55 ਸਾਲਾ ਤਾਏ ਦੀ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਕਰਤੂਤ, ਤਿੰਨ ਸਾਲਾ ਭਤੀਜੀ ਨੂੰ ਬਣਾਇਆ ਹਵਸ ਦਾ ਸ਼ਿਕਾਰ

55 ਸਾਲਾ ਤਾਏ ਦੀ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਕਰਤੂਤ, ਤਿੰਨ ਸਾਲਾ ਭਤੀਜੀ ਨੂੰ ਬਣਾਇਆ ਹਵਸ ਦਾ ਸ਼ਿਕਾਰ


ਵੀਓਪੀ ਬਿਊਰੋ, ਖਮਾਣੋਂ : ਖੇੜੀ ਨੌਧ ਸਿੰਘ ਥਾਣੇ ਅਧੀਨ ਪੈਂਦੇ ਇਕ ਪਿੰਡ ’ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਵਾਰਦਾਤ ਵਾਪਰੀ ਹੈ। ਹਵਸ ਵਿਚ ਅੰਨ੍ਹੇ ਹੋਏ 55 ਸਾਲਾ ਤਾਏ ਨੇ ਆਪਣੀ 3 ਸਾਲਾ ਭਤੀਜੀ ਨਾਲ ਕਥਿਤ ਤੌਰ ’ਤੇ ਜਬਰ-ਜਨਾਹ ਕੀਤਾ।


ਥਾਣਾ ਖੇੜੀ ਨੌਧ ਸਿੰਘ ਦੇ ਮੁੱਖ ਅਫ਼ਸਰ ਸਰਬਜੀਤ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ ਨਵਨੀਤ ਕੌਰ ਕੋਲ ਤਿੰਨ ਸਾਲਾਂ ਬੱਚੀ ਦੀ ਮਾਂ ਨੇ ਬਿਆਨ ਦਰਜ ਕਰਵਾਏ ਕਿ ਉਸ ਦਾ ਜੇਠ ਉਸ ਦੀ ਤਿੰਨ ਸਾਲ ਦੀ ਬੱਚੀ ਨੂੰ ਘਰ ਵਿਚ ਕੋਈ ਨਾ ਹੋਣ ਕਰਕੇ ਚੁਬਾਰੇ ਵਿਚ ਲੈ ਗਿਆ ਅਤੇ ਉਸ ਨਾਲ ਜਬਰ-ਜਨਾਹ ਕਰ ਦਿੱਤਾ।


ਸਬ-ਇੰਸਪੈਕਟਰ ਨਵਦੀਪ ਕੌਰ ਨੇ ਮੁਲਜ਼ਮ ਤਾਏ ਖ਼ਿਲਾਫ ਮਾਮਲਾ ਦਰਜ ਕਰਕੇ ਬੱਚੀ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ। ਉਧਰ ਦੂਜੇ ਪਾਸੇ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸਦਾ ਤਿੰਨ ਦਿਨ ਦਾ ਪੁਲਸ ਰਿਮਾਂਡ ਦਿੱਤਾ ਹੈ। ਪੁਲਿਸ ਮੁਤਾਬਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

error: Content is protected !!