ਸੀਐੱਮ ਮਾਨ ਕਰਨੇ ਪੀਐੱਮ ਮੋਦੀ ਨਾਲ ਮੁਲਾਕਾਤ, ਜੇਕਰ ਗੱਲ ਬਣੀ ਤਾਂ ਸਹੀ ਨਹੀਂ ਤਾਂ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਜਾਵੇਗੀ ਸੁਪਰੀਮ ਕੋਰਟ

ਸੀਐੱਮ ਮਾਨ ਕਰਨੇ ਪੀਐੱਮ ਮੋਦੀ ਨਾਲ ਮੁਲਾਕਾਤ, ਜੇਕਰ ਗੱਲ ਬਣੀ ਤਾਂ ਸਹੀ ਨਹੀਂ ਤਾਂ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਜਾਵੇਗੀ ਸੁਪਰੀਮ ਕੋਰਟ

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਸਰਕਾਰ ਕੇਂਦਰ ਸਰਕਾਰ ਖਿਲਾਫ ਅਗਲੇ ਹਫਤੇ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਜਾ ਰਹੀ ਹੈ। ਸੂਬਾ ਸਰਕਾਰ ਨੇ ਹੁਣ ਪੇਂਡੂ ਵਿਕਾਸ ਫੰਡ (ਆਰਡੀਐਫ) ਅਤੇ ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਸਮੇਤ ਵੱਖ-ਵੱਖ ਆਈਟਮਾਂ ਵਿੱਚ ਪੰਜਾਬ ਦੇ ਹਿੱਸੇ ਦਾ ਪੈਸਾ ਨਾ ਦੇਣ ਲਈ ਕੇਂਦਰ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਲੜਨ ਦੀ ਪੂਰੀ ਤਿਆਰੀ ਕਰ ਲਈ ਹੈ। ਹਾਲਾਂਕਿ ਇਸ ਤੋਂ ਪਹਿਲਾਂ ਇਹ ਵੀ ਤੈਅ ਹੋ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਕੇ ਅਦਾਲਤ ਦੇ ਬਾਹਰ ਵਿਵਾਦ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਨਗੇ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪਿਛਲੇ ਹਫ਼ਤੇ ਵਿਧਾਨ ਸਭਾ ਦੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਦੌਰਾਨ ਇੱਕ ਮਤਾ ਪਾਸ ਕਰਕੇ ਪੰਜਾਬ ਦੇ ਹਿੱਸੇ ਦੇ ਬਕਾਇਆ ਫੰਡ ਜਾਰੀ ਨਾ ਕਰਨ ਲਈ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਸੀ। ਇਸੇ ਮਤੇ ਵਿੱਚ ਇਹ ਵੀ ਐਲਾਨ ਕੀਤਾ ਗਿਆ ਕਿ ਜੇਕਰ ਕੇਂਦਰ ਸਰਕਾਰ ਨੇ ਰਾਜ ਨੂੰ ਬਕਾਇਆ ਫੰਡ ਨਾ ਦਿੱਤਾ ਤਾਂ ਸੂਬਾ ਸਰਕਾਰ ਸੁਪਰੀਮ ਕੋਰਟ ਤੱਕ ਪਹੁੰਚ ਕਰੇਗੀ।

ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਅਨੁਸਾਰ ਇਸ ਸਬੰਧੀ ਕਾਨੂੰਨ ਵਿਭਾਗ ਤੋਂ ਰਾਏ ਲੈ ਕੇ ਸੁਪਰੀਮ ਕੋਰਟ ਜਾਣ ਦਾ ਫ਼ੈਸਲਾ ਲਿਆ ਗਿਆ ਹੈ ਪਰ ਇਸ ਤੋਂ ਪਹਿਲਾਂ ਮੁੱਖ ਮੰਤਰੀ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਦਿੱਲੀ ਜਾ ਰਹੇ ਹਨ। ਇਸ ਦੇ ਲਈ ਪੀਐਮਓ ਤੋਂ ਸਮਾਂ ਮੰਗਿਆ ਗਿਆ ਹੈ। ਹਾਲਾਂਕਿ ਬੈਠਕ ਦਾ ਸਮਾਂ ਅਜੇ ਤੈਅ ਨਹੀਂ ਕੀਤਾ ਗਿਆ ਹੈ।

error: Content is protected !!