ਬਾਰਿਸ਼ ਨੇ ਬਦਲਿਆ ਮੌਸਮ ਦਾ ਮਿਜਾਜ਼, ਪੰਜਾਬ ਵਿੱਚ ਕਈ ਜਗ੍ਹਾ ਮੌਸਮ ਹੋਇਆ ਸੁਹਾਵਣਾ

ਬਾਰਿਸ਼ ਨੇ ਬਦਲਿਆ ਮੌਸਮ ਦਾ ਮਿਜਾਜ਼, ਪੰਜਾਬ ਵਿੱਚ ਕਈ ਜਗ੍ਹਾ ਮੌਸਮ ਹੋਇਆ ਸੁਹਾਵਣਾ

ਚੰਡੀਗੜ੍ਹ/ਜਲੰਧਰ (ਵੀਓਪੀ ਬਿਊਰੋ) ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਮੀਂਹ ਨਹੀਂ ਪੈ ਰਿਹਾ ਸੀ ਜਾਂ ਤਾਂ ਰੁੱਕ ਰੁੱਕ ਕੇ ਪੈ ਰਿਹਾ ਸੀ, ਜਿਸ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਅਜਿਹੇ ‘ਚ ਅੱਜ ਯਾਨੀ ਸ਼ੁੱਕਰਵਾਰ ਸਵੇਰੇ ਸੂਬੇ ਦੇ ਜ਼ਿਆਦਾਤਰ ਇਲਾਕਿਆਂ ‘ਚ ਭਾਰੀ ਮੀਂਹ ਪੈਣ ਨਾਲ ਪੰਜਾਬ ‘ਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ।

ਵੀਰਵਾਰ ਸਵੇਰੇ ਵੀ ਕਈ ਇਲਾਕਿਆਂ ‘ਚ ਮੀਂਹ ਪਿਆ ਪਰ ਕੁਝ ਪਲਾਂ ਲਈ ਹੀ ਪਏ ਮੀਂਹ ਕਾਰਨ ਲੋਕਾਂ ਨੂੰ ਹੋਰ ਵੀ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਬਾਅਦ ਕਈ ਲੋਕ ਮੀਂਹ ਦੇ ਆਉਣ ਦਾ ਇੰਤਜ਼ਾਰ ਕਰ ਰਹੇ ਸਨ, ਜੋ ਸ਼ੁੱਕਰਵਾਰ ਨੂੰ ਖਤਮ ਹੋ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਅਜਿਹਾ ਸੁਹਾਵਣਾ ਮੌਸਮ ਅਗਲੇ ਹਫ਼ਤੇ ਦੇ ਅੱਧ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ ਅਤੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਤਾਪਮਾਨ ਵਿੱਚ ਕੁਝ ਡਿਗਰੀ ਦੀ ਗਿਰਾਵਟ ਵੀ ਆ ਸਕਦੀ ਹੈ।

ਜ਼ਿਕਰਯੋਗ ਹੈ ਕਿ ਵੀਰਵਾਰ ਦੀ ਸਵੇਰ ਨੂੰ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਦਿੱਲੀ, ਉੱਤਰੀ ਮੱਧ ਪ੍ਰਦੇਸ਼ ਸਮੇਤ 16 ਹੋਰ ਥਾਵਾਂ ‘ਤੇ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਸੀ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੀਂਹ 27 ਜੂਨ ਤੱਕ ਜਾਰੀ ਰਹਿ ਸਕਦਾ ਹੈ ਅਤੇ ਤਾਪਮਾਨ ਵਿੱਚ 4 ਡਿਗਰੀ ਤੱਕ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।

error: Content is protected !!