ਨਸ਼ੇ ਦੇ ਕੇਸ ‘ਚ ਬਰਖਾਸਤ ਭਗੌੜੇ ਸੀਨੀਅਰ ਪੁਲਿਸ ਅਧਿਕਾਰੀ ਨੂੰ ਲੈ ਕੇ ਹਾਈ ਕੋਰਟ ਕੱਲ ਸੁਣਾਵੇਗਾ ਫੈਸਲਾ, ਨਸ਼ੇ ਦੇ ਕੇਸ ‘ਚ ਸੀ ਸ਼ਾਮਲ

ਨਸ਼ੇ ਦੇ ਕੇਸ ‘ਚ ਬਰਖਾਸਤ ਭਗੌੜੇ ਸੀਨੀਅਰ ਪੁਲਿਸ ਅਧਿਕਾਰੀ ਨੂੰ ਲੈ ਕੇ ਹਾਈ ਕੋਰਟ ਕੱਲ ਸੁਣਾਵੇਗਾ ਫੈਸਲਾ, ਨਸ਼ੇ ਦੇ ਕੇਸ ‘ਚ ਸੀ ਸ਼ਾਮਲ

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੇ ਡਰੱਗ ਰੈਕੇਟ ‘ਚ ਸ਼ਾਮਲ ਹੋਣ ਦੇ ਦੋਸ਼ ‘ਚ ਬਰਖਾਸਤ ਰਾਜਜੀਤ ਸਿੰਘ ਹੁੰਦਲ ਦੀ ਪਟੀਸ਼ਨ ‘ਤੇ ਹਾਈਕੋਰਟ ਭਲਕੇ ਸੁਣਵਾਈ ਕਰੇਗਾ। ਇਸ ਸਬੰਧੀ ਰਾਜਜੀਤ ਹੁੰਦਲ ਨੇ ਹਾਈ ਕੋਰਟ ਵਿੱਚ ਅਪੀਲ ਕੀਤੀ ਸੀ। ਉਸ ਨੇ ਕਿਹਾ ਹੈ ਕਿ ਇਸ ਪੂਰੇ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਦੀ ਬਜਾਏ ਸੀ.ਬੀ.ਆਈ ਕੋਲੋਂ ਕਰਵਾਈ ਜਾਵੇ।

ਇਸ ਦੇ ਨਾਲ ਹੀ ਰਾਜਜੀਤ ਹੁੰਦਲ ਨੇ ਉਸ ਨੂੰ ਭਗੌੜਾ ਐਲਾਨਣ ਦੇ ਹੁਕਮਾਂ ਨੂੰ ਰੱਦ ਕਰਨ ਅਤੇ ਉਸ ਵਿਰੁੱਧ ਜਾਰੀ ਲੁੱਕ ਆਊਟ ਸਰਕੂਲਰ ਨੂੰ ਵੀ ਰੱਦ ਕਰਨ ਦੀ ਮੰਗ ਕੀਤੀ ਹੈ।

ਰਾਜਜੀਤ ਹੁੰਦਲ ਨੇ ਇਸ ਮੰਗ ਨੂੰ ਲੈ ਕੇ ਪਹਿਲਾਂ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ ਪਰ ਸੁਪਰੀਮ ਕੋਰਟ ਨੇ ਫਿਲਹਾਲ ਇਸ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰਦੇ ਹੋਏ ਪਹਿਲਾਂ ਇਸ ਮੰਗ ਨੂੰ ਲੈ ਕੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਨ ਦੇ ਹੁਕਮ ਦਿੱਤੇ ਸਨ। ਜਿਸ ਤੋਂ ਬਾਅਦ ਹੁਣ ਰਾਜਜੀਤ ਹੁੰਦਲ ਨੇ ਇਸ ਮੰਗ ਨੂੰ ਲੈ ਕੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ।

ਅੱਜ ਕੁਝ ਸਮਾਂ ਸੁਣਵਾਈ ਤੋਂ ਬਾਅਦ ਇਸ ਮਾਮਲੇ ਦੀ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਪੰਜਾਬ ਦੇ ਡਰੱਗ ਰੈਕੇਟ ਨੂੰ ਲੈ ਕੇ ਹਾਈਕੋਰਟ ਵੱਲੋਂ ਗਠਿਤ ਕੀਤੀ ਗਈ ਐਸਆਈਟੀ ਨੇ 2018 ਵਿੱਚ ਜਾਂਚ ਕੀਤੀ ਸੀ ਅਤੇ ਸੀਲਬੰਦ ਲਿਫ਼ਾਫ਼ਿਆਂ ਵਿੱਚ ਤਿੰਨ ਰਿਪੋਰਟਾਂ ਹਾਈ ਕੋਰਟ ਨੂੰ ਸੌਂਪੀਆਂ ਸਨ।

ਇਨ੍ਹਾਂ ਰਿਪੋਰਟਾਂ ‘ਤੇ ਹਾਈਕੋਰਟ ‘ਚ ਪੰਜ ਸਾਲਾਂ ਤੋਂ ਮੋਹਰ ਲੱਗੀ ਹੋਈ ਸੀ, ਜਿਸ ਨੂੰ ਹਾਈਕੋਰਟ ਨੇ ਮਾਰਚ ਮਹੀਨੇ ‘ਚ ਖੋਲ੍ਹ ਕੇ ਸਰਕਾਰ ਨੂੰ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ।

ਮੋਗਾ ਦੇ ਤਤਕਾਲੀ ਐਸਐਸਪੀ ਰਾਜਜੀਤ ਸਿੰਘ ਹੁੰਦਲ ਦੇ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਸਿੰਘ ਦੇ ਨਾਲ ਡਰੱਗ ਰੈਕੇਟ ਵਿੱਚ ਸ਼ਾਮਲ ਹੋਣ ਦੀਆਂ ਰਿਪੋਰਟਾਂ ਵਿੱਚ ਕਈ ਸਵਾਲ ਖੜ੍ਹੇ ਕੀਤੇ ਗਏ ਸਨ।

ਜਿਸ ਤੋਂ ਬਾਅਦ ਸਰਕਾਰ ਨੇ ਅਪ੍ਰੈਲ ਮਹੀਨੇ ‘ਚ ਉਸ ‘ਤੇ ਮਾਮਲਾ ਦਰਜ ਕਰਕੇ ਉਸ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ। ਬਰਖਾਸਤ ਕੀਤੇ ਜਾਣ ਤੋਂ ਬਾਅਦ ਤੋਂ ਹੀ ਉਹ ਭਗੌੜਾ ਹੈ ਅਤੇ ਹੁਣ ਉਸ ਨੂੰ ਭਗੌੜਾ ਕਰਾਰ ਦਿੰਦਿਆਂ ਉਸ ਵਿਰੁੱਧ ਲੁੱਕ ਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਹੈ।

error: Content is protected !!