Sad News: ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਦੇਹਾਂਤ

Sad News: ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਦੇਹਾਂਤ


ਵੀਓਪੀ ਬਿਊਰੋ, ਚੰਡੀਗੜ੍ਹ : ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਪੀਜੀਆਈ ਚੰਡੀਗੜ੍ਹ ‘ਚ ਅੱਜ ਸਵੇਰੇ 11 ਵਜੇ ਆਖ਼ਰੀ ਸਾਹ ਲਿਆ।ਬੀਰ ਦਵਿੰਦਰ ਸਿੰਘ ਦੇ ਫੂਡ ਪਾਈਪ ਵਿਚ ਕੈਂਸਰ ਡਿਟੈਕਟ ਹੋਇਆ ਸੀ, ਲੰਘੀ 16 ਜੂਨ ਨੂੰ ਉਨ੍ਹਾਂ ਦੀ ਸਿਹਤ ਵਿਚ ਕਾਫੀ ਕਮਜ਼ੋਰੀ ਆ ਗਈ ਸੀ ਅਤੇ ਪੀ .ਜੀ .ਆਈ ਵਿਖੇ ਬੀਰ ਦਵਿੰਦਰ ਸਿੰਘ ਦਾ ਬੇਟਾ ਅਨੰਤਵੀਰ ਸਿੰਘ ਸਰਾਓ, ਬੇਟੀ ਵਿੰਕੂ ਸਰਾਓ ਮੌਜੂਦ ਸਨ। ਜਾਣਕਾਰੀ ਅਨੁਸਾਰ ਬੀਰ ਦਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਪਟਿਆਲਾ ਵਿਖੇ ਹੀ ਹੋਵੇਗਾ।

ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਨੇ ਉਨ੍ਹਾਂ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਇਕ ਹੁਨਰਮੰਦ ਸਿਆਸਤਦਾਨ ਸਨ ਤੇ ਉਨ੍ਹਾਂ ਨੂੰ ਵਿਧਾਨ ਸਭਾ ਦੀ 2002-07 ਦੀ ਸਰਕਾਰ ਦੌਰਾਨ ਸਰਬੋਤਮ ਸੰਸਦ ਮੈਂਬਰ ਦਾ ਖਿਤਾਬ ਵੀ ਮਿਲਿਆ ਸੀ। ਉਹ ਪੰਜਾਬ ਦੀ ਵਿਧਾਨ ਸਭਾ ਵਿੱਚ 2003 ਤੋਂ 2004 ਤਕ ਡਿਪਟੀ ਸਪੀਕਰ ਰਹੇ।

error: Content is protected !!