‘…ਤਾਂ ਭੀਖ ਵਾਲਾ ਕਟੋਰਾ ਆ ਹੀ ਗਿਆ ਬਾਹਰ’, ‘ਆਪ’ ਸਰਕਾਰ ਵਲੋਂ ਪੈਨਸ਼ਨਰਾਂ ਉਤੇ ਟੈਕਸ ਲਾਉਣ ਉਤੇ ਨਵਜੋਤ ਸਿੰਘ ਸਿੱਧੂ ਨੇ ਕੱਸਿਆ ਤੰਜ

‘…ਤਾਂ ਭੀਖ ਵਾਲਾ ਕਟੋਰਾ ਆ ਹੀ ਗਿਆ ਬਾਹਰ’, ‘ਆਪ’ ਸਰਕਾਰ ਵਲੋਂ ਪੈਨਸ਼ਨਰਾਂ ਉਤੇ ਟੈਕਸ ਲਾਉਣ ਉਤੇ ਨਵਜੋਤ ਸਿੰਘ ਸਿੱਧੂ ਨੇ ਕੱਸਿਆ ਤੰਜ


ਵੀਓਪੀ ਬਿਊਰੋ, ਚੰਡੀਗੜ੍ਹ-ਪੰਜਾਬ ਸਰਕਾਰ ਨੇ ਪੈਨਸ਼ਨ ਧਾਰਕਾਂ ਉਤੇ 200 ਰੁਪਏ ਵਿਕਾਸ ਟੈਕਸ ਲਾਉਣ ਦਾ ਵਿਰੋਧੀ ਪਾਰਟੀਆਂ ਵੱਲੋਂ ਵਿਰੋਧ ਸ਼ੁਰੂ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਇੱਕ ਵਾਰ ਫਿਰ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਕਾਂਗਰਸੀ ਵਿਧਾਇਕਾਂ ਨੇ ਤਾਂ ਪੰਜਾਬ ਦੀ ਮਾਲੀ ਹਾਲਤ ਨੂੰ ਖਸਤਾ ਕਰਾਰ ਦਿੱਤਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਨੂੰ ਨਿਸ਼ਾਨੇ ਉਤੇ ਲਿਆ ਹੈ।


ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤੰਜ ਕਸਦਿਆਂ ਕਿਹਾ- ਤਾਂ ਭੀਖ ਵਾਲਾ ਕਟੋਹਾ ਬਾਹਰ ਆ ਹੀ ਗਿਆ ਹੈ। ਸੂਬੇ ਲਈ ਕੋਈ ਆਮਦਨ ਨਹੀਂ। ਲੋਕਾਂ ਦੀ ਜੇਬ ‘ਚੋਂ ਖਜ਼ਾਨਾ ਭਰਿਆ ਜਾ ਰਿਹਾ ਹੈ। ਕਰਜ਼ੇ, ਅਸਿੱਧੇ ਟੈਕਸ ਅਤੇ ਹੁਣ ਸਪੱਸ਼ਟ ਸਿੱਧੇ ਟੈਕਸ। ਪੰਜਾਬ ਸਰਕਾਰ ਦੀ ਵਿੱਤੀ ਸਥਿਤੀ “ਗੰਭੀਰ ਹਾਲਤ” ਵਿੱਚ ਹੈ। ਪੰਜਾਬ ‘ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੈਨਸ਼ਨਰਾਂ ‘ਤੇ 200 ਰੁਪਏ ਦਾ ਵਿਕਾਸ ਟੈਕਸ ਲਾਉਣਾ ਸੂਬੇ ਦੀ ਜਨਤਾ ਦੇ ਪੈਸੇ ਉਤੇ ਇੱਕ ਹੋਰ ਹਮਲਾ ਹੈ। ਸੱਤਾ ਹਾਸਲ ਕਰਨ ਦੇ ਮਕਸਦ ਨਾਲ ਕੀਤੇ ਗਏ ਆਪ-ਮੁਹਾਰੇ ਵਾਅਦੇ ਵੋਟਰਾਂ ‘ਤੇ ਟੈਕਸ ਲਗਾ ਕੇ ਪੂਰੇ ਕੀਤੇ ਜਾ ਰਹੇ ਹਨ, ਜਦਕਿ ਮਾਫੀਆ ਸੱਤਾਧਾਰੀਆਂ ਨੂੰ ਕਮਿਸ਼ਨ ਦੇ ਕੇ ਮਾਈਨਿੰਗ, ਸ਼ਰਾਬ, ਜ਼ਮੀਨ ਅਤੇ ਟਰਾਂਸਪੋਰਟ ਰਾਹੀਂ ਪੰਜਾਬ ਦੇ ਖਜ਼ਾਨੇ ‘ਚੋਂ ਮਾਲੀਆ ਕੱਢ ਰਿਹਾ ਹੈ। ਬੱਕਰੇ ਦੀ ਮਾਂ ਕਦੋਂ ਤੱਕ ਖ਼ੈਰ ਮਨਾਏਗੀ?

 

ਦੂਜੇ ਪਾਸੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਨਿਖੇਧੀ ਕੀਤੀ ਹੈ। ਵੜਿੰਗ ਨੇ ਟਵੀਟ ਕੀਤਾ, ‘ਤਬਦੀਲੀ’ ਦੇ ਨਾਂ ‘ਤੇ ਨਵੇਂ ਟੈਕਸ ਲਗਾ ਕੇ ਲੋਕਾਂ ਨੂੰ ਲੁੱਟਣਾ ਬੰਦ ਕਰੋ। ਪੰਜਾਬ ਕਾਂਗਰਸ ਨੇ ਪੰਜਾਬ ਸਰਕਾਰ ਦੇ ਪੈਨਸ਼ਨਰਾਂ ਅਤੇ ਸੇਵਾਮੁਕਤ ਵਿਅਕਤੀਆਂ ਤੋਂ ਪੀਐਸਡੀ ਟੈਕਸ ਵਜੋਂ 200 ਰੁਪਏ ਪ੍ਰਤੀ ਮਹੀਨਾ ਕਟੌਤੀ ਕਰਨ ਦੀ ਸੂਬਾ ਸਰਕਾਰ ਦੀ ਤਜਵੀਜ਼ ਦੀ ਨਿਖੇਧੀ ਕਰਦੀ ਹੈ।

 

error: Content is protected !!