ਭਾਜਪਾ ਪੰਜਾਬ ਵਿਚ ਕਰਨ ਜਾ ਰਹੀ ਵੱਡਾ ਫੇਰਬਦਲ, ਸੁਨੀਲ ਜਾਖੜ ਬਣਨਗੇ ਸੂਬਾ ਪ੍ਰਧਾਨ !

ਭਾਜਪਾ ਪੰਜਾਬ ਵਿਚ ਕਰਨ ਜਾ ਰਹੀ ਵੱਡਾ ਫੇਰਬਦਲ, ਸੁਨੀਲ ਜਾਖੜ ਬਣਨਗੇ ਸੂਬਾ ਪ੍ਰਧਾਨ !


ਵੀਓਪੀ ਬਿਊਰੋ, ਚੰਡੀਗੜ੍ਹ : ਭਾਜਪਾ 2024 ਦੀਆਂ ਲੋਕ ਸਭਾ ਚੋਣਾਂ ਨੂੰ ਦੇਖਦਿਆਂ ਪੰਜਾਬ ’ਚ ਇਕ ਵੱਡਾ ਦਾਅ ਖੇਡਣ ਦੀ ਤਿਆਰੀ ’ਚ ਹੈ।ਸ਼੍ਰੋਮਣੀ ਅਕਾਲੀ ਦਲ ਨਾਲੋਂ ਗਠਜੋੜ ਟੁੱਟਣ ਤੋਂ ਬਾਅਦ ਭਾਜਪਾ ਲਗਾਤਾਰ ਅਜਿਹੇ ਚਿਹਰੇ ਦੀ ਭਾਲ ’ਚ ਜੁਟੀ ਹੋਈ ਸੀ ਜੋ ਸ਼ਹਿਰਾਂ ਤੇ ਪਿੰਡਾਂ ’ਚ ਸਾਂਝੇ ਰੂਪ ਨਾਲ ਪ੍ਰਭਾਵ ਰੱਖਦਾ ਹੋਵੇ। ਸੁਨੀਲ ਜਾਖੜ ਭਾਰਤੀ ਜਨਤਾ ਪਾਰਟੀ ਦੇ ਨਵੇਂ ਪੰਜਾਬ ਪ੍ਰਧਾਨ ਹੋ ਸਕਦੇ ਹਨ। ਪੰਜਾਬ ’ਚ ਸੁਨੀਲ ਜਾਖੜ ਹਿੰਦੂ ਤੇ ਜੱਟ ਭਾਈਚਾਰੇ ਦਾ ਇਕ ਸਾਂਝਾ ਚਿਹਰਾ ਹਨ। ਕਿਸਾਨ ਪਰਿਵਾਰ ਨਾਲ ਜੁੜੇ ਜਾਖੜ ਨਾ ਸਿਰਫ਼ ਪਿੰਡ ’ਚ ਜੁੜੇ ਹਨ ਬਲਕਿ ਸ਼ਹਿਰਾਂ ’ਚ ਵੀ ਚੰਗੀ ਪਕੜ ਰੱਖਦੇ ਹਨ। ਇਹੀ ਕਾਰਨ ਹੈ ਕਿ ਭਾਜਪਾ ਪੰਜਾਬ ’ਚ ਜਾਖੜ ਦੇ ਨਾਂ ’ਤੇ ਵੱਡਾ ਦਾਅ ਖੇਡਣ ਜਾ ਰਹੀ ਹੈ।


ਜਾਣਕਾਰੀ ਮੁਤਾਬਕ ਜਾਖੜ ਦੇ ਨਾਂ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਆਪਣੀ ਮੋਹਰ ਲਗਾ ਦਿੱਤੀ ਹੈ। ਬਸ ਅਧਿਕਾਰਕ ਐਲਾਨ ਹੋਣਾ ਬਾਕੀ ਹੈ। ਸੂਤਰਾਂ ਮੁਤਾਬਕ ਅਸ਼ਵਨੀ ਸ਼ਰਮਾ ਨੇ ਪੰਜਾਬ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲੇ ਤਕ ਸੂਬੇ ਦੀ ਕਮਾਨ ਸੰਭਾਲ ਰਹੇ ਅਸ਼ਵਨੀ ਸ਼ਰਮਾ ਦੇ ਕੰਮ ਤੋਂ ਭਾਜਪਾ ਇਹ ਅਨੁਮਾਨ ਲਗਾ ਰਹੀ ਸੀ ਕਿ ਇਸ ਨਾਲ ਪੰਜਾਬ ’ਚ ਪਾਰਟੀ ਆਪਣੀ ਪੈਠ ਮਜ਼ਬੂਤ ਨਹੀਂ ਕਰ ਸਕਦੀ। ਇਹੀ ਕਾਰਨ ਹੈ ਕਿ ਭਾਜਪਾ ਪਹਿਲੀ ਵਾਰ ਹੋਰ ਪਾਰਟੀ ਤੋਂ ਆਏ ਨੇਤਾ ਦੇ ਹੱਥ ਕਮਾਨ ਦੇਣ ਜਾ ਰਹੀ ਹੈ।

error: Content is protected !!