ਵਿਸ਼ਵ ਕੱਪ ਦਾ ਇਕ ਵੀ ਮੈਚ ਮੁਹਾਲੀ ਨਾ ਕਰਵਾਉਣ ਦੇ ਫ਼ੈਸਲੇ ਉਤੇ ਮੁੜ ਵਿਚਾਰ ਕਰੇ ਬੀਸੀਸੀਆਈ, ਖੇਡ ਮੰਤਰੀ ਮੀਤ ਹੇਅਰ ਨੇ ਬੀਸੀਸੀਆਈ ਨੂੰ ਲਿਖੀ ਚਿੱਠੀ

ਵਿਸ਼ਵ ਕੱਪ ਦਾ ਇਕ ਵੀ ਮੈਚ ਮੁਹਾਲੀ ਨਾ ਕਰਵਾਉਣ ਦੇ ਫ਼ੈਸਲੇ ਉਤੇ ਮੁੜ ਵਿਚਾਰ ਕਰੇ ਬੀਸੀਸੀਆਈ, ਖੇਡ ਮੰਤਰੀ ਮੀਤ ਹੇਅਰ ਨੇ ਬੀਸੀਸੀਆਈ ਨੂੰ ਲਿਖੀ ਚਿੱਠੀ


ਵੀਓਪੀ ਬਿਊਰੋ, ਚੰਡੀਗੜ੍ਹ : ਕ੍ਰਿਕਟ ਵਿਸ਼ਵ ਕੱਪ-2023 ਦਾ ਮੁਹਾਲੀ ਸਟੇਡੀਅਮ ਵਿਚ ਇਕ ਵੀ ਮੈਚ ਨਾ ਕਰਵਾਉਣ ਦੇ ਫ਼ੈਸਲੇ ਉਤੇ ਬੀਸੀਸੀਆਈ ਮੁੜ ਵਿਚਾਰ ਕਰੇ। ਇਹ ਸਲਾਹ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬੀਸੀਸੀਆਈ ਨੂੰ ਪੱਤਰ ਲਿਖ ਕੇ ਦਿੱਤੀ।
ਮੀਤ ਹੇਅਰ ਨੇ ਬੀਸੀਸੀਆਈ ਦੇ ਪ੍ਰਧਾਨ ਰੋਜਰ ਬਿੰਨੀ ਤੇ ਸਕੱਤਰ ਜੈ ਸ਼ਾਹ ਨੂੰ ਪੱਤਰ ਲਿਖ ਕੇ ਪੰਜਾਬ ਦੇ ਅਮੀਰ ਵਿਰਸੇ, ਖੇਡਾਂ ਵਿਚ ਯੋਗਦਾਨ ਅਤੇ ਪੰਜਾਬ ਵੱਲੋਂ ਦੇਸ਼ ਨੂੰ ਦਿੱਤੇ ਮਹਾਨ ਕ੍ਰਿਕਟਰਾਂ ਦਾ ਹਵਾਲਾ ਦਿੰਦਿਆਂ ਮੁਹਾਲੀ ਵਿਖੇ ਮੈਚ ਕਰਵਾਉਣ ਦੀ ਮੰਗ ਕੀਤੀ ਹੈ।


