ਅਵਤਾਰ ਸਿੰਘ ਖੰਡਾ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਮੰਗ, ਭੈਣ ਨੇ ਹਾਈ ਕੋਰਟ ‘ਚ ਲਾਈ ਪਟੀਸ਼ਨ

ਅਵਤਾਰ ਸਿੰਘ ਖੰਡਾ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਮੰਗ, ਭੈਣ ਨੇ ਹਾਈ ਕੋਰਟ ‘ਚ ਲਾਈ ਪਟੀਸ਼ਨ

 

ਮੋਗਾ (ਵੀਓਪੀ ਬਿਊਰੋ) ਖਾਲਿਸਤਾਨੀ ਸਮਰਥਕ ਅਤੇ ਅੰਮ੍ਰਿਤਪਾਲ ਦੇ ਕਰੀਬੀ ਸਾਥੀ ਅਵਤਾਰ ਸਿੰਘ ਖੰਡਾ ਦੀ ਭੈਣ ਨੇ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੇ ਭਰਾ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਇਜਾਜ਼ਤ ਮੰਗੀ ਹੈ ਤਾਂ ਜੋ ਮੋਗਾ ਵਿੱਚ ਉਸ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ। ਅਵਤਾਰ ਸਿੰਘ ਖੰਡਾ 15 ਜੂਨ ਨੂੰ ਇੰਗਲੈਂਡ ਦੇ ਇੱਕ ਨਿੱਜੀ ਹਸਪਤਾਲ ਵਿੱਚ ਅਕਾਲ ਚਲਾਣਾ ਕਰ ਗਏ ਸਨ।


ਉਸ ਦੀ ਭੈਣ ਜਸਪ੍ਰੀਤ ਕੌਰ ਨੇ ਹਾਈਕੋਰਟ ‘ਚ ਦਾਇਰ ਪਟੀਸ਼ਨ ‘ਚ ਦੱਸਿਆ ਹੈ ਕਿ ਭਰਾ ਦੀ ਆਖਰੀ ਇੱਛਾ ਸੀ ਕਿ ਉਸ ਦਾ ਅੰਤਿਮ ਸੰਸਕਾਰ ਮੋਗਾ ‘ਚ ਕੀਤਾ ਜਾਵੇ ਅਤੇ ਉਸ ਦੀਆਂ ਅਸਥੀਆਂ ਨੂੰ ਸ੍ਰੀ ਕੀਰਤਪੁਰ ਸਾਹਿਬ ਵਿਖੇ ਵਹਾਇਆ ਕੀਤਾ ਜਾਵੇ, ਇਸ ਲਈ ਉਸ ਦੀ ਅੰਤਿਮ ਇੱਛਾ ਪੂਰੀ ਕਰਨ ਲਈ ਉਸ ਦੇ ਭਰਾ ਦੀ ਮ੍ਰਿਤਕ ਦੇਹ ਉਨ੍ਹਾਂ ਨੂੰ ਇੰਗਲੈਂਡ ਤੋਂ ਭਾਰਤ ਲਿਆਉਣ ਦੀ ਇਜਾਜ਼ਤ ਦਿੱਤੀ ਜਾਵੇ।


ਪਟੀਸ਼ਨ ਵਿੱਚ ਵਿਦੇਸ਼ ਮੰਤਰਾਲੇ, ਕੇਂਦਰੀ ਗ੍ਰਹਿ ਮੰਤਰਾਲੇ ਅਤੇ ਪੰਜਾਬ ਸਰਕਾਰ ਨੂੰ ਧਿਰ ਬਣਾਇਆ ਗਿਆ ਹੈ। ਹਾਈ ਕੋਰਟ ਸੋਮਵਾਰ ਨੂੰ ਇਸ ਪਟੀਸ਼ਨ ‘ਤੇ ਸੁਣਵਾਈ ਕਰ ਸਕਦੀ ਹੈ। ਅਵਤਾਰ ਸਿੰਘ ਖੰਡਾ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਵਿਚ ਵੀ ਦੋਸ਼ੀ ਸੀ ਜਿੱਥੇ ਪਿਛਲੇ ਦਿਨੀਂ ਤਿਰੰਗੇ ਦਾ ਅਪਮਾਨ ਕੀਤਾ ਗਿਆ ਸੀ।

error: Content is protected !!