Skip to content
Monday, December 23, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
June
30
ਡਿਬਰੂਗੜ ਜੇਲ੍ਹ ‘ਚ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਵੱਲੋਂ ਭੁੱਖ ਹੜਤਾਲ, ਖਾਣੇ ‘ਚੋਂ ਮਿਲਿਆ ਤੰਬਾਕੂ : ਬੀਬੀ ਕਿਰਨਦੀਪ ਕੌਰ
Latest News
National
Punjab
ਡਿਬਰੂਗੜ ਜੇਲ੍ਹ ‘ਚ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਵੱਲੋਂ ਭੁੱਖ ਹੜਤਾਲ, ਖਾਣੇ ‘ਚੋਂ ਮਿਲਿਆ ਤੰਬਾਕੂ : ਬੀਬੀ ਕਿਰਨਦੀਪ ਕੌਰ
June 30, 2023
Voice of Punjab
ਡਿਬਰੂਗੜ ਜੇਲ੍ਹ ‘ਚ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਵੱਲੋਂ ਭੁੱਖ ਹੜਤਾਲ, ਖਾਣੇ ‘ਚੋਂ ਮਿਲਿਆ ਤੰਬਾਕੂ : ਬੀਬੀ ਕਿਰਨਦੀਪ ਕੌਰ
ਅੰਮ੍ਰਿਤਸਰ (ਵੀਓਪੀ ਬਿਊਰੋ) ਵਾਰੀਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਧਰਮ ਪਤਨੀ ਬੀਬੀ ਕਿਰਨਦੀਪ ਕੌਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਸਮੇਤ ਬਾਕੀ ਸਿੰਘ ਅਸਾਮ ਦੀ ਡਿਬਰੂਗੜ ਜੇਲ੍ਹ ਅੰਦਰ ਭੁੱਖ ਹੜਤਾਲ ’ਤੇ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਡਿਬਰੂਗੜ ਜੇਲ੍ਹ ਨੂੰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਫ਼ੋਨ ਕਾਲ ਲਈ ਇਜਾਜ਼ਤ ਨਹੀਂ ਦੇ ਰਹੀ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਜੇਲ੍ਹ ਦਾ ਖਾਣਾ ਜਿੱਥੇ ਖਾਣ ਦੇ ਲਾਇਕ ਨਹੀਂ ਹੁੰਦਾ, ਉੱਥੇ ਹੀ ਤੰਬਾਕੂ ਵਰਗੇ ਸਿੱਖਾਂ ’ਚ ਵਰਜਿਤ ਪਦਾਰਥ ਪਾਏ ਰਹੇ ਹਨ।
ਬੀਬੀ ਕਿਰਨਦੀਪ ਕੌਰ ਨੇ ਦੱਸਿਆ ਕਿ ਉਹ ਹਰ ਹਫ਼ਤੇ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਅਸਾਮ ਦੀ ਡਿਬਰੂਗੜ ਜੇਲ੍ਹ ਜਾਂਦੀ ਹੈ। ਹਰ ਹਫ਼ਤੇ ਵਾਂਗ ਅੱਜ ਦੀ ਮੁਲਾਕਾਤ ਦਾ ਸਮਾਂ ਵੀ ਬਹੁਤ ਛੇਤੀ ਲੰਘ ਗਿਆ। ਅੱਜ ਦੀ ਮੁਲਾਕਾਤ ਤੋਂ ਮੈਨੂੰ ਪੱਤਾ ਲੱਗਾ ਹੈ ਕਿ ਅੰਮ੍ਰਿਤਪਾਲ ਸਿੰਘ ਸਮੇਤ ਬਾਕੀ ਸਿੰਘ ਭੁੱਖ ਹੜਤਾਲ ’ਤੇ ਹਨ, ਇਸ ਦੇ ਕੁਝ ਕਾਰਨ ਹਨ, ਜਿਨ੍ਹਾਂ ਵਿੱਚੋਂ ਇੱਕ ਕਾਰਨ ਇਹ ਹੈ ਕਿ ਉਨ੍ਹਾਂ ਨੂੰ ਫ਼ੋਨ ਕਾਲ ਲਈ ਡਿਬਰੂਗੜ ਜੇਲ੍ਹ ਨੂੰ ਪੰਜਾਬ ਸਰਕਾਰ ਇਜਾਜ਼ਤ ਨਹੀਂ ਦੇ ਰਹੀ, ਇਸ ਵਜ੍ਹਾ ਕਾਰਨ ਪਰਿਵਾਰਾਂ ਨਾਲ ਗੱਲ ਨਹੀਂ ਹੁੰਦੀ। ਜੇਕਰ ਇਹ ਸਹੂਲਤ ਜੋ ਕੀ ਹਰ ਜੇਲ੍ਹ ਵਿੱਚ ਲਾਜ਼ਮ ਹੁੰਦੀ ਹੈ, ਦਿੱਤੀ ਜਾਵੇ ਤਾਂ 20 ਹਜ਼ਾਰ 25,000 ਰੁਪਏ ਜੋ ਕਿ ਇੱਕ ਇਨਸਾਨ ਦਾ ਇੱਕ ਮੁਲਾਕਾਤ ਲਈ ਲੱਗਦਾ ਹੈ ਉਹ ਨਹੀਂ ਲੱਗੇਗਾ। ਹਰ ਪਰਿਵਾਰ ਇਹ ਖਰਚਾ ਨਹੀਂ ਚੁੱਕ ਸਕਦਾ। ਫ਼ੋਨ ਦੀ ਸਹੂਲਤ ਨਾਲ ਅੰਦਰ ਜੋ ਸਿੰਘ ਹਨ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਮਾਨਸਿਕ ਹਾਲਤ ਠੀਕ ਰਹਿ ਸਕਦੀ ਹੈ। ਸਭ ਤੋਂ ਜ਼ਰੂਰੀ ਗੱਲ ਇਹ ਹੈ ਕੇ ਫ਼ੋਨ ਦੀ ਸਹੂਲਤ ਨਾਂਹ ਮਿਲਣ ਕਾਰਨ ਵਕੀਲਾਂ ਨਾਲ ਗੱਲ ਬਾਤ ਵੀ ਨਹੀਂ ਹੋ ਪਾਉਂਦੀ ਜਿਸ ਵਜ੍ਹਾ ਕਰ ਕੇ ਵਕੀਲਾਂ ਨੂੰ ਨਾ ਹੀ ਕੁਝ ਦੱਸਿਆ ਜਾ ਸਕਦਾ ਹੈ ਤੇ ਨਾਂਹ ਹੀ ਪੁੱਛਿਆ।
ਇਸ ਕਾਰਨ ਕੇਸ ਲੜਨ ਵਿੱਚ ਬਹੁਤ ਰੁਕਾਵਟ ਆ ਰਹੀ ਹੈ ਅਤੇ ਸਹੀ ਗ਼ਲਤ ਦਾ ਪਤਾ ਨਹੀਂ ਚੱਲ ਰਿਹਾ। ਦੂਜੀ ਗੱਲ ਇਹ ਹੈ ਕਿ ਜੇਲ੍ਹ ਵਿੱਚ ਖਾਣ ਪੀਣ ਦਾ ਪ੍ਰਬੰਧ ਠੀਕ ਨਹੀਂ ਹੈ। ਕਈ ਵਾਰ ਦਾਲ ਸਬਜ਼ੀ ਵਿੱਚ ਨਮਕ ਹੀ ਨਹੀਂ ਪਾਉਂਦੇ ਤੇ ਕਈ ਵਾਰ ਰੋਟੀਆਂ ਜੋ ਖਾਣ ਲਾਇਕ ਨਹੀਂ ਹੁੰਦੀਆਂ ਉਨ੍ਹਾਂ ਵਿੱਚ ਤੰਬਾਕੂ ਮਿਲਦਾ ਹੈ, ਜੋ ਵੀ ਖਾਣਾ ਬਣਾਉਂਦਾ ਹੈ ਉਹ ਤੰਬਾਕੂ ਦੀ ਵਰਤੋਂ ਕਰਦਾ ਹੈ, ਉਨ੍ਹਾਂ ਹੱਥਾਂ ਨਾਲ ਹੀ ਸਿੰਘਾ ਦਾ ਖਾਣਾ ਤਿਆਰ ਕੀਤਾ ਜਾਂਦਾ ਹੈ। ਕਈ ਵਾਰ ਇਹ ਕਹਿ ਕੇ ਸਾਰ ਦਿੰਦੇ ਹਨ ਕੇ ਸਾਨੂੰ ਤੁਹਾਡੀ ਸਮਝ ਨਹੀਂ ਆ ਰਹੀ, ਨਾਂ ਹੀ ਕੋਈ ਇੰਟਰਪ੍ਰੇਟਰ ਹੈ ਜੋ ਸਮਝਾ ਸਕੇ। ਕੁਝ ਕੁ ਸਿੰਘਾਂ ਨੂੰ ਅਜਿਹੇ ਪ੍ਰੈਸ਼ਰ ਕਾਰਨ ਮਾਨਸਿਕ ਤੰਗੀਆਂ ਵੀ ਆ ਰਹੀਆਂ ਹਨ। ਜਿਸ ਕਾਰਨ ਸਿਹਤ ’ਤੇ ਬਹੁਤ ਫ਼ਰਕ ਪੈ ਰਿਹਾ ਹੈ। ਸਰਕਾਰ ਨੂੰ ਜਲਦ ਤੋਂ ਜਲਦ ਇਨ੍ਹਾਂ ਮਸਲਿਆਂ ਦਾ ਹੱਲ ਕਰਨਾ ਚਾਹੀਦਾ ਹੈ। ਇਹ ਕੇਵਲ ਆਮ ਸਹੂਲਤਾਂ ਦੀ ਮੰਗ ਹੈ ਨਾਂਹ ਹੀ ਕੋਈ ਵੀ. ਆਈ. ਪੀ. ਟਰੀਟਮੈਂਟ ਦੀ ਡਿਮਾਂਡ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਤੋਂ ਇਸ ਭੁੱਖ ਹੜਤਾਲ ਵਿੱਚ ਆਪਣੇ ਸਰਦਾਰ (ਪਤੀ) ਜੀ ਦੇ ਨਾਲ ਸ਼ਾਮਿਲ ਹਾਂ।
Post navigation
ਨੀਵ ਵੈਲਫੇਅਰ ਸੁਸਾਇਟੀ ਵਲੋ ਐੱਸ .ਡੀ.ਐਮ ਬਟਾਲਾ ਨੂੰ ਕੈਮਰੇ ਲਗਾਉਣ ਲਈ 15000 ਦਾ ਚੈਕ ਸੌਂਪਿਆ
ਕਿਸੇ ਇਕ ਚੈਨਲ ਨੂੰ ਅਧਿਕਾਰ ਨਾਂਹ ਦੇ ਕੇ SGPC ਸ਼ੁਰੂ ਕਰਨ ਜਾ ਰਹੀ ਹੈ ਆਪਣਾ You Tube ਚੈਨਲ, ਲਾਈਵ ਹੋਵੇਗਾ ਗੁਰਬਾਣੀ ਪ੍ਰਸਾਰਣ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us