ਗੋਲਡੀ ਬਰਾੜ ਦੀ ਧਮਕੀ ਤੋਂ ਬਾਅਦ ਯੋ-ਯੋ ਹਨੀ ਸਿੰਘ ਨੂੰ ਦਿੱਲੀ ਪੁਲਿਸ ਵੱਲੋਂ ਮਿਲੀ ਸੁਰੱਖਿਆ, ਗੈਂਗਸਟਰਾਂ ਦੇ ਹੌਂਸਲੇ ਬੁਲੰਦ

ਗੋਲਡੀ ਬਰਾੜ ਦੀ ਧਮਕੀ ਤੋਂ ਬਾਅਦ ਯੋ-ਯੋ ਹਨੀ ਸਿੰਘ ਨੂੰ ਦਿੱਲੀ ਪੁਲਿਸ ਵੱਲੋਂ ਮਿਲੀ ਸੁਰੱਖਿਆ, ਗੈਂਗਸਟਰਾਂ ਦੇ ਹੌਂਸਲੇ ਬੁਲੰਦ

ਨਵੀਂ ਦਿੱਲੀ (ਵੀਓਪੀ ਬਿਊਰੋ) ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹਾਲਾਤ ਸਹੀ ਕਰਨ ਵਿੱਚ ਪੁਲਿਸ ਤੇ ਸਰਕਾਰ ਪੂਰੀ ਤਰ੍ਹਾਂ ਦੇ ਨਾਲ ਨਾਕਾਮ ਰਹੀਆਂ ਹਨ। ਇਸੇ ਤਰ੍ਹਾਂ ਹੁਣ ਇਕ ਹੋਰ ਸਿੰਗਰ ਨੂੰ ਵੀ ਧਮਕੀਆਂ ਮਿਲੀਆਂ ਹਨ। ਰੈਪਰ ਅਤੇ ਗਾਇਕ ਹਨੀ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਦਿੱਲੀ ਪੁਲਿਸ ਨੇ ਸੁਰੱਖਿਆ ਪ੍ਰਦਾਨ ਕੀਤੀ ਹੈ। ਆਧੁਨਿਕ ਹਥਿਆਰਾਂ ਨਾਲ ਲੈਸ ਦੋ ਪੁਲਿਸ ਮੁਲਾਜ਼ਮ 24 ਘੰਟੇ ਹਨੀ ਸਿੰਘ ਨਾਲ ਰਹਿਣਗੇ।

ਪੱਛਮੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਆਫ ਪੁਲਿਸ ਵਿਚਿਤਰ ਵੀਰ ਨੇ ਹਨੀ ਸਿੰਘ ਨੂੰ 24 ਘੰਟੇ ਸੁਰੱਖਿਆ ਦੇਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫਿਲਹਾਲ ਧਮਕੀ ਦੀ ਸਮੀਖਿਆ ਕੀਤੀ ਜਾ ਰਹੀ ਹੈ। ਗੈਂਗਸਟਰ ਗੋਲਡੀ ਬਰਾੜ ਵੱਲੋਂ ਧਮਕੀਆਂ ਮਿਲਣ ਤੋਂ ਬਾਅਦ ਗਾਇਕ ਨੇ ਦਿੱਲੀ ਪੁਲਿਸ ਤੋਂ ਸੁਰੱਖਿਆ ਦੀ ਮੰਗ ਕੀਤੀ ਸੀ।

ਬੀਤੇ ਬੁੱਧਵਾਰ ਕੈਨੇਡਾ ‘ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਹਨੀ ਸਿੰਘ ਤੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਫਿਰੌਤੀ ਦੀ ਰਕਮ ਨਾ ਦੇਣ ‘ਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਹਨੀ ਸਿੰਘ ਨੇ ਦਿੱਲੀ ਪੁਲਿਸ ਹੈੱਡਕੁਆਰਟਰ ਜਾ ਕੇ ਪੁਲਿਸ ਕਮਿਸ਼ਨਰ ਸੰਜੇ ਅਰੋੜਾ ਨੂੰ ਇਸ ਦੀ ਸ਼ਿਕਾਇਤ ਕੀਤੀ। ਪੁਲਿਸ ਕਮਿਸ਼ਨਰ ਦੇ ਹੁਕਮਾਂ ਤੋਂ ਬਾਅਦ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

error: Content is protected !!