ਗੁਰਸਿਮਰਨ ਸਿੰਘ ਮੰਡ ਨੂੰ ਲਾਰੈਂਸ ਗੈਂਗ ਵੱਲੋਂ ਧਮਕੀ, ‘ਹੁਣ ਤੇਰੀ ਵਾਰੀ, ਤੇਰੇ ਸਿਰ ਵਿਚ ਮਾਰਾਂਗੇ ਗੋਲ਼ੀ’

ਗੁਰਸਿਮਰਨ ਸਿੰਘ ਮੰਡ ਨੂੰ ਲਾਰੈਂਸ ਗੈਂਗ ਵੱਲੋਂ ਧਮਕੀ, ‘ਹੁਣ ਤੇਰੀ ਵਾਰੀ, ਤੇਰੇ ਸਿਰ ਵਿਚ ਮਾਰਾਂਗੇ ਗੋਲ਼ੀ’


ਵੀਓਪੀ ਬਿਊਰੋ, ਲੁਧਿਆਣਾ-ਜ਼ਿਲ੍ਹਾ ਲੁਧਿਆਣਾ ਵਿਚ ਆਲ ਇੰਡੀਆ ਕਾਂਗਰਸ ਕਮੇਟੀ (ਕਿਸਾਨ ਕਾਂਗਰਸ) ਦੇ ਕੌਮੀ ਕੋਆਰਡੀਨੇਟਰ ਗੁਰਸਿਮਰਨ ਸਿੰਘ ਮੰਡ ਨੂੰ ਮੁੜ ਧਮਕੀ ਮਿਲੀ ਹੈ। ਇਹ ਧਮਕੀ ਈ-ਮੇਲ ਦੇ ਜ਼ਰੀਏ ਦਿੱਤੀ ਗਈ ਹੈ। ਧਮਕੀ ਦੇਣ ਵਾਲਾ ਮੁਲਜ਼ਮ ਖੁਦ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੱਸ ਰਿਹਾ ਹੈ।


ਧਮਕੀ ਦਿੰਦਿਆਂ ਮੁਲਜ਼ਮ ਨੇ ਈਮੇਲ ਵਿਚ ਲਿਖਿਆ ਹੈ, ‘ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ,ਮੰਡ ਦੇਖ ਲਿਆ ਜੋ ਵੀ ਸਾਡੇ ਗੁਰੂ ਸਾਹਿਬ ਬਾਰੇ ਗਲਤ ਬੋਲੇਗਾ ,ਅਸੀਂ ਉਸਨੂੰ ਜ਼ਰੂਰ ਮਾਰਾਂਗੇ ,ਹੁਣ ਤੇਰੀ ਵਾਰੀ ਆਉਣ ਵਾਲੀ ਹੈ ,ਅਸੀਂ ਤੈਨੂੰ ਕਦੇ ਵੀ ਮਾਫ ਨਹੀਂ ਕਰਾਂਗੇ ,ਤੇਰਾ ਵੀ ਟਾਈਮ ਖਤਮ ਹੋਣਾ ਵਾਲਾ ਹੈ ,ਹੁਣ ਤੂੰ ਬਹੁਤ ਕੁੱਝ ਗਲਤ ਬੋਲ ਲਿਆ ,ਤੇਰੇ ਵੀ ਸਿਰ ਵਿੱਚ ਗੋਲੀ ਮਾਰਾਂਗੇ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ। (ਜੈ ਬਲਕਾਰੀ)’


ਗੁਰਸਿਮਰਨ ਸਿੰਘ ਮੰਡ ਨੇ ਦੱਸਿਆ ਕਿ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਇਸ ਈ-ਮੇਲ ਬਾਰੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਅਤੇ ਹੋਰ ਸੁਰੱਖਿਆ ਏਜੰਸੀਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਮੰਡ ਨੇ ਦੱਸਿਆ ਕਿ ਬਟਾਲਾ ਵਿੱਚ ਪਿਛਲੇ 24 ਘੰਟਿਆਂ ਵਿੱਚ ਤਿੰਨ ਘਟਨਾਵਾਂ ਵਾਪਰੀਆਂ ਹਨ। ਪੰਜਾਬ ਵਿੱਚ ਕਾਨੂੰਨ ਵਿਵਸਥਾ ਚਕਨਾਚੂਰ ਹੋ ਚੁੱਕੀ ਹੈ। ਮੰਡ ਨੇ ਕਿਹਾ ਕਿ ਉਨ੍ਹਾਂ ਨੇ ਕੱਟੜਪੰਥੀਆਂ ਖਿਲਾਫ ਆਵਾਜ਼ ਬੁਲੰਦ ਕੀਤੀ ਹੈ, ਜਿਸ ਕਾਰਨ ਉਨ੍ਹਾਂ ਨੂੰ ਹਰ ਰੋਜ਼ ਧਮਕੀਆਂ ਮਿਲ ਰਹੀਆਂ ਹਨ। ਮੰਡ ਨੇ ਦੱਸਿਆ ਕਿ ਉਨ੍ਹਾਂ ਦੀ ਸੁਰੱਖਿਆ ‘ਚ ਤਾਇਨਾਤ 7 ਕਮਾਂਡੋ ਅਤੇ ਪੀਏਪੀ ਜਵਾਨਾਂ ਨੂੰ ਵਾਪਸ ਲੈ ਲਿਆ ਗਿਆ ਹੈ। ਜੇਕਰ ਉਨ੍ਹਾਂ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਸਰਕਾਰ ਜ਼ਿੰਮੇਵਾਰ ਹੋਵੇਗੀ।
ਜ਼ਿਕਰਯੋਗ ਹੈ ਕਿ ਸਲੇਮ ਟਾਬਰੀ ਵਿੱਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਬੁੱਤ ਉਤੇ ਕੁਝ ਸਮਾਂ ਪਹਿਲਾਂ ਅਕਾਲੀ ਆਗੂਆਂ ਨੇ ਕਾਲਖ ਫੇਰ ਦਿੱਤੀ ਸੀ। ਇਸ ਦੌਰਾਨ ਗੁਰਸਿਮਰਨ ਸਿੰਘ ਮੰਡ ਨੇ ਆਪਣੀ ਪੱਗ ਲਾਹ ਕੇ ਸਫਾਈ ਕਰਨੀ ਸ਼ੁਰੂ ਕਰ ਦਿੱਤੀ। ਇਸ ਗੱਲ ਉਤੇ ਕਾਫੀ ਵਿਵਾਦ ਵੀ ਹੋਇਆ ਸੀ। ਉਹ ਕਈ ਵਾਰ ਕੰਧਾਂ ‘ਤੇ ਲਿਖੇ ਖਾਲਿਸਤਾਨੀ ਨਾਅਰਿਆਂ ਦੀ ਸਫਾਈ ਕਰਦੇ ਵੀ ਦੇਖੇ ਗਏ ਤੇ ਕਈ ਵਾਰ ਖਾਲਿਸਤਾਨ ਦੇ ਖਿਲਾਫ ਬੋਲ ਚੁੱਕੇ ਹਨ।

error: Content is protected !!