ਅਜਨਾਲਾ ਕਾਂਡ… ਅੰਮ੍ਰਿਤਪਾਲ ਸਿੰਘ ਦੇ 20 ਸਾਥੀਆਂ ਖਿਲਾਫ਼ ਪੁਲਿਸ ਨੇ ਪੇਸ਼ ਕੀਤਾ ਚਲਾਨ, 250 ਅਣਪਛਾਤਿਆਂ ‘ਤੇ FIR ਦਰਜ

ਅਜਨਾਲਾ ਕਾਂਡ… ਅੰਮ੍ਰਿਤਪਾਲ ਸਿੰਘ ਦੇ 20 ਸਾਥੀਆਂ ਖਿਲਾਫ਼ ਪੁਲਿਸ ਨੇ ਪੇਸ਼ ਕੀਤਾ ਚਲਾਨ, 250 ਅਣਪਛਾਤਿਆਂ ‘ਤੇ FIR ਦਰਜ

ਚੰਡੀਗੜ੍ਹ (ਵੀਓਪੀ ਬਿਊਰੋ) ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿੱਚ ਹਿੰਸਾ ਦੇ ਮਾਮਲੇ ਵਿੱਚ ਪੁਲਿਸ ਨੇ ਚਲਾਨ ਪੇਸ਼ ਕੀਤਾ ਹੈ। ਇਹ ਚਲਾਨ ਅੰਮ੍ਰਿਤਪਾਲ ਸਿੰਘ ਦੇ 20 ਸਾਥੀਆਂ ਖਿਲਾਫ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ 250 ਅਣਪਛਾਤੇ ਲੋਕਾਂ ਦੇ ਖ਼ਿਲਾਫ਼ ਐਫਆਈਆਰ ਵੀ ਦਰਜ ਕੀਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪਾਲ ਸਿੰਘ ਅਤੇ ਹੋਰਨਾਂ ਦੇ ਨਾਂ ’ਤੇ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ। ਡਿਬਰੂਗੜ੍ਹ ਜੇਲ੍ਹ ਵਿੱਚ ਹੋਣ ਕਾਰਨ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਹਾਲੇ ਤੱਕ ਚਲਾਨ ਪੇਸ਼ ਨਹੀਂ ਕੀਤਾ ਗਿਆ। ਜਲਦ ਹੀ ਉਸ ਦੇ ਖਿਲਾਫ ਅਦਾਲਤ ‘ਚ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਜਾਵੇਗਾ।

ਇਸ ਚਲਾਨ ਵਿੱਚ ਪੁਲੀਸ ਨੂੰ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 307, 353, 186, 120ਬੀ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰਨ ਲਈ ਕਿਹਾ ਗਿਆ ਹੈ। ਪੁਲੀਸ ਵੱਲੋਂ ਏਐਸਆਈ ਰਤਨ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਪੇਸ਼ ਕੀਤੇ ਚਲਾਨ ਵਿੱਚ ਐਸਪੀ ਜੁਗਰਾਜ ਸਿੰਘ ਨੂੰ ਵੀ ਮੁੱਖ ਗਵਾਹ ਵਜੋਂ ਰੱਖਿਆ ਗਿਆ ਹੈ,ਜਿਸ ਦੇ ਸਿਰ ਵਿੱਚ 10 ਤੋਂ ਵੱਧ ਟਾਂਕੇ ਲੱਗੇ ਸਨ।

ਤੂਫਾਨ ਦੀ ਗ੍ਰਿਫਤਾਰੀ ‘ਤੇ ਅਜਨਾਲਾ ਥਾਣੇ ‘ਤੇ ਹਮਲਾ 23 ਫਰਵਰੀ ਨੂੰ ਖਾਲਿਸਤਾਨ ਪੱਖੀ ਸੰਗਠਨ ‘ਵਾਰਿਸ ਪੰਜਾਬ ਦੇ’ ਨਾਲ ਸਬੰਧਤ ਹਜ਼ਾਰਾਂ ਲੋਕਾਂ ਨੇ ਅੰਮ੍ਰਿਤਸਰ ਦੇ ਅਜਨਾਲਾ ਥਾਣੇ ‘ਤੇ ਹਮਲਾ ਕੀਤਾ ਸੀ। ਉਨ੍ਹਾਂ ਦੇ ਹੱਥਾਂ ਵਿੱਚ ਬੰਦੂਕਾਂ ਅਤੇ ਤਲਵਾਰਾਂ ਸਨ। ਇਹ ਲੋਕ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਲਵਪ੍ਰੀਤ ਸਿੰਘ ਤੂਫਾਨ ਦੀ ਗ੍ਰਿਫ਼ਤਾਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਸਨ।

ਉਨ੍ਹਾਂ ਦੇ ਹਮਲੇ ਤੋਂ ਬਾਅਦ ਦਬਾਅ ਵਿੱਚ ਆਈ ਪੰਜਾਬ ਪੁਲੀਸ ਨੇ ਮੁਲਜ਼ਮਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ। ਪੁਲਿਸ ਨੇ ਭੜਕੀ ਭੀੜ ਨੂੰ ਰੋਕਣ ਲਈ ਬੈਰੀਕੇਡ ਲਗਾਏ ਹੋਏ ਸਨ, ਪਰ ਉਹ ਤੋੜ ਕੇ ਅੰਦਰ ਵੜ ਗਏ। ਇਸ ‘ਚ 6 ਪੁਲੀਸ ਕਰਮਚਾਰੀ ਜ਼ਖਮੀ ਹੋ ਗਏ।

error: Content is protected !!