ਸਾਬਕਾ ਮੁੱਖ ਮੰਤਰੀ ਚੰਨੀ ਦੇ ਨਾਲ-ਨਾਲ ਬ੍ਰਹਮ ਮਹਿੰਦਰਾ ਵੀ ਵਿਜੀਲੈਂਸ ਦੀ ਰਾਡਾਰ ‘ਤੇ, ਦੋਵੇਂ ਆਗੂਆਂ ਖਿਲਾਫ਼ ਐਕਸ਼ਨ

ਸਾਬਕਾ ਮੁੱਖ ਮੰਤਰੀ ਚੰਨੀ ਦੇ ਨਾਲ-ਨਾਲ ਬ੍ਰਹਮ ਮਹਿੰਦਰਾ ਵੀ ਵਿਜੀਲੈਂਸ ਦੀ ਰਾਡਾਰ ‘ਤੇ, ਦੋਵੇਂ ਆਗੂਆਂ ਖਿਲਾਫ਼ ਐਕਸ਼ਨ

ਚੰਡੀਗੜ੍ਹ (ਵੀਓਪੀ ਬਿਊਰੋ) ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਦੋ ਸਾਬਕਾ ਮੰਤਰੀਆਂ ‘ਤੇ ਸ਼ਿਕੰਜਾ ਕੱਸਿਆ ਹੈ। ਇੱਕ ਪਾਸੇ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਤਿੰਨ ਮਹੀਨੇ ਮੁੱਖ ਮੰਤਰੀ ਰਹੇ ਚਰਨਜੀਤ ਸਿੰਘ ਚੰਨੀ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਤੀਜੀ ਵਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਵਿਜੀਲੈਂਸ ਟੀਮ ਨਵੀਂ ਚੰਡੀਗੜ੍ਹ ਸਥਿਤ ਸੀਨੀਅਰ ਕਾਂਗਰਸੀ ਆਗੂ ਬ੍ਰਹਮ ਮਹਿੰਦਰਾ, ਜੋ ਉਨ੍ਹਾਂ ਦੀ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਸਨ, ਦੇ ਫਾਰਮ ਹਾਊਸ ’ਤੇ ਵੀ ਪਹੁੰਚ ਗਈ। ਟੀਮ ਵੱਲੋਂ ਉਸ ਦੀ ਜਾਇਦਾਦ ਦਾ ਮੁਲਾਂਕਣ ਕਰਨ ਲਈ ਉਸ ਦੇ ਫਾਰਮ ਹਾਊਸ ਦੀ ਮਾਪ ਕੀਤੀ ਜਾ ਰਹੀ ਹੈ।


ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਨੂੰ ਵੀ ਸਰਕਾਰੀ ਖ਼ਜ਼ਾਨੇ ਦੀ ਬਰਬਾਦੀ ਨਹੀਂ ਕਰਨ ਦਿੱਤੀ ਜਾਵੇਗੀ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਬਿਊਰੋ ਵੱਲੋਂ ਬੁੱਧਵਾਰ ਸਵੇਰੇ ਕਰੀਬ 11 ਵਜੇ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਉਹ ਆਪਣੀ ਮਹਿੰਗੀ ਕਾਰ ‘ਚ ਕਰੀਬ 12.45 ‘ਤੇ ਵਿਜੀਲੈਂਸ ਦਫ਼ਤਰ ਪਹੁੰਚਿਆ, ਜਿੱਥੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਕਰੀਬ ਪੌਣੇ ਤਿੰਨ ਵਜੇ ਤੱਕ ਪੁੱਛਗਿੱਛ ਕੀਤੀ ਗਈ।

ਪੁੱਛਗਿੱਛ ਤੋਂ ਬਾਅਦ ਦਫਤਰ ਤੋਂ ਬਾਹਰ ਆਏ ਚੰਨੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਜੇਕਰ ਅਸੀਂ ਕੁਝ ਲੁੱਟਿਆ ਹੈ ਤਾਂ ਸਾਨੂੰ ਸਿੱਧੇ ਜੇਲ ‘ਚ ਡੱਕ ਦਿਓ, ਸਾਨੂੰ ਬਦਨਾਮ ਨਾ ਕਰੋ। ਚੰਨੀ ਨੇ ਕਿਹਾ ਕਿ ਕੈਪਟਨ ਅਤੇ ਬਾਦਲਾਂ ਨੇ ਵੀ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਮੇਰਾ ਕੋਈ ਨੁਕਸਾਨ ਨਹੀਂ ਕਰ ਸਕੇ। ਉਨ੍ਹਾਂ ‘ਆਪ’ ਸਰਕਾਰ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਇਸ ਸਰਕਾਰ ਨੇ 1000 ਕਰੋੜ ਦਾ ਸ਼ਰਾਬ ਘੁਟਾਲਾ ਕੀਤਾ ਹੈ। ਉਸ ਦੇ ਛੇ ਚਹੇਤਿਆਂ ਨੂੰ ਬਿਨਾਂ ਟੈਂਡਰ ਤੋਂ ਸ਼ਰਾਬ ਦੇ ਠੇਕੇ ਦਿੱਤੇ ਗਏ। ਇਸ ਦਾ ਹਿਸਾਬ ਕੌਣ ਦੇਵੇਗਾ।

ਵਿਜੀਲੈਂਸ ਦੀ ਤਕਨੀਕੀ ਟੀਮ ਨੇ ਨਿਊ ਚੰਡੀਗੜ੍ਹ ਸਥਿਤ ਬ੍ਰਹਮ ਮਹਿੰਦਰਾ ਦੇ ਫਾਰਮ ਹਾਊਸ ‘ਤੇ ਦਸਤਕ ਦਿੱਤੀ। ਟੀਮ ਵਿੱਚ ਸ਼ਾਮਲ ਅਧਿਕਾਰੀ ਹੁਣ ਇਸ ਨੂੰ ਮਾਪਣ ਵਿੱਚ ਲੱਗੇ ਹੋਏ ਹਨ। ਹਾਲਾਂਕਿ ਅਧਿਕਾਰੀ ਇਸ ਬਾਰੇ ਬੋਲਣ ਤੋਂ ਗੁਰੇਜ਼ ਕਰ ਰਹੇ ਹਨ। ਸੰਪਤੀ ਦਾ ਮੁਲਾਂਕਣ ਕਰਨ ਦੀ ਉਮੀਦ ਹੈ. ਇਸ ਤੋਂ ਬਾਅਦ ਕੇਸ ਦਰਜ ਕੀਤਾ ਜਾਵੇਗਾ।

error: Content is protected !!