SGPC ਨੇ ਕਿਹਾ- ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੂੰ ਖੁਦ ਖਾਣਾ ਬਣਾਉਣ ਦੀ ਇਜਾਜ਼ਤ ਦਿੱਤੀ ਜਾਵੇ, ਤਾਂ ਡੀ. ਸੀ. ਨੇ ਕਿਹਾ ਕਿ ਕੋਈ ਭੁੱਖ ਹੜਤਾਲ ‘ਤੇ ਨਹੀਂ

SGPC ਨੇ ਕਿਹਾ- ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੂੰ ਖੁਦ ਖਾਣਾ ਬਣਾਉਣ ਦੀ ਇਜਾਜ਼ਤ ਦਿੱਤੀ ਜਾਵੇ, ਤਾਂ ਡੀ. ਸੀ. ਨੇ ਕਿਹਾ ਕਿ ਕੋਈ ਭੁੱਖ ਹੜਤਾਲ ‘ਤੇ ਨਹੀਂ

ਵੀਓਪੀ ਬਿਊਰੋ – ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਦੀ ਸਹੀ ਖਾਣਾ ਨਾ ਮਿਲਣ ਦੀ ਗੱਲ ਨੂੰ ਲੈ ਕੇ ਹੁਣ ਡਿਬਰੂਗੜ੍ਹ ਦੇ ਡਿਪਟੀ ਕਮਿਸ਼ਨਰ ਵਿਸ਼ਵਜੀਤ ਪੈਗੂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਭੁੱਖ ਹੜਤਾਲ ‘ਤੇ ਨਹੀਂ ਹਨ।

ਇਸ ਤੋਂ ਪਹਿਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਕਿਹਾ ਕਿ ਉਨ੍ਹਾਂ ਨੂੰ ਜੇਲ੍ਹ ਵਿੱਚ ਖਾਣਾ ਬਣਾਉਣ ਦੀ ਇਜਾਜ਼ਤ ਦਿੱਤੀ ਜਾਵੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਾਮੀ ਨੇ ਕਿਹਾ ਕਿ ਉਨ੍ਹਾਂ ਨੂੰ ਮੀਡੀਆ ਤੋਂ ਸੂਚਨਾ ਮਿਲੀ ਹੈ ਕਿ ਜੇਲ੍ਹ ਵਿੱਚ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਦੀ ਸਹੀ ਤਰੀਕੇ ਨਾਲ ਦੇਖਭਾਲ ਨਹੀਂ ਕੀਤੀ ਜਾ ਰਹੀ ਹੈ ਅਤੇ ਸਿੱਖ ਕੈਦੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਉਹ ਜੇਲ੍ਹ ਵਿੱਚ ਸਥਾਨਕ ਲੋਕਾਂ ਦੀ ਭਾਸ਼ਾ ਨਹੀਂ ਸਮਝਦੇ ਹਨ। ਧਾਮੀ ਨੇ ਜੇਲ੍ਹ ਪ੍ਰਸ਼ਾਸਨ ਨੂੰ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਨੂੰ ਭਾਸ਼ਾ ਅਨੁਵਾਦਕ ਮੁਹੱਈਆ ਕਰਵਾਉਣ ਦੀ ਵੀ ਅਪੀਲ ਕੀਤੀ ਹੈ।

ਜੇਲ੍ਹ ਵਿੱਚ ਸਿੱਖ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਵਿੱਚ ਤੰਬਾਕੂ ਦੀ ਮਿਲਾਵਟ ਹੋਣ ਦੀਆਂ ਰਿਪੋਰਟਾਂ ’ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਧਾਮੀ ਨੇ ਇਹ ਵੀ ਮੰਗ ਕੀਤੀ ਕਿ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਨੂੰ ਜੇਲ੍ਹ ਵਿੱਚ ਆਪਣਾ ਖਾਣਾ ਪਕਾਉਣ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਸਿੱਖਾਂ ਵੱਲੋਂ ਖਾਣ ਵਾਲੇ ਭੋਜਨ ਵਿੱਚ ਤੰਬਾਕੂ ਨਾ ਹੋਵੇ। ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਨੂੰ ਕਾਨੂੰਨੀ ਮਦਦ ਲਈ ਵਕੀਲ ਮੁਹੱਈਆ ਕਰਵਾਏ ਜਾ ਚੁੱਕੇ ਹਨ, ਜਿਨ੍ਹਾਂ ਨੂੰ ਤਾਜ਼ਾ ਘਟਨਾਕ੍ਰਮ ਬਾਰੇ ਕਾਰਵਾਈ ਕਿਹਾ ਜਾਵੇਗਾ।

ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਖਾਲਿਸਤਾਨ ਪੱਖੀ ਕਾਰਕੁਨ ਅੰਮ੍ਰਿਤਪਾਲ ਸਿੰਘ ਵੱਲੋਂ ਭੁੱਖ ਹੜਤਾਲ ਕਰਨ ਬਾਰੇ ਪੰਜਾਬ ਵਿੱਚ ਸੋਸ਼ਲ ਮੀਡੀਆ ’ਤੇ ਚੱਲ ਰਹੀਆਂ ਚਰਚਾਵਾਂ ’ਤੇ ਵਿਰਾਮ ਲਗਾਉਂਦੇ ਹੋਏ ਡਿਬਰੂਗੜ੍ਹ ਦੇ ਡਿਪਟੀ ਕਮਿਸ਼ਨਰ ਵਿਸ਼ਵਜੀਤ ਪੈਗੂ ਨੇ ਇਸ ਗੱਲ ਨੂੰ ਨਕਾਰਿਆ ਹੈ ਕਿ ਉਹ ਡਿਬਰੂਗੜ੍ਹ ਜੇਲ੍ਹ ਵਿੱਚ ਭੁੱਖ ਹੜਤਾਲ ’ਤੇ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੇ ਹਾਲ ਹੀ ਵਿੱਚ ਦਾਅਵਾ ਕੀਤਾ ਸੀ ਕਿ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਨੇ ਜੇਲ੍ਹ ਵਿੱਚ ਭੁੱਖ ਹੜਤਾਲ ਕੀਤੀ ਸੀ।

error: Content is protected !!