ਉਨ੍ਹਾਂ ਲਿਖਿਆ ਕਿ ਬੀਸੀਸੀਆਈ ਦੇ ਮੀਤ ਪ੍ਰਧਾਨ ਰਾਜੀਵ ਸ਼ੁਕਲਾ ਦੇ ਮੀਡੀਆ ਵਿਚ ਆਏ ਬਿਆਨ ਵਿਚ ਆਖਿਆ ਗਿਆ ਹੈ ਕਿ ਮੁਹਾਲੀ ਦਾ ਸਟੇਡੀਅਮ ਮੈਚ ਕਰਵਾਉਣ ਲਈ ਆਈਸੀਸੀ ਦੇ ਮਾਪਦੰਡਾਂ ਉਤੇ ਖਰਾ ਨਹੀਂ ਉਤਰਦਾ। ਮੈਂ ਆਪ ਜੀ ਤੋਂ ਜਾਣਨਾ ਚਾਹੁੰਦਾ ਹਾਂ ਕਿ ਅਜਿਹੇ ਕਿਹੜੇ ਆਈਸੀਸੀ ਦੇ ਮਾਪਦੰਡਾ ਹਨ ਜਿਨ੍ਹਾਂ ਦੇ ਆਧਾਰ ’ਤੇ ਮੈਚ ਲਈ ਮੁਹਾਲੀ ਅਯੋਗ ਹੈ। ਇਸ ਤੋਂ ਇਲਾਵਾ ਮਾਪਦੰਡਾਂ ਵਿਚ ਮੌਜੂਦਾ ਸਮੇਂ ਕੋਈ ਤਬਦੀਲੀ ਨਹੀਂ ਕੀਤੀ ਗਈ ਕਿਉਂਕਿ ਸਤੰਬਰ 2022 ਵਿਚ ਭਾਰਤ-ਆਸਟਰੇਲੀਆ ਮੈਚ ਖੇਡਿਆ ਗਿਆ। ਪਿਛਲੇ ਸਮੇਂ ’ਚ ਵਿਸ਼ਵ ਕੱਪ ਦੇ ਮੈਚ ਵੀ ਖੇਡੇ ਗਏ।

ਇਹ ਵੀ ਦੱਸਿਆ ਜਾਵੇ ਕਿ ਕੀ ਆਈਸੀਸੀ ਦੀ ਟੀਮ ਵੱਲੋਂ ਮਾਪਦੰਡ ਦੇਖਣ ਲਈ ਮੁਹਾਲੀ ਸਟੇਡੀਅਮ ਦਾ ਕੋਈ ਦੌਰਾ ਵੀ ਕੀਤਾ ਗਿਆ?
ਉਨ੍ਹਾਂ ਲਿਖਿਆ ਕਿ ਖੇਡਾਂ ਦੇ ਖੇਤਰ ਵਿਚ ਪੰਜਾਬ ਨੂੰ ਦੇਸ਼ ਦਾ ਮੋਹਰੀ ਅਤੇ ਝੰਡਾਬਰਦਾਰ ਹੋਣ ਦਾ ਮਾਣ ਹਾਸਲ ਹੈ। ਜਦੋਂ ਕੌਮੀ ਪੱਧਰ ’ਤੇ ਸਭ ਤੋਂ ਪਸੰਦੀਦਾ ਖੇਡ ਭਾਵ ਕ੍ਰਿਕਟ ਦੀ ਗੱਲ ਆਉਂਦੀ ਹੈ, ਤਾਂ ਪੰਜਾਬ ਨੇ ਕ੍ਰਿਕਟ ਜਗਤ ਨੂੰ ਲਾਲਾ ਅਮਰਨਾਥ, ਬਿਸ਼ਨ ਸਿੰਘ ਬੇਦੀ, ਮਹਿੰਦਰ ਅਮਰਨਾਥ, ਯਸ਼ਪਾਲ ਸ਼ਰਮਾ, ਮਦਨ ਲਾਲ, ਨਵਜੋਤ ਸਿੰਘ ਸਿੱਧੂ, ਹਰਭਜਨ ਸਿੰਘ, ਯੁਵਰਾਜ ਸਿੰਘ, ਰੀਤਇੰਦਰ ਸੋਢੀ, ਦਿਨੇਸ਼ ਮੋਂਗੀਆ, ਹਰਵਿੰਦਰ ਸਿੰਘ, ਵਿਕਰਮ ਰਾਠੌਰ, ਸ਼ਰਨਦੀਪ ਸਿੰਘ ਵਰਗੇ ਦਿੱਗਜ਼ ਤੇ ਹਾਲ ਹੀ ਵਿਚ ਧੁੰਮਾਂ ਪਾਉਣ ਵਾਲੇ ਸ਼ੁਭਮਨ ਗਿੱਲ ਤੇ ਅਰਸ਼ਦੀਪ ਸਿੰਘ ਵਰਗੇ ਕ੍ਰਿਕਟਰ ਦਿੱਤੇ ਹਨ।

error: Content is protected !!