ਡੀਆਈਜੀ ਇੰਦਰਬੀਰ ਸਿੰਘ ਖਿਲਾਫ਼ ਪਰਚਾ, 10 ਲੱਖ ਰੁਪਏ ਲੈ ਕੇ ਨਸ਼ਾ ਤਸਕਰ ਨੂੰ ਛੱਡਣ ਦਾ ਦੋਸ਼

ਡੀਆਈਜੀ ਇੰਦਰਬੀਰ ਸਿੰਘ ਖਿਲਾਫ਼ ਪਰਚਾ, 10 ਲੱਖ ਰੁਪਏ ਲੈ ਕੇ ਨਸ਼ਾ ਤਸਕਰ ਨੂੰ ਛੱਡਣ ਦਾ ਦੋਸ਼

ਵੀਓਪੀ ਬਿਊਰੋ, ਜਲੰਧਰ-ਜਲੰਧਰ ਵਿੱਚ ਡਿਊਟੀ ਦੇ ਰਹੇ ਡੀਆਈਜੀ ਇੰਦਰਬੀਰ ਸਿੰਘ ਖਿਲਾਫ਼ ਵਿਜੀਲੈਂਸ ਨੇ ਮਾਮਲਾ ਦਰਜ ਕੀਤਾ ਹੈ। ਦੋਸ਼ ਹੈ ਕਿ ਇਕ ਨਸ਼ਾ ਤਸਕਰ ਨੂੰ ਲੱਖਾਂ ਰੁਪਏ ਦੀ ਰਿਸ਼ਵਤ ਲੈ ਕੇ ਛੱਡ ਦਿੱਤਾ ਸੀ। ਜਿਸ ਵੇਲੇ ਇਹ ਰਿਸ਼ਵਤ ਲਈ ਗਈ ਉਸ ਵੇਲੇ ਡੀਆਈਜੀ ਇੰਦਰਬੀਰ ਸਿੰਘ ਫਿਰੋਜ਼ਪੁਰ ਵਿੱਚ ਤਾਇਨਾਤ ਸਨ।

ਜਾਣਕਾਰੀ ਅਨੁਸਾਰ ਕੁਝ ਸਮਾਂ ਪਹਿਲਾਂ ਵਿਜੀਲੈਂਸ ਦੀ ਟੀਮ ਨੇ ਡੀਐਸਪੀ ਲਖਵੀਰ ਸਿੰਘ ਨੂੰ ਰਿਸ਼ਵਤ ਦੇ ਮਾਮਲੇ ਵਿਚ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਸੀ। ਜਦ  ਅਧਿਕਾਰੀਆਂ ਨੇ ਡੀਐਸਪੀ ਲਖਵੀਰ ਸਿੰਘ ਕੋਲੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਸੀ ਕਿ ਜਲੰਧਰ ਵਿੱਚ ਤਾਇਨਾਤ ਡੀਆਈਜੀ ਇੰਦਰਬੀਰ ਸਿੰਘ ਜਦ ਫ਼ਿਰੋਜ਼ਪੁਰ ਵਿੱਚ ਡਿਊਟੀ  ਦੇ ਰਹੇ ਸਨ ਤਾਂ ਉਨ੍ਹਾਂ ਨੇ ਇੱਕ ਨਸ਼ਾ ਤਸਕਰ ਨੂੰ 10 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਛੱਡ ਦਿੱਤਾ ਸੀ। ਡੀਐਸਪੀ ਕੋਲੋਂ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਦੀ ਟੀਮ ਵੱਲੋਂ ਹੁਣ ਡੀਆਈਜੀ ਇੰਦਰਬੀਰ ਸਿੰਘ ਨੂੰ ਇਸ ਮਾਮਲੇ ਵਿਚ ਨਾਮਜ਼ਦ ਕਰ ਲਿਆ ਗਿਆ ਹੈ ਅਤੇ ਕਿਸੇ ਵੇਲੇ ਵੀ ਉਹਨਾਂ ਦੀ ਗ੍ਰਿਫ਼ਤਾਰੀ ਹੋ ਸਕਦੀ ਹੈ।

 

error: Content is protected !!