20 ਸਾਲਾ ਪੋਤੇ ਦੀ ਭੇਤਭਰੇ ਹਾਲਾਤ ਵਿਚ ਲਾਸ਼ ਮਿਲੀ ਤਾਂ ਦਾਦੇ ਨੇ ਗਮ ਵਿਚ ਨਿਗਲ ਲਈ ਜ਼ਹਿਰੀਲੀ ਦਵਾਈ, ਮੌਤ

20 ਸਾਲਾ ਪੋਤੇ ਦੀ ਭੇਤਭਰੇ ਹਾਲਾਤ ਵਿਚ ਲਾਸ਼ ਮਿਲੀ ਤਾਂ ਦਾਦੇ ਨੇ ਗਮ ਵਿਚ ਨਿਗਲ ਲਈ ਜ਼ਹਿਰੀਲੀ ਦਵਾਈ, ਮੌਤ


ਵੀਓਪੀ ਬਿਊਰੋ, ਤਰਨਤਾਰਨ-ਤਰਨਤਾਰਨ ਦੇ ਪਿੰਡ ਵਈਪੁਈ ਦੇ 20 ਸਾਲਾ ਨੌਜਵਾਨ ਦੀ ਭੇਤਭਰੇ ਹਾਲਾਤ ਵਿਚ ਮੌਤ ਹੋ ਗਈ। ਉਸ ਦੀ ਲਾਸ਼ ਪਿੰਡ ਤੋਂ ਕੁਝ ਦੂਰੀ ਉਤੇ ਖਾਲੀ ਕਮਰੇ ਵਿਚੋਂ ਬਰਾਮਦ ਹੋਈ ਹੈ। ਇਸ ਦੁਖਦਾਈ ਖ਼ਬਰ ਨੂੰ ਸੁਣਦਿਆਂ ਹੀ ਮ੍ਰਿਤਕ ਦੇ ਦਾਦੇ ਲਖਬੀਰ ਸਿੰਘ ਨੇ ਵੀ ਜ਼ਹਿਰੀਲੀ ਦਵਾਈ ਨਿਗਲ ਕੇ ਜਾਨ ਦੇ ਦਿੱਤੀ।
ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸਮੂਹ ਪਿੰਡ ਵਾਸੀਆਂ ਸਣੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਦਾਦੇ-ਪੋਤੇ ਦੀਆਂ ਲਾਸ਼ਾਂ ਨੂੰ ਗੋਇੰਦਵਾਲ-ਤਰਨ ਤਾਰਨ ਸੜਕ ਵਿਚਾਲੇ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ।

ਉੱਚ ਪੁਲਿਸ ਅਧਿਕਾਰੀਆਂ ਵੱਲੋਂ ਪੋਤੇ ਦੇ ਕਥਿਤ ਕਾਤਲਾਂ ਨੂੰ ਜਲਦੀ ਗ੍ਰਿਫਤਾਰ ਕਰਨ ਦੇ ਭਰੋਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦਵਿੰਦਰ ਸਿੰਘ ਅਤੇ ਲਖਬੀਰ ਸਿੰਘ ਦਾ ਸਸਕਾਰ ਕਰ ਦਿੱਤਾ। ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪੁਲਿਸ ਵੱਲੋਂ ਜਲਦੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦੇ ਭਰੋਸੇ ਤੋਂ ਬਾਅਦ ਉਨ੍ਹਾਂ ਵੱਲੋਂ ਦੋਵਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ।


ਦੱਸ ਦਈਏ ਕਿ ਪਿੰਡ ਵਈਪੁਈ ਦੇ 20 ਸਾਲਾ ਨੌਜਵਾਨ ਦੀ ਪਿੰਡ ਤੋਂ ਕੁੱਝ ਦੂਰੀ ਖਾਲ੍ਹੀ ਕਮਰੇ ਵਿੱਚੋਂ ਭੇਤਭਰੀ ਹਾਲਤ ਵਿੱਚ ਲਾਸ਼ ਬਰਾਮਦ ਹੋਈ ਸੀ। ਮ੍ਰਿਤਕ ਨੌਜਵਾਨ ਘਰੋਂ ਮੋਟਰਸਾਈਕਲ ’ਤੇ ਆਪਣੀ ਮਾਂ ਹਰਜਿੰਦਰ ਕੌਰ ਦੀ ਦਵਾਈ ਲੈਣ ਗਿਆ ਸੀ ਪਰ ਉਹ ਦੇਰ ਰਾਤ ਤੱਕ ਘਰ ਨਹੀਂ ਪਰਤਿਆ। ਪਿੰਡ ਵਈਪੁਈ ਤੋਂ ਪਿੰਡ ਢੋਟੀਆ ਜਾਂਦੇ ਰਸਤੇ ’ਤੇ ਖਾਲ੍ਹੀ ਕਮਰੇ ਵਿੱਚੋਂ ਲਾਸ਼ ਬਰਾਮਦ ਹੋਈ। ਨੌਜਵਾਨ ਦੇ ਸਰੀਰ ’ਤੇ ਗੰਭੀਰ ਸੱਟਾ ਦੇ ਨਿਸ਼ਾਨ ਵੀ ਮਿਲੇ ਹਨ, ਜਿਸ ਤੋਂ ਨੌਜਵਾਨ ਦੇ ਕਤਲ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।

error: Content is protected !!