ਘਰ ‘ਚੋਂ ਕਣਕ ਚੋਰੀ ਕਰਨ ਆਏ ਨੌਜਵਾਨ ‘ਤੇ ਮਕਾਨ ਮਾਲਿਕ ਨੇ ਚਲਾ’ਤੀਆਂ ਗੋਲੀਆਂ, ਹਾਲਤ ਨਾਜ਼ੁਕ

ਘਰ ‘ਚੋਂ ਕਣਕ ਚੋਰੀ ਕਰਨ ਆਏ ਨੌਜਵਾਨ ‘ਤੇ ਮਕਾਨ ਮਾਲਿਕ ਨੇ ਚਲਾ’ਤੀਆਂ ਗੋਲੀਆਂ, ਹਾਲਤ ਨਾਜ਼ੁਕ

ਬਠਿੰਡਾ (ਵੀਓਪੀ ਬਿਊਰੋ) ਸਥਾਨਕ ਜ਼ਿਲੇ ਦੇ ਪਿੰਡ ਪਥਰਾਲਾ ‘ਚ ਸਥਿਤ ਇਕ ਘਰ ‘ਚੋਂ ਕਣਕ ਚੋਰੀ ਕਰਨ ਆਏ ਇਕ ਨੌਜਵਾਨ ‘ਤੇ ਘਰ ਦੇ ਮਾਲਕ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ‘ਚ ਉਕਤ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਪਹਿਲਾਂ ਬਠਿੰਡਾ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ | ਇੱਥੋਂ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਏਮਜ਼ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ।

ਸਬੰਧਤ ਥਾਣੇ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਦੁਪਹਿਰ ਸਮੇਂ ਅੰਗਰੇਜ਼ ਸਿੰਘ ਵਾਸੀ ਪਿੰਡ ਪਥਰਾਲਾ ਆਪਣੇ ਤਿੰਨ-ਚਾਰ ਅਣਪਛਾਤੇ ਸਾਥੀਆਂ ਨਾਲ ਪਿੰਡ ਦੇ ਹੀ ਰਹਿਣ ਵਾਲੇ ਪ੍ਰੀਤਮ ਸਿੰਘ ਦੇ ਘਰ ਚੋਰੀ ਦੀ ਨੀਅਤ ਨਾਲ ਦਾਖਲ ਹੋਏ।

ਇਸ ਬਾਰੇ ਜਦੋਂ ਘਰ ਦੇ ਮਾਲਕ ਪ੍ਰੀਤਮ ਸਿੰਘ ਨੂੰ ਪਤਾ ਲੱਗਾ ਤਾਂ ਉਸ ਨੇ ਆਪਣੀ ਲਾਇਸੰਸੀ ਰਾਈਫਲ ਤੋਂ ਫਾਇਰ ਕਰ ਦਿੱਤਾ। ਜਿਸ ਕਾਰਨ ਅੰਗਰੇਜ ਸਿੰਘ ਜ਼ਖਮੀ ਹੋ ਗਿਆ ਜਦਕਿ ਉਸਦੇ ਸਾਥੀ ਉਥੋਂ ਫਰਾਰ ਹੋ ਗਏ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀ ਅੰਗਰੇਜ਼ ਨੂੰ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ਵਿਖੇ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਏਮਜ਼ ਬਠਿੰਡਾ ਲਈ ਰੈਫਰ ਕਰ ਦਿੱਤਾ ਹੈ।

error: Content is protected !!