ਕਾਨੂੰਨ ਦੇ ਰਖਵਾਲੇ ਹੀ ਤੋੜਣ ਲੱਗੇ ਕਾਨੂੰਨ… ਦਿੱਲੀ ਦੀ ਤੀਸ ਹਜ਼ਾਰੀ ਕੋਰਟ ‘ਚ ਵਕੀਲਾਂ ਨੇ ਗੁੰਡਾਗਰਦੀ ਕਰਦਿਆਂ ਕੀਤੀ ਫਾਇਰਿੰਗ

ਕਾਨੂੰਨ ਦੇ ਰਖਵਾਲੇ ਹੀ ਤੋੜਣ ਲੱਗੇ ਕਾਨੂੰਨ… ਦਿੱਲੀ ਦੀ ਤੀਸ ਹਜ਼ਾਰੀ ਕੋਰਟ ‘ਚ ਵਕੀਲਾਂ ਨੇ ਗੁੰਡਾਗਰਦੀ ਕਰਦਿਆਂ ਕੀਤੀ ਫਾਇਰਿੰਗ

 

ਨਵੀਂ ਦਿੱਲੀ (ਵੀਓਪੀ ਬਿਊਰੋ) ਦਿੱਲੀ ਦੇ ਤੀਸ ਹਜ਼ਾਰੀ ਕੋਰਟ ਕੰਪਲੈਕਸ ਦੇ ਬਾਹਰ ਗੋਲੀਬਾਰੀ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਵਕੀਲਾਂ ਵਿਚਾਲੇ ਬਹਿਸ ਤੋਂ ਬਾਅਦ ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ ‘ਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ। ਗੋਲੀਆਂ ਚੱਲਣ ਕਾਰਨ ਮੌਕੇ ‘ਤੇ ਹੜਕੰਪ ਮੱਚ ਗਿਆ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਕਰਨਾ ਸ਼ੁਰੂ ਕਰ ਦਿੱਤਾ।


ਵਕੀਲਾਂ ਵਿਚਾਲੇ ਹੋਈ ਗੋਲੀਬਾਰੀ ਦੀ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ‘ਚ ਵਕੀਲਾਂ ਨੂੰ ਭੀੜੀ ਗਲੀ ‘ਚੋਂ ਲੰਘਦੇ ਦੇਖਿਆ ਜਾ ਸਕਦਾ ਹੈ। ਗਲੀ ਦੇ ਚੌਰਾਹੇ ‘ਤੇ ਵਕੀਲਾਂ ਦੀ ਭੀੜ ਇਕੱਠੀ ਹੋ ਜਾਂਦੀ ਹੈ, ਉਦੋਂ ਹੀ ਇਸ ਭੀੜ ‘ਚੋਂ ਇਕ ਹੱਥ ‘ਚ ਪਿਸਤੌਲ ਉਠਦੀ ਦਿਖਾਈ ਦਿੰਦੀ ਹੈ। ਗੋਲੀ ਚਲਾਉਣ ਤੋਂ ਬਾਅਦ ਵਿਅਕਤੀ ਨੂੰ ਪਿੱਛੇ ਵੱਲ ਜਾਂਦਾ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਦੇਖ ਕੇ ਅਜਿਹਾ ਲੱਗ ਰਿਹਾ ਹੈ ਜਿਵੇਂ ਸਾਰੇ ਵਕੀਲ ਇੱਕ-ਦੂਜੇ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਕਿਉਂਕਿ ਗੋਲੀਬਾਰੀ ਦੌਰਾਨ ਕੋਈ ਵੀ ਡਰ ਕੇ ਇਧਰ-ਉਧਰ ਨਹੀਂ ਭੱਜਦਾ।


ਡਿਪਟੀ ਕਮਿਸ਼ਨਰ ਆਫ਼ ਪੁਲਿਸ (ਉੱਤਰੀ) ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਦੁਪਹਿਰ ਕਰੀਬ 1.35 ਵਜੇ ਸਬਜ਼ੀ ਮੰਡੀ ਥਾਣੇ ਨੂੰ ਸੂਚਨਾ ਮਿਲੀ ਕਿ ਤੀਸ ਹਜ਼ਾਰੀ ਅਦਾਲਤ ਦੇ ਅਹਾਤੇ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਡੀਸੀਪੀ ਨੇ ਕਿਹਾ, ਜਦੋਂ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਤਾਂ ਪਤਾ ਲੱਗਾ ਕਿ ਤੀਸ ਹਜ਼ਾਰੀ ਕੋਰਟ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਸਮੇਤ ਵਕੀਲਾਂ ਦੇ ਦੋ ਸਮੂਹਾਂ ਨੇ ਕਥਿਤ ਤੌਰ ‘ਤੇ ਹਵਾ ਵਿੱਚ ਗੋਲੀਬਾਰੀ ਕੀਤੀ ਜਿਸ ਵਿੱਚ ਕੋਈ ਜ਼ਖਮੀ ਨਹੀਂ ਹੋਇਆ। ਅਧਿਕਾਰੀ ਨੇ ਦੱਸਿਆ ਕਿ ਸਥਿਤੀ ਆਮ ਹੈ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

error: Content is protected !!