ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ

ਅੰਮ੍ਰਿਤਸਰ (ਵੀਓਪੀ ਬਿਊਰੋ) ਸੰਸਦ ਮੈਂਬਰ ਰਾਘਵ ਚੱਢਾ ਆਪਣੀ ਮੰਗੇਤਰ ਅਦਾਕਾਰਾ ਪਰਿਣੀਤੀ ਚੋਪੜਾ ਨਾਲ ਸ਼ਨੀਵਾਰ ਨੂੰ ਅੰਮ੍ਰਿਤਸਰ ਪੁੱਜੇ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਪਰਿਣੀਤੀ ਨੇ ਸੂਟ ਪਾਇਆ ਸੀ ਜਦੋਂਕਿ ਰਾਘਵ ਚੱਢਾ ਨੇ ਕੁੜਤਾ ਪਜਾਮਾ ਅਤੇ ਨਹਿਰੂ ਜੈਕੇਟ ਪਹਿਨੀ ਸੀ।

ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੀ ਮੰਗਣੀ 13 ਮਈ ਨੂੰ ਇੱਕ ਸ਼ਾਨਦਾਰ ਸਮਾਰੋਹ ਵਿੱਚ ਹੋਈ ਸੀ। ਹੁਣ ਉਨ੍ਹਾਂ ਦੇ ਵਿਆਹ ਦੀਆਂ ਚਰਚਾਵਾਂ ਤੇਜ਼ ਹਨ। ਸੂਤਰਾਂ ਮੁਤਾਬਕ ਦੋਵਾਂ ਦਾ ਵਿਆਹ ਉਦੈਪੁਰ ‘ਚ ਹੋਵੇਗਾ। ਉਥੇ ਥਾਂ ਦੀ ਤਲਾਸ਼ੀ ਲਈ ਜਾ ਰਹੀ ਹੈ।

error: Content is protected !!