Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
July
1
ਚੰਨੀ ਸਰਕਾਰ ਵੱਲੋਂ ਗੋਆ ‘ਚ ਸਰਕਾਰੀ ਜ਼ਮੀਨ ਲੀਜ਼ ‘ਤੇ ਦੇਣ ਦੇ ਮਾਮਲੇ ‘ਚ ਮਾਨ ਸਰਕਾਰ ਦਾ ਵੱਡਾ ਐਕਸ਼ਨ, ਜਲਦ ਨੋਟਿਸ ਭੇਜਣ ਦੀ ਤਿਆਰੀ
Latest News
National
Politics
Punjab
ਚੰਨੀ ਸਰਕਾਰ ਵੱਲੋਂ ਗੋਆ ‘ਚ ਸਰਕਾਰੀ ਜ਼ਮੀਨ ਲੀਜ਼ ‘ਤੇ ਦੇਣ ਦੇ ਮਾਮਲੇ ‘ਚ ਮਾਨ ਸਰਕਾਰ ਦਾ ਵੱਡਾ ਐਕਸ਼ਨ, ਜਲਦ ਨੋਟਿਸ ਭੇਜਣ ਦੀ ਤਿਆਰੀ
July 1, 2023
Voice of Punjab
ਚੰਨੀ ਸਰਕਾਰ ਵੱਲੋਂ ਗੋਆ ‘ਚ ਸਰਕਾਰੀ ਜ਼ਮੀਨ ਲੀਜ਼ ‘ਤੇ ਦੇਣ ਦੇ ਮਾਮਲੇ ‘ਚ ਮਾਨ ਸਰਕਾਰ ਦਾ ਵੱਡਾ ਐਕਸ਼ਨ, ਜਲਦ ਨੋਟਿਸ ਭੇਜਣ ਦੀ ਤਿਆਰੀ
ਚੰਡੀਗੜ੍ਹ (ਵੀਓਪੀ ਬਿਊਰੋ) ਗੋਆ ਦੇ ਸਮੁੰਦਰੀ ਕੰਢੇ ‘ਤੇ ਜ਼ਮੀਨ ਪੰਜਾਬ ਸਰਕਾਰ ਨੇ ਇਕ ਨਿੱਜੀ ਕੰਪਨੀ ਨੂੰ ਲੀਜ਼ ‘ਤੇ ਦਿੱਤੀ ਸੀ। ਇਹ ਅੱਠ ਏਕੜ ਜ਼ਮੀਨ ਠੇਕੇ ’ਤੇ ਦਿੱਤੀ ਗਈ ਸੀ। ਜਿਸ ਨੂੰ ਹੁਣ ਪੰਜਾਬ ਸਰਕਾਰ ਨੇ ਰੱਦ ਕਰ ਦਿੱਤਾ ਹੈ। ਅੱਠ ਏਕੜ ਜ਼ਮੀਨ ਦਾ ਟੈਂਡਰ ਸਿਰਫ਼ 1.13 ਲੱਖ ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ 15 ਸਾਲਾਂ ਲਈ ਦਿੱਤਾ ਗਿਆ ਸੀ। ਸੈਰ ਸਪਾਟਾ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਅਨੁਸਾਰ ਸਰਕਾਰ ਇਸ ਕੰਪਨੀ ਨੂੰ ਲੀਜ਼ ਰੱਦ ਕਰਨ ਲਈ ਨੋਟਿਸ ਦੇਣ ਜਾ ਰਹੀ ਹੈ।
ਦੱਸ ਦੇਈਏ ਕਿ ਇਹ ਜ਼ਮੀਨ ਪਿਛਲੀ ਸਰਕਾਰ ਵੇਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੀਜ਼ ‘ਤੇ ਦਿੱਤੀ ਸੀ। ਰਾਜ ਵਿਜੀਲੈਂਸ ਬਿਊਰੋ ਵੀ ਇਸ ਮਾਮਲੇ ਦੀ ਜਾਂਚ ਕਰ ਰਿਹਾ ਹੈ। ਇਹ ਲੀਜ਼ ਕਥਿਤ ਤੌਰ ’ਤੇ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਬਹੁਤ ਘੱਟ ਕੀਮਤ ’ਤੇ ਦਿੱਤੀ ਗਈ ਸੀ। ਸੈਰ ਸਪਾਟਾ ਵਿਭਾਗ ਦੇ ਪ੍ਰਮੁੱਖ ਸਕੱਤਰ ਗੁਰਕੀਰਤ ਕਿਰਪਾਲ ਅਨੁਸਾਰ ਇਹ 8 ਏਕੜ ਜ਼ਮੀਨ ਜੇਕੇ ਸਟੋਰਜ਼ ਨਾਂ ਦੀ ਕੰਪਨੀ ਨੂੰ 15 ਸਾਲਾਂ ਲਈ ਸਿਰਫ਼ 13 ਲੱਖ ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਦਿੱਤੀ ਗਈ ਸੀ। ਪੰਜਾਬ ਸਰਕਾਰ ਨੇ ਇਹ ਜ਼ਮੀਨ ਪ੍ਰਾਈਵੇਟ ਕੰਪਨੀਆਂ ਤੋਂ ਲਈ ਸੀ। ਇਸ ਵਿੱਚ ਪੰਜਾਬ ਦੇ ਸੈਰ ਸਪਾਟਾ ਵਿਭਾਗ ਅਧੀਨ ਤਿੰਨ ਕੰਪਨੀਆਂ ਗੁਲਮੋਹਰ ਰਿਜ਼ੋਰਟ, ਸਤਕਾਰ ਹੋਲੀਡੇਜ਼ ਅਤੇ ਪੰਜਾਬ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਦਾ ਹਿੱਸਾ ਹਨ।
2022 ਵਿੱਚ ਜਦੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਨ ਤਾਂ ਪੰਜਾਬ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਨੇ ਇਹ ਜ਼ਮੀਨ ਇੱਕ ਨਿੱਜੀ ਕੰਪਨੀ ਨੂੰ ਲੀਜ਼ ‘ਤੇ ਦਿੱਤੀ ਸੀ। ਪਰ ਇਸ ਟੈਂਡਰ ਪ੍ਰਕਿਰਿਆ ਤੋਂ ਪਹਿਲਾਂ ਇਨ੍ਹਾਂ ਤਿੰਨਾਂ ਕੰਪਨੀਆਂ ਤੋਂ ਸਹਿਮਤੀ ਨਹੀਂ ਲਈ ਗਈ ਸੀ ਅਤੇ ਇਹ ਤੈਅ ਕੀਤਾ ਗਿਆ ਸੀ ਕਿ ਲੀਜ਼ ਪ੍ਰਕਿਰਿਆ ਤੋਂ ਬਾਅਦ ਇਨ੍ਹਾਂ ਦੀ ਸਹਿਮਤੀ ਲਈ ਜਾਵੇਗੀ। ਹਾਲਾਂਕਿ ਇਨ੍ਹਾਂ ਵਿੱਚੋਂ ਇੱਕ ਕੰਪਨੀ ਨੇ ਇਸ ਲਈ ਸਹਿਮਤੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
Post navigation
ਪਿਰਾਮਿਡ ਕਾਲਜ ਦੇ ਵਿਦਿਆਰਥੀਆਂ ਨੂੰ ਕੈਨੇਡਾ ਵਿਚ ਪੜ੍ਹਨ ਦੇ ਮੌਕੇ ਸਮੇਤ ਮਿਲੀ $3000 ਦੀ ਸਕਾਲਰਸ਼ਿਪ
ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us