ਰਿਸ਼ਤੇਦਾਰਾਂ ਤੋਂ ਤੰਗ ਆ ਕੇ ਪੰਜਾਬੀ ਲੋਕ ਗਾਇਕ ਨੇ ਕੀਤੀ ਖ਼ੁਦਕੁਸ਼ੀ

ਰਿਸ਼ਤੇਦਾਰਾਂ ਤੋਂ ਤੰਗ ਆ ਕੇ ਪੰਜਾਬੀ ਲੋਕ ਗਾਇਕ ਨੇ ਕੀਤੀ ਖ਼ੁਦਕੁਸ਼ੀ


ਵੀਓਪੀ ਬਿਊਰੋ, ਸੁਨਾਮ : ਰਿਸ਼ਤੇਦਾਰਾਂ ਤੋਂ ਪਰੇਸ਼ਾਨ ਪੰਜਾਬੀ ਲੋਕ ਗਾਇਕ ਵੱਲੋਂ ਰੇਲ ਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ ਗਈ ਹੈ। ਮ੍ਰਿਤਕ ਦੀ ਪਛਾਣ ਸੁਨਾਮ ਦੇ ਰਹਿਣ ਵਾਲੇ ਪੰਜਾਬੀ ਲੋਕ ਗਾਇਕ ਰਣਜੀਤ ਸਿੰਘ ਵਜੋਂ ਹੋਈ ਹੈ।


ਜੀਆਰਪੀ ਦੇ ਸਬ-ਇੰਸਪੈਕਟਰ ਜਗਵਿੰਦਰ ਸਿੰਘ ਅਤੇ ਨਰਦੇਵ ਸਿੰਘ ਨੇ ਦੱਸਿਆ ਕਿ ਰੇਲਵੇ ਟਰੈਕ ਤੋਂ ਰਾਤ ਨੂੰ ਇੱਕ ਲਾਸ਼ ਮਿਲੀ ਸੀ, ਜਿਸ ਨੂੰ ਜੀਆਰਪੀ ਚੌਕੀ ‘ਚ ਸ਼ਨਾਖ਼ਤ ਲਈ ਰੱਖਿਆ ਗਿਆ। ਅੱਜ ਉਸ ਦੀ ਪਛਾਣ ਰਣਜੀਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਸੁਨਾਮ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਰਣਜੀਤ ਸਿੰਘ ਦੀ ਪਤਨੀ ਨੇ ਦਿੱਤੇ ਬਿਆਨਾਂ ਵਿੱਚ ਕਿਹਾ ਕਿ ਕੁੱਝ ਸਮਾਂ ਪਹਿਲਾਂ ਉਨ੍ਹਾਂ ਨੇ ਆਪਣੀ ਲੜਕੀ ਦਾ ਵਿਆਹ ਕੀਤਾ ਸੀ ਅਤੇ ਉਸ ਦੇ ਰਿਸ਼ਤੇਦਾਰਾਂ ਨਾਲ ਰਣਜੀਤ ਸਿੰਘ ਦੇ ਲੈਣ-ਦੇਣ ਦਾ ਝਗੜਾ ਸੀ ਜਿਸ ਨੂੰ ਲੈਕੇ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਰਣਜੀਤ ਸਿੰਘ ਨੇ ਰਿਸ਼ਤੇਦਾਰਾਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ ਹੈ ।

ਜੀਆਰਪੀ ਦੇ ਸਹਾਇਕ ਥਾਣੇਦਾਰ ਨਰਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

error: Content is protected !!