ਲੁਧਿਆਣਾ ਵਿਚ ਵੱਡੀ ਵਾਰਦਾਤ, ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਕਤਲ, ਖੂਨ ਨਾਲ ਲਥਪਥ ਮਿਲੀਆਂ ਲਾਸ਼ਾਂ

ਲੁਧਿਆਣਾ ਵਿਚ ਵੱਡੀ ਵਾਰਦਾਤ, ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਕਤਲ, ਖੂਨ ਨਾਲ ਲਥਪਥ ਮਿਲੀਆਂ ਲਾਸ਼ਾਂ


ਵੀਓਪੀ ਬਿਊਰੋ, ਲੁਧਿਆਣਾ : ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਨਿਊ ਜਨਕਪੁਰੀ ਇਲਾਕੇ ‘ਚ ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਕਤਲ ਹੋਣ ਦੀ ਰੂਹ ਕੰਬਾਊ ਖਬਰ ਸਾਹਮਣੇ ਆਈ ਹੈ। ਇਸ ਘਟਨਾ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।


ਜਾਣਕਾਰੀ ਮੁਤਾਬਿਕ ਇਸ ਪਰਿਵਾਰ ਵਿਚ ਤਿੰਨ ਮੈਂਬਰ ਰਹਿੰਦੇ ਸਨ, ਜਿਨ੍ਹਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਨ੍ਹਾਂ ਵਿਚ ਪਤੀ-ਪਤਨੀ ਤੇ ਉਨ੍ਹਾਂ ਦੀ ਬਜ਼ੁਰਗ ਮਾਤਾ ਦੱਸੀ ਜਾ ਰਹੀ ਹੈ। ਜਿਨ੍ਹਾਂ ਦੀ ਲਾਸ਼ਾਂ ਖੂਨ ਨਾਲ ਲਥਪਥ ਘਰ ਵਿਚੋਂ ਮਿਲੀਆਂ। ਮੌਕੇ ‘ਤੇ ਇਕੱਠੇ ਹੋਏ ਲੋਕਾਂ ਦੇ ਦੱਸਣ ਮੁਤਾਬਿਕ ਘਰ ਵਿਚ ਚਮਨ ਲਾਲ, ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ ਤੇ ਮਾਤਾ ਬਚਨ ਕੌਰ ਰਹਿੰਦੇ ਸਨ।

ਮੌਕੇ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਥਾਣਾ ਸਲੇਮਟਾਬਰੀ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਪਤਾ ਲਾਇਆ ਜਾ ਰਿਹਾ ਹੈ ਕਿ ਕਤਲ ਪਿੱਛੇ ਮਕਸਦ ਕੀ ਸੀ। ਹਰ ਐਂਗਲ ਤੋਂ ਜਾਂਚ ਕੀਤੀ ਜਾ ਰਹੀ ਹੈ। ਉਮੀਦ ਹੈ ਜਲਦ ਮੁਲਜ਼ਮ ਪੁਲਿਸ ਦੀ ਗ੍ਰਿਫਤ ਵਿਚ ਹੋਣਗੇ।

error: Content is protected !!