ਇਕ ਹੋਰ ਟੋਲ ਪਲਾਜ਼ਾ ਮਾਨ ਸਰਕਾਰ ਨੇ ਕਰਵਾਇਆ ਬੰਦ

ਇਕ ਹੋਰ ਟੋਲ ਪਲਾਜ਼ਾ ਮਾਨ ਸਰਕਾਰ ਨੇ ਕਰਵਾਇਆ ਬੰਦ


ਵੀਓਪੀ ਬਿਊਰੋ- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਰਾਹਤ ਦਿੰਦੇ ਹੋਏ ਇਕ ਹੋਰ ਟੋਲ ਪਲਾਜ਼ਾ ਬੰਦ ਕਰਵਾ ਦਿੱਤਾ ਹੈ। ਪੰਜਾਬ ਦੇ ਫਰੀਦਕੋਟ ‘ਚ ਕੋਟਕਪੂਰਾ-ਮੋਗਾ ਹਾਈਵੇਅ ‘ਤੇ ਪਿੰਡ ਚੰਦ ਪੁਰਾਣਾ ਵਿਖੇ ਪੀਡੀ ਅਗਰਵਾਲ ਟੋਲ ਪਲਾਜ਼ਾ ਅੱਜ ਸਵੇਰੇ 10 ਵਜੇ ਤੋਂ ਟੋਲ ਫਰੀ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਟੋਲ ਪਲਾਜ਼ਾ ਫਰੀ ਕਰਨ ਦਾ ਐਲਾਨ ਕਰਨ ਲਈ ਟੋਲ ਪਲਾਜ਼ਾ ‘ਤੇ ਪਹੁੰਚੇ। ਰਾਜ ਸਰਕਾਰ ਵੱਲੋਂ ਹੁਣ ਤੱਕ ਸੂਬੇ ਦੇ 10 ਟੋਲ ਪਲਾਜ਼ੇ ਬੰਦ ਕੀਤੇ ਜਾ ਚੁੱਕੇ ਹਨ। ਵਿਧਾਨ ਸਭਾ ਸਪੀਕਰ ਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸੂਬਾ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਫਾਇਦਾ ਹੋਵੇਗਾ। ਸਰਕਾਰ ਦਾ ਇਹ ਕਦਮ ਸਵਾਗਤਯੋਗ ਹੈ।


ਹਾਲਾਂਕਿ ਪਹਿਲਾਂ ਇਸ ਟੋਲ ਪਲਾਜ਼ਾ ਨੂੰ 21 ਜੁਲਾਈ ਤੋਂ ਬੰਦ ਕਰਨ ਦੀ ਗੱਲ ਕਹੀ ਗਈ ਸੀ, ਪਰ ਕੰਪਨੀ ਦੇ ਪੈਸੇ ਪੂਰੇ ਹੋਣ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਤੈਅ ਸਮਾਂ ਸੀਮਾ ਤੋਂ 15 ਦਿਨ ਪਹਿਲਾਂ ਇਹ ਟੋਲ ਪਲਾਜ਼ਾ ਬੰਦ ਕੀਤਾ ਜਾ ਰਿਹਾ ਹੈ। ਕੋਟਕਪੂਰਾ ਤੋਂ ਮੋਗਾ ਜਾਂਦੇ ਸਮੇਂ ਕਰੀਬ 35 ਕਿਲੋਮੀਟਰ ਦੀ ਦੂਰੀ ’ਤੇ ਪਿੰਡ ਚੰਦ ਪੁਰਾਣਾ ਵਿੱਚ ਪੀਡੀ ਅਗਰਵਾਲ ਟੋਲ ਪਲਾਜ਼ਾ ਹੈ। ਇੱਥੋਂ ਛੋਟੇ ਤੇ ਵੱਡੇ ਵਾਹਨ 24 ਘੰਟੇ ਚੱਲਦੇ ਹਨ। ਇਸ ਟੋਲ ਪਲਾਜ਼ਾ ਤੋਂ ਕੰਪਨੀ ਨੂੰ ਰੋਜ਼ਾਨਾ 4.50 ਲੱਖ ਦੀ ਆਮਦਨ ਹੋ ਰਹੀ ਸੀ। ਇਸ ਦੇ ਬੰਦ ਹੋਣ ਨਾਲ ਪੰਜਾਬ ਦੇ ਲੋਕਾਂ ਨੂੰ ਹੀ ਨਹੀਂ ਸਗੋਂ ਹਰਿਆਣਾ ਤੇ ਰਾਜਸਥਾਨ ਦੇ ਵਾਹਨ ਚਾਲਕਾਂ ਨੂੰ ਵੀ ਫਾਇਦਾ ਹੋਵੇਗਾ।

error: Content is protected !!