ਏਸੀ ਨੂੰ ਲੈ ਕੇ ਹੋਇਆ ਝਗੜਾ, ਪੁੱਤ ਨੇ ਪਿਓ ਨੂੰ ਮਾਰ ਦਿੱਤੀ ਗੋਲ਼ੀ

ਏਸੀ ਨੂੰ ਲੈ ਕੇ ਹੋਇਆ ਝਗੜਾ, ਪੁੱਤ ਨੇ ਪਿਓ ਨੂੰ ਮਾਰ ਦਿੱਤੀ ਗੋਲ਼ੀ


ਵੀਓਪੀ ਬਿਊਰੋ, ਦਸੂਹਾ- ਦਸੂਹਾ ਦੇ ਪਿੰਡ ਜਲਾਲਚੱਕ ਵਿਖੇ ਖੂਨ ਦੇ ਰਿਸ਼ਤੇ ਤਾਰ-ਤਾਰ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਇਥੇ ਇਕ ਕਲਯੁਗੀ ਪੁੱਤਰ ਨੇ ਆਪਣੇ ਪਿਓ ਨੂੰ ਗੋਲ਼ੀ ਮਾਰ ਦਿੱਤੀ। ਦਰਅਸਲ ਪਿੰਡ ਜਲਾਲਚੱਕ ਦੇ ਇਕ ਘਰ ਵਿਚ ਏਸੀ ਬਦਲਾਉਣ ਦੀ ਮਾਮੂਲੀ ਗੱਲ ਨੂੰ ਲੈ ਕੇ ਹੋਈ ਤਕਰਾਰ ਮਗਰੋਂ ਪੁੱਤ ਨੇ ਆਪਣੇ ਪਿਤਾ ਨੂੰ ਲਾਇਸੈਂਸੀ ਹਥਿਆਰ ਨਾਲ ਗੋਲ਼ੀ ਮਾਰ ਦਿੱਤੀ।


ਜ਼ਖ਼ਮੀ ਹਾਲਤ ਵਿਚ ਵੀਰ ਸਿੰਘ ਨੂੰ ਦਸੂਹਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਿੱਥੋਂ ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ ਪਰ ਜ਼ਖ਼ਮੀ ਪਿਤਾ ਨੇ ਮੀਡੀਆ ਦੇ ਜ਼ਰੀਏ ਪੁਲਿਸ ਨੂੰ ਕੋਈ ਵੀ ਕਾਰਵਾਈ ਨਾ ਕਰਨ ਦੀ ਗੱਲ ਕਹੀ। ਦਸੂਹਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮੁਲਜ਼ਮ ਅਮਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।


ਜਾਣਕਾਰੀ ਦਿੰਦੇ ਹੋਏ ਵੀਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਘਰ ਵਿਚ ਮੌਜੂਦ ਸਨ ਤਾਂ ਘਰ ਦੇ ਏਸੀ ਨੂੰ ਬਦਲਾਉਣ ਨੂੰ ਲੈ ਕੇ ਮੇਰੇ ਅਤੇ ਮੇਰੇ ਪੁੱਤਰ ਅਮਰਜੀਤ ਵਿਚ ਮਾਮੂਲੀ ਤਕਰਾਰ ਹੋ ਗਈ। ਜਿਸ ਨਾਲ ਤੈਸ਼ ਵਿਚ ਆ ਕੇ ਪੁੱਤਰ ਅਮਰਜੀਤ ਸਿੰਘ ਨੇ ਗੋਲ਼ੀ ਚਲਾ ਦਿੱਤੀ। ਅਮਰਜੀਤ ਸਿੰਘ ਜੋਕਿ ਫ਼ੌਜ ਵਿਚੋਂ ਹੈ ਅਤੇ ਸ਼ਰਾਬ ਪੀਣ ਦਾ ਆਦਿ ਵੀ ਹੈ। ਉਸ ਨੇ ਆਪਣੇ ਲਾਇਸੈਂਸੀ ਹਥਿਆਰ ਦੋਨਾਲੀ ਨਾਲ ਵੀਰ ਸਿੰਘ ‘ਤੇ ਗੋਲ਼ੀ ਚਲਾ ਦਿੱਤੀ।

error: Content is protected !!