Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
June
28
ਅਫਸਰ ਨੇ ਲਈ 5 ਲੱਖ ਰੁਪਏ ਦੀ ਰਿਸ਼ਵਤ, ਪੈਸੇ ਕੋਲ ਰੱਖਣ ਉਤੇ ਫਸਿਆ ਕਲਰਕ, ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
Latest News
Punjab
ਅਫਸਰ ਨੇ ਲਈ 5 ਲੱਖ ਰੁਪਏ ਦੀ ਰਿਸ਼ਵਤ, ਪੈਸੇ ਕੋਲ ਰੱਖਣ ਉਤੇ ਫਸਿਆ ਕਲਰਕ, ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
June 28, 2023
Voice of Punjab
ਅਫਸਰ ਨੇ ਲਈ 5 ਲੱਖ ਰੁਪਏ ਦੀ ਰਿਸ਼ਵਤ, ਪੈਸੇ ਕੋਲ ਰੱਖਣ ਉਤੇ ਫਸਿਆ ਕਲਰਕ, ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
ਵੀਓਪੀ ਬਿਊਰੋ, ਲੁਧਿਆਣਾ : ਰਿਸ਼ਵਤਖੋਰੀ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਨੇ ਮੁਹਿੰਮ ਵਿੱਢੀ ਹੋਈ ਹੈ। ਵਿਜੀਲੈਂਸ ਬਿਊਰੋ ਰਿਸ਼ਵਤ ਲੈਣ ਦੇ ਨਾਲ ਨਾਲ ਰਿਸ਼ਵਤ ਦੇ ਪੈਸੇ ਆਪਣੇ ਕੋਲ ਰੱਖਣ ਵਾਲਿਆਂ ਨੂੰ ਵੀ ਨਹੀਂ ਬਖਸ਼ ਰਿਹਾ।
ਬੀਤੇ ਦਿਨੀਂ ਕਾਨੂੰਨਗੋ ਵਿਜੈਪਾਲ ਸਿੰਘ ਨੂੰ 5 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਸੀ। ਉਪਰੰਤ, ਵਿਜੀਲੈਂਸ ਬਿਊਰੋ, ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈਓਡਬਲਯੂ) ਨੇ ਅੱਜ ਐਸ.ਡੀ.ਐਮ. ਮਾਲੇਰਕੋਟਲਾ ਦਫ਼ਤਰ ਵਿਖੇ ਤਾਇਨਾਤ ਕਲਰਕ ਰੋਹਿਤ ਸ਼ਰਮਾ ਉਰਫ਼ ਰੋਹਿਤ ਕੁਮਾਰ ਨੂੰ ਉਕਤ ਕਾਨੂੰਨਗੋ ਵੱਲੋਂ ਦਿੱਤੀ ਰਕਮ ਨੂੰ ਆਪਣੇ ਕੋਲ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਨੇ ਕਾਨੂੰਨਗੋ ਵਿਜੈਪਾਲ ਨੂੰ ਸ਼ਿਕਾਇਤਕਰਤਾ ਕਰਮਜੀਤ ਸਿੰਘ ਵਾਸੀ ਪਿੰਡ ਭੈਣੀ ਕਲਾਂ ਤੋਂ ਉਸ ਦੀ ਜ਼ਮੀਨ ਦੀ ਖਾਨਗੀ ਤਕਸੀਮ ਕਰਵਾਉਣ ਅਤੇ ਸੜਕ ਲਈ ਗ੍ਰਹਿਣ ਕੀਤੀ ਜ਼ਮੀਨ ਦਾ ਮੁਆਵਜ਼ਾ ਦਿਵਾਉਣ ਬਦਲੇ ਦੋ ਕਿਸ਼ਤਾਂ ਵਿੱਚ 5 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੂੰ ਇਸ ਮਾਮਲੇ ਵਿੱਚ ਕਲਰਕ ਰੋਹਿਤ ਸ਼ਰਮਾ ਦੀ ਸ਼ਮੂਲੀਅਤ ਦਾ ਪਤਾ ਲੱਗਾ ਹੈ, ਜੋ ਕਿ ਐਸ.ਡੀ.ਐਮ. ਮਲੇਰਕੋਟਲਾ ਦੇ ਰੀਡਰ ਵਜੋਂ ਤਾਇਨਾਤ ਹੈ। ਉਕਤ ਕਾਨੂੰਨਗੋ ਨੇ ਰਿਸ਼ਵਤ ਦੀ ਇਹ ਰਕਮ ਉਸ ਨੂੰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕਲਰਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
Post navigation
ਵਿਆਹ ਤੋਂ ਪਰਤਦਿਆਂ ਰਿਚਾਰਜ ਕਰਵਾਉਣ ਗੱਡੀ ਵਿਚੋਂ ਉਤਰੇ ਪਿਓ ਤੇ ਦੋ ਪੁੱਤਰਾਂ ਨੂੰ ਦਰੜ ਗਿਆ ਤੇਜ਼ ਰਫ਼ਤਾਰ ਟਰੱਕ, ਮੌਕੇ ਉਤੇ ਹੋਈ ਦਰਦਨਾਕ ਮੌਤ
ਢਿੱਡ ਵਿਚ ਦਰਦ ਹੋਣ ਉਤੇ ਮਾਂ ਲੈ ਗਈ ਹਸਪਤਾਲ, ਕੁੜੀ ਨਿਕਲੀ ਪੰਜ ਮਹੀਨਿਆਂ ਦੀ ਗਰਭਵਤੀ, ਫਿਰ ਜੋ ਕੁੜੀ ਨੇ ਦੱਸਿਆ ਸੁਣ ਮਾਂ ਹੋ ਗਈ ਸੁੰਨ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us