲਿਖਿਆ ਸੀ ਕਿ ਉਹ ਦ੍ਰਿੜ ਸੰਕਲਪ ਨਾਲ ਲੜ ਰਹੀ ਹੈ, ਵਾਹਿਗੁਰੂ ਦੀ ਰਜ਼ਾ ਨੂੰ ਮੰਨ ਕੇ। ਉਨ੍ਹਾਂ ਸਾਰਿਆਂ ਦਾ ਲੱਖ-ਲੱਖ ਧੰਨਵਾਦ ਜੋ ਉਸਦੀ ਜਲਦੀ ਸਿਹਤਯਾਬੀ ਲਈ ਅਰਦਾਸ ਕਰ ਰਹੇ ਹਨ। ਦੱਸਣਯੋਗ ਹੈ ਕਿ ਡਾ. ਨਵਜੋਤ ਕੌਰ ਸਿੱਧੂ ਨੂੰ ਦੂਜੇ ਸਟੇਜ ਦਾ ਕੈਂਸਰ ਹੈ, ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ’ਤੇ ਦਿੱਤੀ ਸੀ। ਉਨ੍ਹਾਂ ਦੀ ਸਰਜਰੀ ਵੀ ਹੋਈ ਸੀ।

error: Content is protected !!