ਕੌਮਾਂਤਰੀ ਕਬੱਡੀ ਖਿਡਾਰੀ ਕਿੰਦਾ ਬਧਨੀ ਉਤੇ ਜਾਨਲੇਵਾ ਹਮਲਾ, ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਮਾਂ ਦੀ ਗੋਲ਼ੀਆਂ ਲੱਗਣ ਕਾਰਨ ਮੌਤ

ਕੌਮਾਂਤਰੀ ਕਬੱਡੀ ਖਿਡਾਰੀ ਕਿੰਦਾ ਬਧਨੀ ਉਤੇ ਜਾਨਲੇਵਾ ਹਮਲਾ, ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਮਾਂ ਦੀ ਗੋਲ਼ੀਆਂ ਲੱਗਣ ਕਾਰਨ ਮੌਤ,


ਵੀਓਪੀ ਬਿਊਰੋ, ਮੋਗਾ : ਬੀਤੀ ਦੇਰ ਰਾਤ ਇਕ ਹੋਰ ਕਬੱਡੀ ਖਿਡਾਰੀ ਉਤੇ ਜਾਨਲੇਵਾ ਹਮਲਾ ਹੋ ਗਿਆ। ਮੋਗਾ ਦੇ ਪਿੰਡ ਬੱਧਨੀ ‘ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਿੰਦਾ ਬੱਧਨੀ ਦੇ ਘਰ ਅੰਦਰ ਅਣਪਛਾਤਿਆਂ ਨੇ ਫਾਇਰੰਗ ਕਰ ਕੇ ਕਿੰਦੇ ਅਤੇ ਉਸ ਦੀ ਮਾਤਾ ‘ਤੇ ਗੋਲੀਆਂ ਚਲਾ ਦਿੱਤੀਆਂ।
ਇਸ ਹਮਲੇ ਵਿਚ ਕਬੱਡੀ ਖਿਡਾਰੀ ਕਿੰਦੇ ਦੀ ਬਾਂਹ ‘ਤੇ ਗੋਲੀ ਲੱਗੀ ਹੈ ਅਤੇ ਉਸ ਦੀ ਮਾਂ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਕਾਰਨ ਹਲਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਉਨ੍ਹਾਂ ਦੀ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ। ਹਮਲੇ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ।


ਫਿਲਹਾਲ ਸੂਚਨਾ ਮਿਲਣ ‘ਤੇ ਮੌਕੇ ‘ਤੇ ਪੁੱਜੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਖਿਡਾਰੀ ਕੁਲਵਿੰਦਰ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਦੋਸ਼ ਲਾਏ ਹਨ ਕਿ ਕੁੱਝ ਲੋਕ ਉਸ ਨਾਲ ਰੰਜਿਸ਼ ਰੱਖਦੇ ਸਨ, ਜਿਸ ਕਾਰਨ ਇਹ ਹਮਲਾ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ  ਵੀ ਕਬੱਡੀ ਖਿਡਾਰੀਆਂ ਉਤੇ ਹਮਲੇ ਹੋ ਚੁੱਕੇ ਹਨ। ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਵੀ ਕਬੱਡੀ ਟੂਰਨਾਮੈਂਟ ਦੌਰਾਨ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

error: Content is protected !!