ਪ੍ਰੇਮਿਕਾ ਵਿਆਹ ਤੋਂ ਮੁਕਰੀ ਤਾਂ ਨੌਜਵਾਨ ਨੇ ਨਿਗਲ ਲਿਆ ਜ਼ਹਿਰ, ਮੌਤ

ਪ੍ਰੇਮਿਕਾ ਵਿਆਹ ਤੋਂ ਮੁਕਰੀ ਤਾਂ ਨੌਜਵਾਨ ਨੇ ਨਿਗਲ ਲਿਆ ਜ਼ਹਿਰ, ਮੌਤ

ਵੀਓਪੀ ਬਿਊਰੋ – ਫਤਿਹਗੜ੍ਹ ਸਾਹਿਬ ‘ਚ ਪ੍ਰੇਮਿਕਾ ਵੱਲੋਂ ਵਿਆਹ ਤੋਂ ਇਨਕਾਰ ਕਰਨ ‘ਤੇ ਨੌਜਵਾਨ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਖਮਾਣੋਂ ਪੁਲਿਸ ਨੇ ਉਕਤ ਲੜਕੀ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਗੁਰਜੀਤ ਸਿੰਘ ਵਾਸੀ ਵਾਰਡ ਨੰਬਰ 6 ਖਮਾਣੋਂ ਵਜੋਂ ਹੋਈ ਹੈ।

ਮ੍ਰਿਤਕ ਦੇ ਚਚੇਰੇ ਭਰਾ ਗੁਰਦੀਪ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਉਸ ਦੇ ਭਰਾ ਦੇ ਇੱਕ ਲੜਕੀ ਨਾਲ ਪ੍ਰੇਮ ਸਬੰਧ ਚੱਲ ਰਹੇ ਸਨ।

ਜਦੋਂ ਲੜਕੀ ਨੇ ਵਿਆਹ ਤੋਂ ਇਨਕਾਰ ਕੀਤਾ ਤਾਂ ਉਸ ਦੇ ਭਰਾ ਨੇ 19 ਜੂਨ ਦੀ ਸ਼ਾਮ ਨੂੰ ਜ਼ਹਿਰ ਨਿਗਲ ਲਿਆ। ਬੁੱਧਵਾਰ ਤੜਕੇ ਕਰੀਬ 2.30 ਵਜੇ ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਐਸਆਈ ਕਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਚਚੇਰੇ ਭਰਾ ਗੁਰਦੀਪ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਲੜਕੀ ਖ਼ਿਲਾਫ਼ ਧਾਰਾ 306 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਫਿਲਹਾਲ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ ਅਤੇ ਗੁਰਜੀਤ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ।

error: Content is protected !!